Wednesday, September 17, 2025

Malwa

PAMS app ਸਬੰਧੀ ਸੈਕਟਰ ਸੁਪਰਵਾਈਜਰਾਂ ਨੂੰ ਦਿੱਤੀ ਸਿਖਲਾਈ

April 16, 2024 07:56 PM
SehajTimes
ਮੋਹਾਲੀ : ਮੁੱਖ ਚੋਣ ਅਫ਼ਸਰ ਪੰਜਾਬ ਦੇ ਦਫ਼ਤਰ ਵੱਲੋਂ ਕੱਲ੍ਹ ਆਨਲਾਈਨ ਵਿਧੀ ਰਾਹੀਂ ਜ਼ਿਲ੍ਹੇ ਦੇ ਸੈਕਟਰ ਸੁਪਰਵਾਇਜਰਾਂ ਨੂੰ ਪੋਲ ਡੇਅ ਐਕਟੀਵਿਟੀ ਮੋਨਟਰਿੰਗ ਸਿਸਟਮ (ਪੀ ਏ ਐਮ ਐਸ) ਐਪ ਸਬੰਧੀ ਆਨਲਾਈਨ ਸਿਖਲਾਈ ਦਿੱਤੀ ਗਈ। ਇਸ ਮੌਕੇ ਪੰਜਾਬ ਦੇ ਮੁੱਖ ਚੋਣ ਅਫ਼ਸਰ ਸ੍ਰੀ ਸੀ ਸਿਬਨ ਨੇ ਕਿਹਾ ਕਿ ਇਹ ਇਕ ਮਹੱਤਵਪੂਰਨ ਤਕਨੀਕੀ ਕਾਰਜਪ੍ਰਣਾਲੀ ਹੈ ਜਿਸ ਰਾਹੀਂ ਸਾਰੀ ਚੋਣ ਪ੍ਰਕ੍ਰਿਆ ਦੀ ਨਾਲੋਂ ਨਾਲ ਨਿਗਰਾਨੀ ਸੰਭਵ ਹੋ ਸਕੇਗੀ। ਸਥਾਨਕ ਪੱਧਰ ਤੇ ਵਧੀਕ ਡਿਪਟੀ ਕਮਿਸ਼ਨਰ ਵਿਰਾਜ ਐਸ ਤਿੜਕੇ ਨੇ ਸਾਰੇ ਸੈਕਟਰ ਸੁਪਰਵਾਈਜਰਾਂ ਨੂੰ ਕਿਹਾ ਕਿ ਇਸ ਸਿਖਲਾਈ ਨਾਲ ਉਹ ਇਸ ਨਵੀਂ ਐਪ ਦੀ ਕਾਰਜ ਪ੍ਰਣਾਲੀ ਬਾਰੇ ਜਾਣ ਸਕਣਗੇ। ਉਨ੍ਹਾਂ ਨੇ ਦੱਸਿਆ ਕਿ ਇਸ ਐਪ ਰਾਹੀਂ ਪੋਲਿੰਗ ਪਾਰਟੀਆਂ ਦੀ ਰਵਾਨਗੀ ਤੋਂ ਲੈਕੇ ਮਤਦਾਨ ਤੋਂ ਬਾਅਦ ਈ ਵੀ ਐਮ ਮਸ਼ੀਨਾਂ ਦੇ ਵਾਪਿਸ ਜਮਾਂ ਹੋਣ ਤੱਕ ਸਾਰੀ ਪ੍ਰਕ੍ਰਿਆ ਦੀ ਨਿਗਰਾਨੀ ਕੀਤੀ ਜਾਵੇਗੀ ਅਤੇ ਹਰੇਕ ਪੜਾਅ ਦੀ ਜਾਣਕਾਰੀ ਸੁਪਰਵਾਈਜਰ ਵੱਲੋਂ ਅਪਲੋਡ ਕੀਤੀ ਜਾਵੇਗੀ। ਇਸ ਰਾਹੀਂ ਮਤਦਾਨ ਵਾਲੇ ਦਿਨ ਹਰੇਕ ਦੋ ਘੰਟੇ ਬਾਅਦ ਕਿੰਨੇ ਫੀਸਦੀ ਮਤਦਾਨ ਹੋ ਗਿਆ ਅਤੇ ਕਿੰਨੇ ਲੋਕ ਵੋਟ ਪਾ ਚੁੱਕੇ ਹਨ, ਉਸਦੀ ਜਾਣਕਾਰੀ ਵੀ ਨਾਲੋ ਨਾਲ ਚੋਣ ਕਮਿਸ਼ਨ ਕੋਲ ਪਹੁੰਚੇਗੀ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ