Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਗਿਆਨ ਵਿਗਿਆਨ ਦੇ ਵੱਖ-ਵੱਖ ਖੇਤਰਾਂ ਵਿੱਚ ਵਰਤੋਂ ਨਾਲ ਹੀ ਭਾਸ਼ਾ ਵਿਕਸਿਤ ਹੁੰਦੀ : ਪ੍ਰੋ. ਅਰਵਿੰਦ

April 17, 2024 11:50 AM
SehajTimes
ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕਿਹਾ ਕਿ ਗਿਆਨ ਵਿਗਿਆਨ ਦੇ ਵੱਖ-ਵੱਖ ਖੇਤਰਾਂ ਵਿੱਚ ਵਰਤੋਂ ਕੀਤੇ ਜਾਣ ਨਾਲ ਹੀ ਭਾਸ਼ਾ ਦਾ ਵਿਕਾਸ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਪਣੀ ਮਾਂ ਬੋਲੀ ਵਿਕਸਤ ਨਾ ਹੋਈ ਹੋਣ ਦਾ ਬਹਾਨਾ ਛੱਡਣਾ ਚਾਹੀਦਾ ਹੈ ਅਤੇ ਗਿਆਨ ਵਿਗਿਆਨ ਦੇ ਵੱਖ-ਵੱਖ ਖੇਤਰਾਂ ਵਿੱਚ ਇਸ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਪੰਜਾਬੀ ਯੂਨੀਵਰਸਿਟੀ ਦੇ ਅੰਗੇਰਜ਼ੀ ਵਿਭਾਗ ਵੱਲੋਂ ਆਰੰਭ ਕੀਤੀ ਗਈ ‘ਬਲਰਾਜ ਸਾਹਨੀ ਯਾਦਗਾਰੀ ਭਾਸ਼ਣ’ ਲੜੀ ਦੇ ਪਹਿਲੇ ਪ੍ਰੋਗਰਾਮ ਦੀ ਪ੍ਰਧਾਨਗੀ ਕਰਦਿਆਂ ਪ੍ਰੋ. ਅਰਵਿੰਦ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਉਘੇ ਫਿਲਮੀ ਕਾਲਾਕਾਰ ਅਤੇ ਸਾਹਿਤਕਾਰ ਬਲਰਾਜ ਸਾਹਨੀ ਨੇ ਆਪਣੀ ਮਾਂ ਭਾਸ਼ਾ ਵੱਲ ਮੋੜਾ ਕੱਟ ਕੇ ਉਚਕੋਟੀ ਦਾ ਸਾਹਿਤ ਲਿਖਿਆ ਜਿਸ ਦੀ ਅੱਜ ਵੀ ਬਹੁਤ ਪ੍ਰਸੰਗਿਕਤਾ ਹੈ ਬਲਰਾਜ ਸਾਹਨੀ ਦੀ ਰਬਿੰਦਰ ਨਾਥ ਟੈਗੋਰ ਨਾਲ ਹੋਈ ਮੁਲਾਕਾਤ ਜ਼ਿਕਰ ਕਰਦੇ ਹੋਏ ਵਾਈਸ ਚਾਂਸਲਰ ਨੇ ਕਿਹਾ ਕਿ ਰਬਿੰਦਰ ਨਾਥ ਟੈਗੋਰ ਦੀ ਪ੍ਰੇਰਣਾ ਸਦਕਾ ਹੀ ਬਲਰਾਜ ਸਾਹਨੀ ਨੇ ਪੰਜਾਬੀ ਵਿੱਚ ਲਿਖਣਾ ਸ਼ੁਰੂ ਕੀਤਾ ਸੀ।
 
 
ਬਲਰਾਜ ਸਾਹਨੀ ਨੇ ਵੀ ਇਸ ਮੁੁਲਾਕਾਤ ਦੌਰਾਨ ਰਬਿੰਦਰ ਨਾਲ ਟੈਗੋਰ ਨੂੰ ਪੰਜਾਬੀ ਭਾਸ਼ਾ ਦੇ ਘੱਟ ਵਿਕਸਤ ਹੋਣ ਦਾ ਤਰਕ ਦਿੱਤਾ ਸੀ ਪਰ ਰਬਿੰਦਰ ਨਾਲ ਟੈਗੋਰ ਵੱਲੋਂ ਆਪਣੀ ਗੱਲ ਠੋਸ ਤਰੀਕੇ ਨਾਲ ਰੱਖਣ ਕਰਕੇ ਬਲਰਾਜ ਸਾਹਨੀ ਨੇ ਮਾਂ ਭਾਸ਼ਾ ਵੱਲ ਮੋੜਾ ਕੱਟਿਆ ਅਤੇ ਵਧੀਆ ਸਾਹਿਤ ਦੀ ਸਿਰਜਣਾ ਕੀਤਾ। ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਆਪਣੀ ਮਾਂ ਬੋਲੀ ਰਾਹੀਂ ਹੀ ਆਪਣੇ ਭਾਵਾਂ ਨੂੰ ਵਧੀਆ ਤਰੀਕੇ ਨਾਲ ਪ੍ਰਗਟ ਕਰ ਸਕਦਾ ਹੈ। ਇਸ ਭਾਸ਼ਣ ਲੜੀ ਦਾ ਇਹ ਪਹਿਲਾ ਭਾਸ਼ਣ ਮਦਨ ਗੋਪਾਲ ਸਿੰਘ ਨੇ ਦਿੱਤਾ। ਬਲਰਾਜ ਸਾਹਨੀ ਨਾਲ ਆਪਣੀਆਂ ਸਾਂਝਾਂ ਦੇ ਹਵਾਲੇ ਨਾਲ ਗੱਲ ਸ਼ੁਰੂ ਕਰਦਿਆਂ ਉਨ੍ਹਾਂ ਦੀ ਪੰਜਾਬੀਅਤ ਤੋਂ ਲੈ ਕੇ ਸਿਨੇਮਾ ਦੇ ਵੱਖ-ਵੱਖ ਪੱਖਾਂ ਬਾਰੇ ਆਪਣੀਆਂ ਅਹਿਮ ਧਾਰਨਾਵਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਬਲਰਾਜ ਸਾਹਨੀ ਆਪਣੇ ਅੰਤਲੇ ਸਾਹ ਤੱਕ ਪੰਜਾਬੀਅਤ ਨਾਲ ਪ੍ਰਣਾਏ ਰਹੇ ਪਰ ਇਸ ਦੇ ਨਾਲ ਨਾਲ ਸਾਨੂੰ ਉਨ੍ਹਾਂ ਕਾਰਨਾਂ ਨੂੰ ਸਮਝਣ ਦੀ ਵੀ ਲੋੜ ਹੈ ਜੋ ਉਨ੍ਹਾਂ ਦੇ ਪੰਜਾਬ ਤੋਂ ਬਾਹਰ ਜਾਣ ਦਾ ਕਾਰਨ ਬਣੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸ਼ਖ਼ਸੀਅਤ ਉੱਤੇ ਬਲਰਾਜ ਸਾਹਨੀ ਦਾ ਬਹੁਤ ਗਹਿਰਾ ਪ੍ਰਭਾਵ ਹੈ। ਭਾਸ਼ਾ ਫ਼ੈਕਲਟੀ ਦੇ ਡੀਨ ਪ੍ਰੋ. ਰਾਜੇਸ਼ ਸ਼ਰਮਾ ਵੱਲੋਂ ਇਸ ਮੌਕੇ ਬੋਲਦਿਆਂ ਮਦਨ ਗੋਪਾਲ ਸਿੰਘ ਦੀ ਸ਼ਖ਼ਸੀਅਤ ਅਤੇ ਵਿਦਵਤਾ ਦੀ ਪ੍ਰਸ਼ੰਸ਼ਾ ਕੀਤੀ। ਉਨ੍ਹਾਂ ਕਿਹਾ ਕਿ ਮਦਨ ਗੋਪਾਲ ਸਿੰਘ ਦੇ ਖਿਆਲ ਸੰਗੀਤਕ ਧੁਨਾਂ ਵਾਂਗ ਤੈਰਦੇ ਹਨ। ਵਿਭਾਗ ਮੁਖੀ ਡਾ. ਜਯੋਤੀ ਪੁਰੀ ਨੇ ਆਪਣੇ ਸਵਾਗਤੀ ਸ਼ਬਦਾਂ ਦੌਰਾਨ ਮਦਨ ਗੋਪਾਲ ਸਿੰਘ ਦੇ ਅਕਾਦਮਿਕ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਮੰਚ ਦਾ ਸੰਚਾਲਨ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ. ਮੋਨਿਕਾ ਸਭਰਵਾਲ ਵੱਲੋਂ ਕੀਤਾ ਗਿਆ।

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ