Wednesday, May 01, 2024

Malwa

ਸ਼ੰਭੂ ਰੇਲਵੇ ਸਟੇਸ਼ਨ 'ਤੇ ਪੁਲਿਸ ਵੱਲੋਂ ਲਾਏ ਬੈਰੀਕੇਡ ਹਟਾ ਕੇ ਵਧੇ ਅੱਗੇ ਕਿਸਾਨ

April 18, 2024 12:48 PM
Daljinder Singh Pappi

ਪਟਿਆਲਾ : ਸੰਯੁਕਤ ਕਿਸਾਨ ਮੋਰਚੇ (ਗੈਰ-ਰਾਜਨੀਤਕ) ਵੱਲੋਂ 16 ਅਪ੍ਰੈਲ ਤਕ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦੇ ਦਿੱਤੇ ਅਲਟੀਮੇਟਮ ਤੋਂ ਬਾਅਦ ਅੱਜ 17 ਅਪ੍ਰੈਲ ਨੂੰ ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲ ਗੱਡੀਆਂ ਦਾ ਚੱਕਾ ਜਾਮ ਕਰ ਕੇ ਪੱਕੇ ਤੌਰ 'ਤੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਧਰਨੇ ਤੋਂ ਪਹਿਲਾਂ ਪੰਜਾਬ ਪੁਲਿਸ ਪ੍ਰਸ਼ਾਸਨ ਤੇ ਰੇਲਵੇ ਪੁਲਿਸ ਪ੍ਰਸ਼ਾਸਨ ਵੱਲੋਂ ਸ਼ੰਭੂ ਬੈਰੀਅਰ ਤੋਂ ਪਹਿਲਾਂ ਕਿਸਾਨਾਂ ਦੇ ਹਜੂਮ ਨੂੰ ਰੋਕਣ ਲਈ ਬੈਰੀਕੇਡ ਲਗਾਏ ਹੋਏ ਸਨ ਪਰ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਬੈਰੀਕੇਡ ਹਟਾ ਕੇ ਕਿਸਾਨ ਸ਼ੰਭੂ ਰੇਲਵੇ ਸਟੇਸ਼ਨ ਦੀਆਂ ਲਾਈਨਾਂ 'ਤੇ ਰੋਸ ਧਰਨੇ ਉੱਤੇ ਬੈਠ ਗਏ। ਇਸ ਧਰਨੇ ਦੀ ਗਵਾਹੀ ਕਰ ਰਹੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ, ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਪੰਜਾਬ ਦੇ ਕੌਮੀ ਪ੍ਰਧਾਨ ਮਨਜੀਤ ਸਿੰਘ ਘੁਮਾਣਾ ਸਮੇਤ ਹੋਰਨਾਂ ਕਿਸਾਨਾਂ ਆਗੂਆਂ ਨੇ ਕਿਹਾ ਕਿ ਹਰਿਆਣਾ ਪੁਲਿਸ ਪ੍ਰਸ਼ਾਸਨ ਵੱਲੋਂ ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੋਇਆ ਹੈ।ਇਸ ਸਬੰਧੀ 9 ਅਪ੍ਰੈਲ ਨੂੰ ਹੋਈ ਮੀਟਿੰਗ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਹਰਿਆਣਾ ਪੁਲਿਸ ਪ੍ਰਸ਼ਾਸਨ ਨੂੰ 16 ਅਪ੍ਰੈਲ ਤਕ ਗ੍ਰਿਫਤਾਰ ਕੀਤੇ ਗਏ ਕਿਸਾਨ ਆਗੂਆਂ ਨੂੰ ਰਿਹਾ ਕਰਨ ਦਾ ਅਲਟੀਮੇਟਮ ਦਿੱਤਾ ਗਿਆ ਸੀ। ਬੀਤੇ ਦਿਨੀ ਦੇਰ ਸ਼ਾਮ ਤਕ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਨੂੰ ਰਿਹਾਅ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਸਵੇਰੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਇਕੱਠ ਦੇ ਰੂਪ 'ਚ ਰੋਸ ਮਾਰਚ ਤੋਂ ਬਾਅਦ ਰੇਲ ਲਾਈਨਾਂ ਉੱਤੇ ਰੋਸ ਧਰਨਾ ਦੇ ਕੇ ਹਰਿਆਣਾ ਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈਕਿਸਾਨ ਆਗੂਆਂ ਨੂੰ ਰੇਲਵੇ ਲਾਈਨਾਂ 'ਤੇ ਧਰਨਾ ਲਗਾਉਣ ਤੋਂ ਰੋਕਣ ਲਈ ਸੈਂਕੜਿਆਂ ਦੀ ਗਿਣਤੀ 'ਚ ਪੰਜਾਬ ਪੁਲਿਸ ਅਤੇ ਰੇਲਵੇ ਪੁਲਿਸ ਮੁਲਾਜ਼ਮ ਤਾਇਨਾਤ ਸਨ। ਇਸ ਦੇ ਬਾਵਜੂਦ ਕਿਸਾਨਾਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਉਹ ਪੁਲਿਸ ਪ੍ਰਸ਼ਾਸਨ ਵੱਲੋਂ ਲਗਾਏ ਗਏ ਬੈਰੀਕੇਡ ਹਟਾ ਕੇ ਰੇਲ ਲਾਈਨਾਂ ਉੱਤੇ ਰੋਸ ਧਰਨੇ 'ਚ ਬੈਠਣ ਦੇ ਲਈ ਕਾਮਯਾਬ ਰਹੇ। ਖਬਰ ਲਿਖੇ ਜਾਣ ਤਕ ਕਿਸਾਨ ਆਗੂਆਂ ਵੱਲੋਂ ਹੱਥਾਂ ਵਿੱਚ ਕਿਸਾਨੀ ਝੰਡੀਆਂ ਫੜ ਕੇ ਰੇਲ ਲਾਈਨਾਂ ਉੱਤੇ ਪੱਕੇ ਤੌਰ ਤੋਂ ਉੱਤੇ ਰੋਸ ਧਰਨਾ ਲਗਾ ਕੇ ਨਾਅਰੇਬਾਜੀ ਕੀਤੀ ਜਾ ਰਹੀ ਸੀ।

Have something to say? Post your comment

 

More in Malwa

ਖਹਿਰਾ ਨੇ ਆਪ ਅਤੇ ਭਾਜਪਾ ਤੇ ਰਲ਼ੇ ਹੋਣ ਦੇ ਲਾਏ ਇਲਜ਼ਾਮ

ਕੌਮਾਂਤਰੀ ਮਜਦੂਰ ਦਿਵਸ ਤੇ ਸਿਕਾਗੋ ਦੇ ਸਹੀਦਾਂ ਨੂੰ ਸਰਧਾਂਜਲੀ ਭੇਂਟ ਕਰਨ ਉੱਪਰੰਤ ਬਜਾਰਾਂ ਵਿੱਚ ਕੀਤਾ ਝੰਡਾ ਮਾਰਚ

ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

 ਮਾਲੇਰਕੋਟਲਾ ਲੋਕ ਸਭਾ ਚੋਣ ਲਈ ਪੋਲਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ ਦਾ ਆਯੋਜਨ

ਪਟਿਆਲਾ ਜ਼ਿਲ੍ਹੇ ਦੀਆਂ ਮੰਡੀ 'ਚ 8 ਲੱਖ 99 ਹਜ਼ਾਰ 568 ਮੀਟਰਿਕ ਟਨ ਕਣਕ ਦੀ ਆਮਦ

ਏ.ਆਰ.ਓ ਨਵਰੀਤ ਕੌਰ ਸੇਖੋਂ ਨੇ ਸੈਕਟਰ ਅਫ਼ਸਰਾਂ ਤੇ ਮਾਸਟਰ ਟਰੇਨਰਾਂ ਨਾਲ ਕੀਤੀ ਮੀਟਿੰਗ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ

ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ

ਹੁਣ ਪੱਤਰਕਾਰ ਵੀ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ

ਸੀਨੀਅਰ ਸਿਟੀਜ਼ਨ ਭਲਾਈ ਸੰਸਥਾ ਵੱਲੋਂ ਜਨਮ ਦਿਨ ਤੇ ਹਰੀ ਦਾਸ ਸ਼ਰਮਾ ਦਾ ਹੋਇਆ ਵਿਸ਼ੇਸ਼ ਸਨਮਾਨ