Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਡੀ ਸੀ ਨੇ ਅਧਿਕਾਰੀਆਂ ਨੂੰ ਖਰੀਦੀ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

April 17, 2024 11:41 AM
SehajTimes

ਮੋਹਾਲੀ : ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਇੱਥੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਪਿਛਲੇ ਦਿਨ ਤੱਕ 10588 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 10403 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਹੁਣ ਤੱਕ ਖਰੀਦ ਪ੍ਰਬੰਧਾਂ ਨਾਲ ਸਬੰਧਤ ਕੋਈ ਸਮੱਸਿਆ ਨਹੀਂ ਹੈ।

ਉਨ੍ਹਾਂ ਅੱਗੇ ਕਿਹਾ ਕਿ ਅੱਜ ਕੁਰਾਲੀ ਅਤੇ ਲਾਲੜੂ ਮੰਡੀਆਂ ਦੇ ਲੇਬਰ ਅਤੇ ਕਾਰਟੇਜ ਦੇ ਠੇਕੇ ਵੀ ਸਿਰੇ ਚੜ੍ਹ ਗਏ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਿਫਟਿੰਗ ਲਗਾਤਾਰ ਕੀਤੀ ਜਾ ਰਹੀ ਹੈ। ਹੁਣ ਤੱਕ 2519 ਮੀਟਰਕ ਟਨ ਕਣਕ ਦੀ ਲਿਫਟਿੰਗ ਹੋ ਚੁੱਕੀ ਹੈ ਜੋ ਕਿ 72 ਘੰਟਿਆਂ ਦੀ ਲਾਜ਼ਮੀ ਸ਼ਰਤ ਅਨੁਸਾਰ 124 ਫੀਸਦੀ ਬਣਦੀ ਹੈ। ਇਸੇ ਤਰ੍ਹਾਂ ਖਰੀਦ ਕੀਤੇ ਅਨਾਜ ਦੀ 48 ਘੰਟਿਆਂ ਦੀ ਸ਼ਰਤ ਅਨੁਸਾਰ 15.37 ਕਰੋੜ ਰੁਪਏ ਦੀ ਅਦਾਇਗੀ ਕੀਤੀ ਗਈ ਹੈ ਜੋ ਕਿ 140.9 ਫੀਸਦੀ ਬਣਦੀ ਹੈ। ਖਰੀਦ ਏਜੰਸੀਆਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਥਾਂ ਦੀ ਤੰਗੀ ਤੋਂ ਬਚਣ ਲਈ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਖਰੀਦ ਏਜੰਸੀਆਂ ਦੇ ਸਮੂਹ ਜ਼ਿਲ੍ਹਾ ਮੈਨੇਜਰਾਂ ਨੂੰ ਕਿਹਾ ਗਿਆ ਹੈ ਕਿ ਉਹ ਆਪਣੇ ਫੀਲਡ ਸਟਾਫ ਦੇ ਸੰਪਰਕ ਵਿੱਚ ਰਹਿਣ ਅਤੇ ਚੱਲ ਰਹੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਨਾ ਆਵੇ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ