Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਲੋਕ ਸਭਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੀ ਟਿਕਟ ਡਾਕਟਰ ਧਰਮਵੀਰ ਗਾਂਧੀ ਨੂੰ ਮਿਲਣ ’ਤੇ ਪਾਰਟੀ ਦੇ ਸਾਬਕਾ ਵਿਧਾਇਕ ਹਰਦਿਆਲ ਕੰਬੋਜ ਨੇ ਦਿਖਾਏ ਬਾਗ਼ੀ ਸੁਰ

April 16, 2024 07:42 PM
Daljinder Singh Pappi
ਪਟਿਆਲਾ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਵੱਲੋਂ ਸਾਬਕਾ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦੇ ਕੇ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ ਪਰ ਪਾਰਟੀ ਹਾਈਕਮਾਂਡ ਤੋਂ ਟਿਕਟ ਦੀ ਮੰਗ ਕਰ ਰਹੇ ਹਲਕਾ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਨੇ ਗਲਬਾਤ ਦੌਰਾਨ ਕਿਹਾ ਕਿ ਭਾਵੇ ਕਾਂਗਰਸ ਪਾਰਟੀ ਵੱਲੋਂ ਕੁਝ ਦਿਨ ਪਹਿਲਾਂ ਕਾਂਗਰਸ ਪਾਰਟੀ ਜੁਆਇਨ ਕਰਨ ਵਾਲੇ ਡਾ: ਧਰਮਵੀਰ ਗਾਂਧੀ ਨੂੰ ਟਿਕਟ ਦੇ ਦਿੱਤੀ ਗਈ ਹੈ ਪਰ ਉਨ੍ਹਾਂ ਦੀਆਂ ਵਾਇਰਲ ਹੋ ਰਹੀਆਂ ਵੀਡੀਓ ਵਿੱਚ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਕੋਲ ਵਰਕਰਾਂ ਦੇ ਵਿਆਹ ਸਮਾਗਮਾਂ, ਭੋਗਾਂ ਅਤੇ ਹੋਰਨਾਂ ਪ੍ਰੋਗਰਾਮਾਂ ਵਿੱਚ ਜਾਣ ਦਾ ਸਮਾਂ ਨਹੀਂ ਹੈ ਤੇ ਨਾ ਹੀ ਉਹ ਕਿਸੇ ਵਰਕਰ ਦੀ ਹਮਾਇਤ ਵਿੱਚ ਥਾਣਿਆਂ ‘ਚ ਫੋਨ ਆਦਿ ਕਰ ਸਕਦੇ ਹਨ। ਜਿਸ ਤੋਂ ਵਰਕਰਾਂ ਵਿੱਚ ਨਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ।ਇਸੋਂ ਤੋਂ ਇਲਾਵਾ ਇੱਕ ਹੋਰ ਵਾਇਰਲ ਵੀਡੀਓ ’ਚ ਪੰਜਾਬ ਸੂਬੇ ਦੇ ਇੱਕ ਡੇਰੇ ਸਬੰਧੀ ਗਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਹੈ। ਜਿਸ ਤੋਂ ਡੇਰਾ ਸਮਰਥਕਾਂ ਵਿੱਚ ਵੀ ਨਾਰਾਜ਼ਗੀ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਵਿਅਕਤੀ ਬਿਨਾਂ ਕੁਝ ਬਣੇ ਅਜਿਹੇ ਸ਼ਬਦਾਂ ਦੀ ਵਰਤੋਂ ਕਰ ਰਹੇ ਹਨ ਤਾਂ ਉਨ੍ਹਾਂ ਨੇ ਬਾਅਦ ਵਿੱਚ ਵਰਕਰਾਂ ਦੀ ਕੀ ਪੁੱਛ ਪ੍ਰਤੀਤ ਕੀ ਕਰਨੀ ਹੈ।  ਸਾਬਕਾ ਵਿਧਾਇਕ ਕੰਬੋਜ਼ ਨੇ ਕਿਹਾ ਕਿ 20 ਅਪ੍ਰੈਲ ਨੂੰ ਰਾਜਪੁਰਾ ਦੇ ਇੱਕ ਨਿੱਜੀ ਮੈਰਿਜ ਪੈਲੇਸ ਵਿੱਚ ਟਕਸਾਲੀ ਕਾਂਗਰਸੀ ਪਰਿਵਾਰਾਂ ਦਾ ਇਕੱਠ ਰੱਖਿਆ ਗਿਆ ਹੈ। ਜਿੱਥੇ ਟਕਸਾਲੀ ਆਗੂਆਂ ਅਤੇ ਵਰਕਰਾਂ ਦੀ ਰਾਏ ਜਾਨਣ ਤੋਂ ਬਾਅਦ ਹੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਕਰੀਬ ਢਾਈ ਦਹਾਕਿਆਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰਦੇ ਆ ਰਹੇ ਹਨ ਤੇ ਲੰਮਾਂ ਸਮਾਂ ਕਾਂਗਰਸ ਕਮੇਟੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ, ਦੋ ਵਾਰ ਹਲਕਾ ਰਾਜਪੁਰਾ ਤੋਂ ਵਿਧਾਇਕ ਸਮੇਤ ਹੋਰ ਕਈ ਕਾਂਗਰਸ ਪਾਰਟੀ ਅਹੁਦਿਆਂ ’ਤੇ ਰਹਿ ਚੁੱਕੇ ਹਨ। ਇਸ ਮੌਕੇ ਕਾਂਗਰਸ ਕਮੇਟੀ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸ਼ਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜ਼ਰਾ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਜਗਨੰਦਨ ਗੁਪਤਾ, ਕੌਂਸਲਰ ਬਲਵਿੰਦਰ ਸਿੰਘ ਸਰਾਓਂ, ਡਿੰਪੀ ਰਾਣਾ, ਆਈਟੀ ਪ੍ਰਧਾਨ ਨਿਤਿਨ ਰੇਖੀ ਸਮੇਤ ਵੱਡੀ ਗਿਣਤੀ ’ਚ ਕਾਂਗਰਸ ਪਾਰਟੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ਼ ਪਿਛਲੇ ਲੰਮੇ ਸਮੇਂ ਤੋਂ ਲੋਕ ਸਭਾ ਹਲਕਾ ਪਟਿਆਲਾ ਅਧੀਨ ਪੈਂਦੇ ਵਿਧਾਨ ਸਭਾ ਹਲਕਿਆਂ ਦੇ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨਾਲ ਲੋਕ ਸਭਾ ਹਲਕਾ ਪਟਿਆਲਾ ਲਈ ਸੰਭਾਵੀ ਉਮੀਦਵਾਰ ਵਜੋਂ ਮੀਟਿੰਗਾਂ ਕਰਕੇ ਉਨ੍ਹਾਂ ਤੋਂ ਸਾਥ ਮੰਗ ਰਹੇ ਸਨ। ਪਰ ਬੀਤੇ ਦਿਨੀਂ ਕਾਂਗਰਸ ਪਾਰਟੀ ਹਾਈਕਮਾਂਡ ਵੱਲੋਂ ਡਾ: ਧਰਮਵੀਰ ਗਾਂਧੀ ਨੂੰ ਟਿਕਟ ਦੇ ਕੇ ਚੋਣ ਮੈਦਾਨ ਵਿੱਚ ਉਤਾਰੇ ਜਾਣ ਤੋਂ ਬਾਅਦ ਸਾਰੇ ਸਮੀਕਰਨ ਬਦਲ ਕੇ ਰੱਖ ਦਿੱਤੇ ਹਨ

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ