Saturday, May 02, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਭਗਵਾਨ ਰਾਮ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ : ਐਨ.ਕੇ. ਸ਼ਰਮਾ

April 17, 2024 04:27 PM
SehajTimes
ਪਟਿਆਲਾ : ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ. ਸ਼ਰਮਾ ਨੇ ਕਿਹਾ ਹੈ ਕਿ ਮਰਿਯਾਦਾ ਪੁਰਸ਼ੋਤਮ ਭਗਵਾਨ ਸ਼੍ਰੀ ਰਾਮ ਦੇ ਜੀਵਨ ਤੋਂ ਸਾਨੂੰ ਸੱਚ ਦੇ ਮਾਰਗ 'ਤੇ ਚੱਲਣ ਅਤੇ ਆਪਣੇ ਫਰਜ਼ਾਂ ਪ੍ਰਤੀ ਵਫ਼ਾਦਾਰੀ ਦੀ ਸਿੱਖਿਆ ਮਿਲਦੀ ਹੈ। ਭਗਵਾਨ ਰਾਮ ਦੇ ਜੀਵਨ ਦੀਆਂ ਸਿੱਖਿਆਵਾਂ ਅੱਜ ਵੀ ਪ੍ਰਸੰਗਿਕ ਹਨ।
 

ਐਨ.ਕੇ. ਸ਼ਰਮਾ ਅੱਜ ਰਾਮ ਨੌਮੀ ਮੌਕੇ ’ਤੇ ਪਟਿਆਲਾ ਦੇ ਐਸ.ਐਸ.ਟੀ. ਸ਼ਹਿਰ 'ਚ ਸਥਿਤ ਪ੍ਰਾਚੀਨ ਮਾਤਾ ਸ਼੍ਰੀ ਨੈਣਾ ਦੇਵੀ ਮੰਦਰ 'ਚ ਪਹੁੰਚੇ ਅਤੇ ਪੂਜਾ ਅਰਚਨਾ ਕੀਤੀ। ਭਗਵਾਨ ਸ਼ਿਵ ਦਾ ਜਲਾਭਿਸ਼ੇਕ ਕੀਤਾ ਅਤੇ ਸਰਬ ਕਲਿਆਣ ਲਈ ਪ੍ਰਾਰਥਨਾ ਕੀਤੀ।
 
 
ਸ਼ਰਮਾ ਨੇ ਕਿਹਾ ਕਿ ਇਕ ਪਾਸੇ ਭਗਵਾਨ ਸ਼੍ਰੀ ਰਾਮ ਨੇ ਵਚਨਾਂ ਨੂੰ ਪੂਰਾ ਕਰਨ ਲਈ ਨਾ ਸਿਰਫ 14 ਸਾਲ ਦਾ ਵਨਵਾਸ ਕੱਟਿਆ, ਸਗੋਂ ਆਪਣੇ ਜੀਵਨ 'ਚ ਦਾਨਵ ਸ਼ਕਤੀਆਂ ਨੂੰ ਨਸ਼ਟ ਕਰਨ ਲਈ ਕਈ ਵਾਰ ਆਪਣੀ ਜਾਨ ਵੀ ਖਤਰੇ 'ਚ ਪਾਈ। ਉੱਥੇ ਦੂਜੇ ਪਾਸੇ ਅੱਜ ਦੇ ਯੁੱਗ ਵਿੱਚ ਕੁਝ ਅਜਿਹੀ ਵਿਚਾਰਧਾਰਾ ਵਾਲੇ ਲੋਕ ਵੀ ਹਨ ਜੋ ਭਗਵਾਨ ਰਾਮ ਦੇ ਨਾਮ 'ਤੇ ਰਾਜਨੀਤੀ ਕਰ ਰਹੇ ਹਨ ਜਦਕਿ ਰਾਮ ਸਾਰਿਆਂ ਦੇ ਹਨ। 
 
 
ਭਗਵਾਨ ਰਾਮ ਨੂੰ ਕਿਸੇ ਇੱਕ ਸਿਆਸੀ ਵਿਚਾਰਧਾਰਾ ’ਚ ਬੰਨ੍ਹਣਾ ਉਚਿਤ ਨਹੀਂ ਹੈ। ਐਨ.ਕੇ. ਸ਼ਰਮਾ ਨੇ ਮੰਦਰ ਕਮੇਟੀ ਦੇ ਅਹੁਦੇਦਾਰਾਂ ਗੱਲਬਾਤ ਕਰਦੇ ਹੋਏ ਰਾਮ ਨੌਮੀ ਦੇ ਮੌਕੇ 'ਤੇ ਉਨ੍ਹਾਂ ਨੂੰ ਇੱਥੇ ਬੁਲਾਉਣ ਲਈ ਧੰਨਵਾਦ ਪ੍ਰਗਟ ਕੀਤਾ।
 
 
ਇਸ ਮੌਕੇ ਮੰਦਰ ਕਮੇਟੀ ਦੇ ਪ੍ਰਧਾਨ ਸਾਬਕਾ ਡੀਐਸਪੀ ਬਿਮਲ ਸ਼ਰਮਾ, ਮੀਤ ਪ੍ਰਧਾਨ ਜਸਪਾਲ ਗੁਪਤਾ, ਜਨਰਲ ਸਕੱਤਰ ਰਵੀ ਠਾਕੁਰ, ਪੈਟਰਨ ਪੀ.ਡੀ. ਗੁਪਤਾ, ਜੇਬੀ ਮਲਿਕ, ਜਗਮੋਹਨ ਮਲਿਕ ਤੋਂ ਇਲਾਵਾ ਬਾਕੀ ਸਾਰੇ ਮੈਂਬਰਾਂ ਨੇ ਐਨ.ਕੇ.ਸ਼ਰਮਾ ਦਾ ਨਵਰਾਤਰੀ ਦੀ ਸਮਾਪਤੀ ਅਤੇ ਰਾਮ ਨੌਮੀ ਮੌਕੇ ਇੱਥੇ ਪਹੁੰਚਣ 'ਤੇ ਮਾਤਾ ਦੀ ਚੁਨਰੀ ਦੇ ਕੇ ਸਵਾਗਤ ਕੀਤਾ।
 
 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ