Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡੈਮੋਕ੍ਰੇਟਿਕ ਟੀਚਰਜ਼ ਫਰੰਟ ਬਲਾਕ ਸਮਾਣਾ ਦੀ ਹੋਈ ਚੋਣ

April 16, 2024 07:10 PM
Daljinder Singh Pappi
ਸਮਾਣਾ : ਅਧਿਆਪਕ ਸੰਘਰਸ਼ਾਂ ਦੀ ਮੋਹਰੀ ਸਫਾਂ ਵਿੱਚ ਅਗਵਾਈ ਕਰਨ ਵਾਲੀ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋੰ  ਸਮਾਣਾ ਬਲਾਕ ਦਾ ਚੋਣ ਇਜਲਾਸ ਬੀਤੀ 15 ਅਪ੍ਰੈਲ ਨੂੰ ਅਗਰਵਾਲ ਧਰਮਸ਼ਾਲਾ ਸਮਾਣਾ ਵਿਖੇ ਕੀਤਾ ਗਿਆ ਜਿਸ ਵਿੱਚ 16 ਮੈਂਬਰੀ ਬਲਾਕ ਕਮੇਟੀ ਦੀ ਚੋਣ ਕੀਤੀ ਗਈ। ਬਲਾਕ ਕਮੇਟੀ ਵਿੱਚ ਹਰਵਿੰਦਰ ਸਿੰਘ ਬੇਲੂਮਾਜਰਾ ਨੂੰ ਬਲਾਕ ਪ੍ਰਧਾਨ, ਮੈਡਮ ਮਨਦੀਪ ਕੌਰ ਨੂੰ ਜਨਰਲ ਸਕੱਤਰ, ਗੁਰਵਿੰਦਰ ਸਿੰਘ ਖੱਟੜਾ ਨੂੰ ਮੀਤ ਪ੍ਰਧਾਨ, ਜਸਵੀਰ ਸਿੰਘ ਧਨੇਠਾ ਨੂੰ ਪ੍ਰੈਸ ਸਕੱਤਰ, ਪਰਗਟ ਸਿੰਘ ਨੂੰ ਖਜ਼ਾਨਚੀ ਅਤੇ ਹਰਦੀਪ ਟੋਡਰਪੁਰ, ਰਜਿੰਦਰ ਸਮਾਣਾ, ਸਤਪਾਲ ਸਮਾਣਵੀ, ਪਰਗਟ ਸਿੰਘ ਕੁਲਾਰਾਂ, ਰਾਜ  ਕੁਮਾਰ, ਮੈਡਮ ਸੁਖਦੀਪ ਕੌਰ ਬੁਢਲਾਡਾ, ਮੈਡਮ ਸੁਖਦੀਪ ਕੌਰ ਟਾਹਲੀਆਂ, ਹਰਮਿੰਦਰ ਸਿੰਘ, ਅਮਨਦੀਪ ਸਿੰਘ ਕੌੜਾ, ਗੁਰਵੀਰ ਸਿੰਘ ਟੋਡਰਪੁਰ ਅਤੇ ਕਰਨਵੀਰ ਸਿੰਘ ਨੂੰ ਬਲਾਕ ਕਮੇਟੀ ਮੈਂਬਰ ਵੱਜੋੰ ਚੁਣਿਆ ਗਿਆ। ਜ਼ਿਲਾ ਕਮੇਟੀ ਵੱਲੋਂ ਸਾਥੀ ਰਾਜੀਵ ਪਾਤੜਾਂ ਅਤੇ ਬਲਜਿੰਦਰ ਘੱਗਾ ਚੋਣ ਆਬਜ਼ਰਵਰ ਵੱਜੋੰ ਸ਼ਾਮਲ ਹੋਏ। ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਗਿੱਲ ਅਤੇ ਬਲਾਕ ਪ੍ਰਧਾਨ ਸ਼ੇਰ ਸਿੰਘ ਕਾਕੜਾ ਅਤੇ ਕੰਪਿਊਟਰ ਅਧਿਆਪਕ ਯੂਨੀਅਨ  ਦੇ ਆਗੂ ਹਰਵਿੰਦਰ ਸਿੰਘ ਚਹਿਲ ਨੇ ਭਰਾਤਰੀ ਸੰਦੇਸ਼ ਦਿੱਤਾ। ਬਲਾਕ ਕਮੇਟੀ ਦੇ ਪ੍ਰਧਾਨ ਹਰਵਿੰਦਰ ਸਿੰਘ ਬੇਲੂਮਾਜਰਾ ਵੱਲੋਂ ਪਿਛਲੇ ਤਿੰਨ ਸਾਲਾਂ ਦੀਆਂ ਜੱਥੇਬੰਦਕ ਸਰਗਰਮੀਆਂ ਅਤੇ ਕਾਰਜਾਂ ਦੀ ਰਿਪੋਰਟ ਪੇਸ਼ ਕੀਤੀ ਗਈ।
 
 
ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਸਕੱਤਰ ਹਰਦੀਪ ਟੋਡਰਪੁਰ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਅਤੇ  ਡੀ.ਟੀ.ਐੱਫ ਦੇ ਜਿਲ੍ਹਾ ਪ੍ਰਧਾਨ ਅਤਿੰਦਰਪਾਲ ਸਿੰਘ ਘੱਗਾ ਨੇ ਡੀਟੀਐਫ ਵੱਲੋੰ ਨਵੀਂ ਸਿੱਖਿਆ ਨੀਤੀ 2020 ਖ਼ਿਲਾਫ਼ ਮੋਹਰੀ ਭੂਮਿਕਾ ਵਿੱਚ ਅਧਿਆਪਕ ਸਫਾਂ ਨੂੰ ਲਾਮਬੰਦ ਕਰਕੇ ਲਗਾਤਾਰ ਸੰਘਰਸ਼ੀ ਪਿੜ ਮਘਾਉਣ, ਕੱਚੇ ਅਤੇ ਕੰਪਿਊਟਰ ਅਧਿਆਪਕਾਂ ਦੇ ਸੰਘਰਸ਼ਾਂ, ਜੁਝਾਰੂ ਅਧਿਆਪਕ ਲਹਿਰ ਉਸਾਰਕੇ ਓਡੀਐੱਲ ਅਧਿਆਪਕਾਂ ਅਤੇ ਦੋ ਸੰਘਰਸ਼ੀ ਅਧਿਆਪਕਾਂ ਦੇ ਸਫਲਤਾਪੂਰਨ ਰੈਗੂਲਰ ਆਰਡਰ ਜਾਰੀ ਕਰਵਾਉਣ, ਠੇਕਾ ਅਤੇ ਰੈਗੂਲਰ ਮੁਲਾਜ਼ਮ ਮੰਗਾਂ ਲਈ ਸਾਂਝੇ ਸੰਘਰਸ਼ਾਂ, ਪੁਰਾਣੀ ਪੈਨਸ਼ਨ ਦੀ ਬਹਾਲੀ ਲਈ,ਪੰਜਾਬ ਬੋਰਡ ਦੇ ਗੈਰਵਾਜਬ ਜੁਰਮਾਨਿਆਂ ਅਤੇ ਸਰਟੀਫਿਕੇਟ ਫ਼ੀਸਾਂ ਖ਼ਿਲਾਫ਼, ਵੱਖ ਵੱਖ ਮੁਲਾਜ਼ਮ ਵਿਰੋਧੀ ਸਥਾਨਕ ਪ੍ਰਸ਼ਾਸਨਿਕ ਫੈਸਲਿਆਂ ਖਿਲਾਫ ਅਤੇ ਹੋਰ ਅਧਿਆਪਕ ਮਸਲਿਆਂ ਤੇ ਅਣਥੱਕ ਸੰਘਰਸ਼ ਕਰਨ ਅਤੇ ਦਿੱਲੀ ਕਿਸਾਨ ਅੰਦੋਲਨ,ਪਾਤੜਾਂ ਹੜ ਰਾਹਤ ਕੈਂਪ ਵਿੱਚ ਡਟਵੀਂ ਭੂਮਿਕਾ ਨਿਭਾਉਣ ਅਤੇ ਮੋਦੀ ਸਰਕਾਰ ਦੇ ਫਾਸ਼ੀ ਹਮਲਿਆਂ ਖ਼ਿਲਾਫ, ਜਮਹੂਰੀ ਹੱਕਾਂ ਤੇ ਫੈਡਰਲ ਢਾਂਚੇ ਦੀ ਰਾਖੀ ਲਈ ਕੀਤੀਆਂ ਲਗਾਤਾਰ ਸਰਗਰਮੀਆਂ ਬਾਰੇ ਚਰਚਾ ਕੀਤੀ ਗਈ। ਇਜਲਾਸ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਵੱਖ-ਵੱਖ ਸਕੂਲਾਂ ਵਿੱਚੋਂ ਵੱਡੀ ਗਿਣਤੀ ਸੁਹਿਰਦ ਅਤੇ ਚਿੰਤਨਸ਼ੀਲ ਅਧਿਆਪਕਾਂ ਨੇ ਸ਼ਮੂਲੀਅਤ ਕੀਤੀ।
 
 

Have something to say? Post your comment

 

More in Malwa

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 45.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਮੋਗਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਫੇਜ਼ 2 ਅਧੀਨ "ਕਮਿਊਨਿਟੀ ਵਾਕਥੋਨ" ਭਲਕੇ

ਤੇਰਵੇਂ ਦਸਤਾਰ ਚੇਤਨਾ ਮਾਰਚ ਵਿੱਚ ਸੰਨੀ ਗਿੱਲ ਨੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੁੜਨ ਦੀ ਕੀਤੀ ਅਪੀਲ

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ

ਸ੍ਰੀ ਸੁਖਮਨੀ ਸਾਹਿਬ ਦੇ ਭੋਗ ਅਤੇ ਕੀਰਤਨ ਸਮਾਗਮ ਕਰਵਾਏ

ਆਂਗਣਵਾੜੀ ਕੇਂਦਰਾਂ ਵਿੱਚ ਮਨਾਇਆ ਅਰਲੀ ਚਾਈਲਡਹੁੱਡ ਕੇਅਰ ਐਂਡ ਐਜੂਕੇਸ਼ਨ ਦਿਵਸ

ਬਲਵੀਰ ਲੌਂਗੋਵਾਲ ਇਨਕਲਾਬੀ ਵਿਰਾਸਤ ਮੰਚ ਦੇ ਪ੍ਰਧਾਨ ਬਣੇ ਗ਼ਦਰ ਪਾਰਟੀ ਦਾ ਸਥਾਪਨਾ ਦਿਵਸ 21 ਨੂੰ ਮਨਾਇਆ ਜਾਵੇਗਾ

ਸੜਕ ਹਾਦਸੇ 'ਚ ਜਖਮੀ ਨੇ ਦਮ ਤੋੜਿਆ

ਸੂਬਾ ਸਾਲਾਨਾ ਇਕੱਤਰਤਾ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਕੀਤਾ ਫ਼ੈਸਲਾ -ਮਾਸਟਰ ਪਰਮਵੇਦ