Tuesday, April 30, 2024
BREAKING NEWS
04 ਮਈ ਲੋਕ ਸਭਾ ਚੋਣਾ ’ਚ ਭਾਗ ਲੈਣ ਹਿੱਤ ਵੋਟਰ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ ਵਧ ਰਹੀ ਗਰਮੀ ਕਾਰਣ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਪੰਛੀਆਂ ਦੇ ਪੀਣ ਲਈ ਪਾਣੀ ਰੱਖੋ : ਜੰਡ ਖਾਲੜਾਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀਮੁਨੀਸ਼ ਸੋਨੀ ਕਾਂਗਰਸ ਦਾ ਹੱਥ ਛੱਡਕੇ 'ਆਪ' 'ਚ ਸ਼ਾਮਲਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ NK Sharma ਦੇ ਹੱਕ ਵਿੱਚ ਨਿੱਤਰਨ ਦਾ ਐਲਾਨਐਡਵੋਕੇਟ ਮਨਬੀਰ ਵਿਰਕ ਨੇ ਲਿਆ ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਤੋਂ ਆਸ਼ੀਰਵਾਦਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰਦੁਬਈ ’ਚ ਬਣਨ ਜਾ ਰਿਹਾ ਹੈ ਦੁਨੀਆ ਦਾ ਸਭ ਤੋਂ ਵੱਡਾ ਹਵਾਈ ਅੱਡਾਵਿਰਾਟ ਨੇ 500 ਦੌੜਾਂ ਪੁਰੀਆਂ ਕੀਤੀਆਂ

Chandigarh

ਸਰਕਾਰੀ ਕਾਲਜ ਦਾ ਮੈਗਜ਼ੀਨ ਮੌਲਸਰੀ ਰਿਲੀਜ਼

April 17, 2024 12:26 PM
SehajTimes
ਮੋਹਾਲੀ : ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦਾ ਕਾਲਜ ਮੈਗਜ਼ੀਨ ‘ਮੌਲਸਰੀ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ-ਚਾਂਸਲਰ ਡਾ. ਅਰਵਿੰਦ ਵੱਲੋਂ ਰਿਲੀਜ਼ ਕੀਤਾ ਗਿਆ। ਡਾ. ਅਰਵਿੰਦ ਨੇ ਉੱਭਰਦੇ ਸਾਹਿਤਕਾਰ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹਨਾਂ ਦੀ ਸਿਰਜਣਾਤਮਿਕਤਾ, ਬੌਧਿਕਤਾ ਅਤੇ ਉਸਾਰੂ ਸੋਚ ਹੀ ਖੁਸ਼ਹਾਲ ਸਮਾਜ ਦੀ ਨੀਂਹ ਹੈ। ਇਸ ਮੌਕੇ ਕਾਲਜ ਦੇ ਪਿ੍ਰੰਸੀਪਲ ਸ਼੍ਰੀਮਤੀ ਹਰਜੀਤ ਗੁਜਰਾਲ ਨੇ ਮੌਲਸਰੀ ਦੇ ਸੰਪਾਦਕੀ ਮੰਡਲ ਅਤੇ ਲੇਖਕ ਵਿਦਿਆਰਥੀਆਂ ਨੂੰ ਮੁਬਾਰਕਵਾਦ ਦਿੰਦਿਆਂ ਕਿਹਾ ਕਿ ਇਹ ਗੌਰਵਮਈ ਸੰਸਥਾ ਹਰ ਖੇਤਰ ਵਿਚ ਵਿਦਿਆਰਥੀਆਂ ਦੀਆਂ ਰੁਚੀਆਂ ਨੂੰ ਮੌਲ਼ਣ ਅਤੇ ਵਿਗਸਣ ਦੇ ਸਾਰੇ ਅਵਸਰ ਪ੍ਰਦਾਨ ਕਰਦੀ ਹੈ। ਮੌਲਸਰੀ ਦੇ ਚੀਫ ਐਡੀਟਰ ਡਾ. ਅਮਨਦੀਪ ਨੇ ਦੱਸਿਆ ਕਿ ਕਿ ਵਿਦਿਆਰਥੀਆਂ ਵਿਚ ਸਿਰਜਣਾਤਮਿਕਤਾ ਅਤੇ ਕਲਾਤਮਿਕਤਾ ਦੀਆਂ ਅਥਾਹ ਸੰਭਾਵਨਾਵਾਂ ਹੁੰਦੀਆਂ ਹਨ, ਜਿਨ੍ਹਾਂ ਨੂੰ ਨਿਖਾਰਨਾ ਅਧਿਆਪਕਾਂ ਦਾ ਇਖਲਾਕੀ ਫਰਜ਼ ਹੈ। ਉਨ੍ਹਾਂ ਸੱਧਰਾਂ, ਰੀਝਾਂ ਅਤੇ ਉਸਾਰੂ ਸੋਚ ਨੂੰ ਸ਼ਬਦਾਂ ਦਾ ਜਾਮਾ ਪਹਿਨਾ ਕੇ, ਸਾਹਿਤਕ ਦਹਿਲੀਜ਼ ਉਪਰ ਕਦਮ ਰੱਖਣ ਵਾਲੇ ਭਵਿੱਖ ਦੇ ਸਾਹਿਤਕਾਰਾਂ ਨੂੰ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਇਹਨਾਂ ਨਵੀਆਂ ਕਲਮਾਂ ਤੋਂ ਖਿੜਣ ਵਾਲੇ ਗੁਲਾਬ ਸਾਹਿਤਕ ਕਾਇਨਾਤ ਨੂੰ ਸਦੀਵੀ ਮਹਿਕ ਦੇਣਗੇ। ਉਹਨਾਂ ਨੇ ਵਿਦਿਆਰਥੀ ਸਾਹਿਤਕਾਰਾਂ ਦੀ ਸੁਯੋਗ ਅਗਵਾਈ ਲਈ ਸੰਪਾਦਕੀ ਮੰਡਲ ਦਾ ਧੰਨਵਾਦ ਕੀਤਾ। ਇਸ ਮੌਕੇ ਵਾਈਸ ਪਿੰਸੀਪਲ ਸੁਨੀਤਾ ਮਿੱਤਲ, ਪ੍ਰੋ. ਅਰਵਿੰਦ ਕੌਰ, ਡਾ. ਮਨਦੀਪ ਕੌਰ, ਸ਼੍ਰੀ ਪਰਦੀਪ ਰਤਨ, ਪ੍ਰੋ. ਰਸ਼ਮੀ, ਪ੍ਰੋ. ਨਿਸ਼ਠਾ ਤਿ੍ਰਪਾਠੀ, ਪ੍ਰੋ. ਅਨੁਰੀਤ ਭੱਲਾ ਸਮੇਤ ਸਮੂਹ ਸਟਾਫ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।

Have something to say? Post your comment

 

More in Chandigarh

ਪੰਜਾਬ ਬੋਰਡ ਵੱਲੋਂ 30 ਅਪ੍ਰੈਲ ਨੂੰ 8ਵੀਂ ਤੇ 12ਵੀਂ ਜਮਾਤ ਦੇ ਐਲਾਨੇ ਜਾਣਗੇ ਨਤੀਜੇ

ਪੰਜਾਬ ਕਾਂਗਰਸ ਦੀ ਤੀਜੀ ਲਿਸਟ ਜਾਰੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੋਲਿੰਗ ਸਟਾਫ ਦੀ ਸਹੂਲਤ ਵਾਸਤੇ ਡਿਪਟੀ ਕਮਿਸ਼ਨਰਾਂ ਨੂੰ ਵਿਸ਼ੇਸ਼ ਕਦਮ ਚੁੱਕਣ ਦੀ ਹਦਾਇਤ

ਚੋਣ ਕਮਿਸ਼ਨ ਵੱਲੋਂ ਜ਼ਿਲ੍ਹੇ ’ਚ 7 ਪੋਲਿੰਗ ਸਟੇਸ਼ਨਾਂ ਦੇ ਸਹਾਇਕ ਪੋਲਿੰਗ ਸਟੇਸ਼ਨ ਬਣਾਉਣ ਨੂੰ ਪ੍ਰਵਾਨਗੀ 

 ਐਨ ਜੀ ਓ ਦੀ ਸਹਾਇਤਾ ਨਾਲ ਪੰਜਵੇਂ ਵੋਟਰ ਪੰਜੀਕਰਣ ਕੈਂਪ ਦੌਰਾਨ 47 ਪ੍ਰਵਾਸੀ ਮਜਦੂਰ ਵੋਟਰ ਵਜੋਂ ਰਜਿਸਟਰ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਧੀਆਂ ਦੇ ਰਹੀਆਂ ਵੋਟ ਦਾ ਸੁਨੇਹਾ ‘ਮਾਪੇ ਬਜ਼ੁਰਗ ਨੌਜਵਾਨ, ਵੋਟ ਪਾਉਣ ਸਾਰੇ ਜਾਣ’ 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵਟਸਐਪ ਚੈਨਲ ਜਾਰੀ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਬਜੀਤ ਸਿੰਘ ਪੰਧੇਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸੁਵਿਧਾ ਕੇਂਦਰ ਅਤੇ ਸਾਂਝ ਕੇਂਦਰ ਤੋਂ ਮਿਲਣ ਫ਼ਾਰਮਾਂ ਰਾਹੀਂ ਵੀ ਵੋਟ ਪਾਉਣ ਲਈ ਪ੍ਰਚਾਰਿਆ ਜਾਵੇਗਾ

ਜ਼ਿਲ੍ਹਾ ਚੋਣ ਅਫ਼ਸਰ ਨੇ ਨੋਡਲ ਅਫ਼ਸਰਾਂ ਨਾਲ ਲੋਕ ਸਭਾ ਚੋਣਾਂ-2024 ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ