Thursday, March 26, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Malwa

ਨਾਗਰਿਕਾਂ ਨੂੰ ਖਾਣ-ਪੀਣ ਵਾਲੀਆਂ ਵਸਤਾਂ ’ਚ 25 ਫ਼ੀਸਦੀ ਛੋਟ ਦੇਣ ਦਾ ਲਿਆ ਫ਼ੈਸਲਾ

April 17, 2024 11:30 AM
SehajTimes

ਪਟਿਆਲਾ : ਲੋਕ ਸਭਾ ਚੋਣਾਂ 2024 ਵਿੱਚ ਵੋਟ ਪ੍ਰਤੀਸ਼ਤ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਹੁਣ ਪਟਿਆਲਾ ਦੀ ਹੋਟਲ ਐਸੋਸੀਏਸ਼ਨ ਨੇ ਵੀ ਆਪਣੇ ਕਦਮ ਵਧਾਉਂਦਿਆਂ ਚੋਣਾਂ ਦੌਰਾਨ ਆਪਣੀ ਵੋਟ ਪਾਉਣ ਵਾਲੇ ਹਰ ਜ਼ਿੰਮੇਵਾਰ ਨਾਗਰਿਕ ਨੂੰ ਖਾਣ ਪੀਣ ਦੀਆਂ ਵਸਤਾਂ ਵਿੱਚ 25 ਫ਼ੀਸਦੀ ਛੋਟ ਦੇਣ ਦਾ ਫ਼ੈਸਲਾ ਕੀਤਾ ਹੈ। ਪਟਿਆਲਾ ਹੋਟਲ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੀਪ ਸਿੰਘ ਵਾਲੀਆ ਨੇ ਐਸੋਸੀਏਸ਼ਨ ਦੀ ਤਰਫ਼ੋਂ ਸਾਰੇ ਵੋਟਰਾਂ ਨੂੰ ਵੋਟ ਭੁਗਤਾਉਣ ਉਪਰੰਤ ਇਹ ਵਿਸ਼ੇਸ਼ ਛੋਟ ਲੈਣ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਸ਼ਹਿਰ ਦੇ ਨਾਮੀ ਹੋਟਲਾਂ ਜਿਨ੍ਹਾਂ ਵਿਚ ਮੋਟਲ ਸਨਰਾਈਜ਼, ਹੋਟਲ ਗੁਡਵਿਨ, ਕਲੈਰੀਅਨ ਇਨ, ਢਿੱਲੋਂ ਰੈਜ਼ੀਡੈਂਸੀ, ਨਰਾਇਣ ਕੰਟੀਨੈਂਟਲ, ਗ੍ਰੈਂਡ ਪਾਰਕ, ਅਜੂਬਾ ਰੈਜ਼ੀਡੈਂਸੀ, ਰਾਇਲ ਕੈਸਲ, ਫਲਾਈ ਓਵਰ ਹੋਟਲ, ਕਾਰਨਰ ਹੋਟਲ, ਲੈਜ਼ੀਜ਼ ਹੋਟਲ, ਇਕਬਾਲ ਇਨ, ਹੋਟਲ ਐਚਡੀ, ਉੱਤਮ ਰੈਜ਼ੀਡੈਂਸੀ, ਹੋਟਲ ਰਣਜੀਤ, ਐਮਜੀ 64 ਅਤੇ ਕਲੱਬ ਸੋਲ੍ਹਾਂ ਵਿਚ ਵੋਟਰ ਇਸ ਛੋਟ ਦਾ ਲਾਭ ਆਪਣੀ ਉਗਲੀ ਤੇ ਲੱਗੇ ਵੋਟ ਸਿਆਹੀ ਦੇ ਨਿਸ਼ਾਨ ਨੂੰ ਦਿਖਾ ਕੇ  ਲੈ ਸਕਦੇ ਹਨ। ਜ਼ਿਲ੍ਹਾ ਸਵੀਪ ਟੀਮ ਦੇ ਨੋਡਲ ਅਫ਼ਸਰ ਡਾ.ਐਸ.ਰੇਖੀ ਨੇ ਜ਼ਿਲ੍ਹਾ ਚੋਣ ਅਫ਼ਸਰ ਪਟਿਆਲਾ ਤਰਫ਼ੋਂ ਜ਼ਿਲ੍ਹੇ ਵਿੱਚ ਇਸ ਵਾਰ ਵੱਧ ਵੋਟ ਪ੍ਰਤੀਸ਼ਤ ਲਈ ਹੋਟਲ ਐਸੋਸੀਏਸ਼ਨ ਨੂੰ ਇਸ ਵਿਸ਼ੇਸ਼ ਛੋਟ ਦੇਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੇ ਉਪਰਾਲੇ ਜ਼ਿਲ੍ਹੇ ਵਿਚ ਵੋਟ ਪ੍ਰਤੀਸ਼ਤ ਦੇ ਵਾਧੇ ਲਈ ਸਹਾਈ ਹੋਣਗੇ।

 

Have something to say? Post your comment

 

More in Malwa

ਬੱਚੇਦਾਨੀ ਦੇ ਕੈਂਸਰ ਤੋਂ ਬਚਾਅ ਲਈ ਜ਼ਰੂਰੀ ਐਚ.ਪੀ.ਵੀ. ਵੈਕਸੀਨ : ਐਸ. ਐਮ. ਓ.

ਡੀਐਮ ਰੰਧਾਵਾ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਸੜਕਾਂ ਤੇ ਉਤਰੀ ਪਟਿਆਲਾ ਕਾਂਗਰਸ

ਲੋਕ ਪੈਟਰੋ ਪਦਾਰਥਾਂ ਦੀ ਜਮਾਂਖੋਰੀ ਨਾ ਕਰਨ : ਐਸਡੀਐਮ 

ਪੰਜਾਬੀ ਯੂਨੀਵਰਸਿਟੀ ਨੇ ਪੰਜਾਬੀ ਭਾਸ਼ਾ ਦੇ ਵਿਕਾਸ, ਪ੍ਰਚਾਰ ਅਤੇ ਪ੍ਰਸਾਰ ਲਈ ਵਧਾਇਆ ਬਜਟ

ਮਹਿਮਦਪੁਰ ਬਣੇਗਾ 'ਆਲੂ ਮੰਡੀ ਹੱਬ', ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕੀਤਾ ਨਵੀਂ ਸਬਜ਼ੀ ਮੰਡੀ ਦਾ ਉਦਘਾਟਨ

ਪੰਜਾਬੀ ਯੂਨੀਵਰਸਿਟੀ ਵਿਖੇ ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ 'ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ 'ਚ ਕਰੀਬ 4 ਲੱਖ ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ – ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

ਚਾਰ ਧਾਮ ਯਾਤਰਾ ਸਫ਼ਲਤਾ ਪੂਰਵਕ ਸੰਪੰਨ