Thursday, February 26, 2026
BREAKING NEWS
ਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲ

Malwa

ਸਿਵਲ ਸਰਵਿਸਜ਼ ਪ੍ਰੀਖਿਆ ਪਾਸ ਕਰਨ ਉੱਤੇ ਦੇਵਦਰਸ਼ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਨੇ ਦਿੱਤੀ ਵਧਾਈ

April 17, 2024 02:29 PM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. ਅਰਵਿੰਦ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀ ਰਹੇ ਦੇਵਦਰਸ਼ ਸਿੰਘ ਨੂੰ ਸਿਵਿਲ ਸਰਵਿਸਜ਼ ਪ੍ਰੀਖਿਆ 2023 ਵਿੱਚ ਬਾਜ਼ੀ ਮਾਰਨ ਲਈ ਵਿਸ਼ੇਸ਼ ਤੌਰ ਉੱਤੇ ਵਧਾਈ ਦਿੱਤੀ ਗਈ। ਉਨ੍ਹਾਂ ਦੇਵਦਰਸ਼ ਸਿੰਘ ਦੀ ਇਸ ਪ੍ਰਾਪਤੀ ਨੂੰ ਪੰਜਾਬੀ ਯੂਨੀਵਰਸਿਟੀ ਲਈ ਮਾਣ ਵਾਲ਼ੀ ਗੱਲ ਐਲਾਨਦਿਆਂ ਕਿਹਾ ਕਿ ਅਜਿਹਾ ਹੋਣ ਨਾਲ਼ ਹੋਰ ਵਿਦਿਆਰਥੀਆਂ ਨੂੰ ਵੀ ਪ੍ਰੇਰਣਾ ਮਿਲੇਗੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਅਦਾਰੇ ਦੀ ਕਾਰਗੁਜ਼ਾਰੀ ਅਤੇ ਗੁਣਵੱਤਾ ਦੇ ਪ੍ਰਮਾਣ ਬਣਦੀਆਂ ਹਨ। ਅਦਾਰਾ ਆਪਣੇ ਅਜਿਹੇ ਹੋਣਹਾਰ ਵਿਦਿਆਰਥੀਆਂ ਉੱਤੇ ਸਦਾ ਹੀ ਮਾਣ ਮਹਿਸੂਸ ਕਰਦਾ ਹੈ। ਉਨ੍ਹਾਂ ਦੇਵਦਰਸ਼ ਸਿੰਘ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ਉੱਤੇ ਵਧਾਈ ਦਿੰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਪਰਿਵਾਰ ਵਿੱਚ ਇਹ ਪ੍ਰਾਪਤੀ ਹੋਰ ਵੀ ਖੁਸ਼ੀ ਲੈ ਕੇ ਆਈ ਹੈ ਕਿਉਂਕਿ ਉਸ ਦੇ ਮਾਪੇ ਡਾ. ਦਰਸ਼ਨ ਸਿੰਘ ਆਸ਼ਟ ਅਤੇ ਡਾ. ਰਾਜਵੰਤ ਕੌਰ ਦੋਨੋਂ ਹੀ ਪੰਜਾਬੀ ਯੂਨੀਵਰਸਿਟੀ ਵਿਖੇ ਵੱਖ-ਵੱਖ ਅਹੁਦਿਆਂ ਉੱਤੇ ਸੇਵਾਵਾਂ ਨਿਭਾ ਰਹੇ ਹਨ।
ਉੱਘੇ ਲੇਖਕ ਡਾ. ਦਰਸ਼ਨ ਸਿੰਘ ਆਸ਼ਟ ਅਤੇ ਡਾ. ਰਾਜਵੰਤ ਕੌਰ ਨੇ ਆਪਣੀ ਖੁਸ਼ੀ ਜ਼ਾਹਿਰ ਕਰਦਿਆਂ ਦੱਸਿਆ ਕਿ ਦੇਵਦਰਸ਼ ਸਿੰਘ ਦੀ ਇਸ ਪ੍ਰਾਪਤੀ ਵਿੱਚ ਪੰਜਾਬੀ ਯੂਨੀਵਰਸਿਟੀ ਕੈਂਪਸ ਵਿਚਲੇ ਅਕਾਦਮਿਕ ਮਾਹੌਲ ਦਾ ਵੀ ਭਰਪੂਰ ਯੋਗਦਾਨ ਹੈ। ਉਨ੍ਹਾਂ ਦੱਸਿਆ ਕਿ ਦੇਵਦਰਸ਼ ਸਿੰਘ ਨੇ ਆਪਣੀ ਮੁੱਢਲੀ ਸਿੱਖਿਆ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਤੋਂ ਹੀ ਹਾਸਲ ਕੀਤੀ ਹੈ। ਉਹ ਅੱਠਵੀਂ ਜਮਾਤ ਤੱਕ ਇੱਥੇ ਪੜ੍ਹਦੇ ਰਹੇ ਹਨ। ਯੂਨੀਵਰਸਿਟੀ ਦੀ ਲਾਇਬਰੇਰੀ, ਰੀਡਿੰਗ ਰੂਮ ਅਤੇ ਕੈਂਪਸ ਦੀਆਂ ਹੋਰ ਵੱਖ-ਵੱਖ ਥਾਵਾਂ ਉੱਤੇ ਵਿਚਰਦਿਆਂ ਦੇਵਦਰਸ਼ ਨੂੰ ਗਹਿਨ ਅਧਿਐਨ ਕਰਨ ਦੀ ਚੇਟਕ ਲੱਗੀ ਹੈ ਜਿਸ ਸਦਕਾ ਉਹ ਮੁਕਾਮ ਉੱਤੇ ਪਹੁੰਚਣ ਵਿੱਚ ਕਾਮਯਾਬ ਹੋ ਸਕੇ। ਵਰਨਣਯੋਗ ਹੈ ਕਿ ਆਲ ਇੰਡੀਆ 340ਵੇਂ ਰੈਕ ਨਾਲ਼ ਇਹ ਨਤੀਜਾ ਪਾਸ ਕਰਨ ਵਾਲ਼ੇ ਦੇਵਦਰਸ਼ ਸਿੰਘ 2020 ਬੈਚ ਦੇ ਪੀ.ਸੀ.ਐੱਸ. ਅਫ਼ਸਰ ਹਨ ਜੋ ਕਿ ਮੌਜੂਦਾ ਸਮੇਂ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐੱਸ.ਸੀ.) ਵਿਖੇ ਸਕੱਤਰ (ਪ੍ਰੀਖਿਆਵਾਂ) ਵਜੋਂ ਕਾਰਜਸ਼ੀਲ ਹਨ।

Have something to say? Post your comment

 

More in Malwa

ਸੁਨਾਮ ਕਾਲਜ 'ਚ ਲੇਖ ਮੁਕਾਬਲੇ ਕਰਵਾਏ 

ਮੁੱਦਿਆਂ ਦੀ ਥਾਂ 'ਹਉਮੈ' ਦੀ ਲੜਾਈ ਹੋ ਰਹੀ ਭਾਰੂ : ਪਰਮਿੰਦਰ ਸਿੰਘ ਢੀਂਡਸਾ

ਰਜਿੰਦਰ ਦੀਪਾ ਕਾਂਗਰਸ ਦੀ ਰੈਲੀ ਲਈ  ਕੋਆਰਡੀਨੇਟਰ ਨਿਯੁਕਤ 

ਕਿਸਾਨਾਂ 'ਚ ਪੁਲਿਸ ਖ਼ਿਲਾਫ਼ ਪਣਪਿਆ ਰੋਹ

ਗੁਰਦੁਆਰਾ ਈਸ਼ਰਸਰ ਸਾਹਿਬ ਪੁਲ ਕਲਿਆਣ ਵਿਖੇ ਧਾਰਮਿਕ ਦੀਵਾਨ 6 ਤੋਂ 10 ਮਾਰਚ ਤੱਕ : ਬਾਬਾ ਵਿਸਾਖਾ ਸਿੰਘ ਜੀ

ਸ਼ੇਰੋਂ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਤਿੱਖੀ ਬਹਿਸ 

ਡਿਪਟੀ ਕਮਿਸ਼ਨਰ ਫਰੀਦਕੋਟ ਨੇ 163 ਤਹਿਤ ਕੀਤੇ ਹੁਕਮ ਜਾਰੀ

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ "ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ

ਪਿੰਡ ਕੁਠਾਲਾ ਵਿਖੇ ਧਰਮਸ਼ਾਲਾ ਕਿਲੇ ਵਾਲੀ 'ਚ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਸਾਹਿਬ ਕਰਵਾਇਆ

ਕਿਸਾਨਾਂ ਨੇ ਬਠਿੰਡਾ ਧਰਨੇ ਦੀਆਂ ਤਿਆਰੀਆਂ ਵਿੱਢੀਆਂ