Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਲੋਕਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ

April 18, 2024 01:38 PM
SehajTimes

ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਦੌਰਾਨ ਵੋਟਿੰਗ ਦਰ ਵਧਾਉਣ ਲਈ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜ਼ੋਰਾਂ ਤੇ ਚਲਾਈਆਂ ਜਾ ਰਹੀਆਂ ਹਨ ਤਾਂ ਜੋ ਚੋਣ ਕਮਿਸ਼ਨ ਵੱਲੋਂ ਇਨ੍ਹਾਂ ਚੋਣਾਂ ਲਈ "ਇਸ ਵਾਰ 70 ਪਾਰ" ਦੇ ਦਿੱਤੇ ਟੀਚੇ ਨੂੰ ਸਫਲਤਾ ਪੂਰਬਕ ਹਾਸਲ ਕੀਤਾ ਜਾ ਸਕੇ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਬਾਰੇ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਟੀਮਾਂ ਬਣਾ ਕੇ ਲੋਕਾਂ ਨੂੰ ਨਿਰੰਤਰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਵੀਪ ਟੀਮਾਂ ਵੱਲੋਂ ਬੂਥ ਪੱਧਰ ਤੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਅਤੇ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ 100 ਫੀਸਦੀ ਯੋਗ ਵੋਟਰਾਂ ਦੀਆਂ ਵੋਟਾਂ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਨਵੀਂ ਵੋਟ ਬਣਾਉਣ ਲਈ ਫਾਰਮ ਨੰ: 06 ਲੋਕ ਸਭਾ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੀ ਮਿਤੀ ਤੱਕ ਭਰ ਕੇ ਦਿੱਤੇ ਜਾ ਸਕਦੇ ਹਨ ਤਾਂ ਜੋ ਨੌਜਵਾਨ ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰ ਸਕਣ। ਉਨ੍ਹਾਂ ਦੱਸਿਆ ਕਿ ਚੋਣਾਂ ਸਬੰਧੀ ਕਿਸੇ ਕਿਸਮ ਦੀ ਜਾਣਕਾਰੀ ਚੋਣ ਕਮਿਸ਼ਨ ਦੀ ਵੈਬਸਾਇਟ ਐਨ.ਵੀ.ਐਸ.ਪੀ. ਅਤੇ ਮੋਬਾਇਲ ਐਪ " ਵੋਟਰ ਹੈਲਪ ਲਾਇਨ " ਰਾਹੀਂ ਆਨ ਲਾਇਨ ਹਾਸਲ ਕੀਤੀ ਜਾ ਸਕਦੀ ਹੈ।

ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਵੋਟਰਾਂ ਦੀ ਸਹੂਲਤ ਲਈ ਵੱਖ-ਵੱਖ ਮੋਬਾਇਲ ਐਪਸ ਬਣਾਈਆਂ ਗਈਆਂ ਹਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਚੋਣਾ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਬਣਾਈ ਗਈ ਸੀ.ਵਿਜਲ ਐਪ ਰਾਹੀਂ ਵੋਟਰ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸਿ਼ਕਾਇਤ ਪਾ ਸਕਦੇ ਹਨ ਅਤੇ ਉਨ੍ਹਾਂ ਦੀ ਸਿ਼ਕਾਇਤ ਦਾ ਤੈਅ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਐਪ ’ਤੇ ਪਹਿਲਾਂ ਤੋਂ ਹੀ ਬਣਾਈ ਗਈ ਵੀਡੀਓ ਜਾਂ ਆਡੀਓ ਕਲਿੱਪ ਨਹੀਂ ਪਾਈ ਜਾ ਸਕਦੀ। ਉਨ੍ਹਾਂ ਹੋਰ ਦੱਸਿਆ ਕਿ ਵੋਟਰਾਂ ਵੱਲੋਂ ਪਾਈਆਂ ਸਿ਼ਕਾਇਤਾਂ ਨੂੰ ਤੁਰੰਤ ਸਬੰਧਤ ਰਿਟਰਨਿੰਗ ਅਫਸਰਾਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕੀਤਾ ਜਾਵੇਗਾ ਜ਼ਿਲ੍ਹਾ ਚੋਣ ਅਫਸਰ ਨੇ ਹੋਰ ਦੱਸਿਆ ਕਿ ਮੋਬਾਇਲ ਐਪ ਵੋਟਰ ਹੈਲਪਲਾਈਨ ਰਾਹੀਂ ਵੋਟਰ ਜਿਥੇ ਆਪਣੀ ਵੋਟ ਬਣਾਉਣ ਅਤੇ ਉਸ ਨਾਲ ਸਬੰਧਤ ਹੋਰ ਸੇਵਾਵਾਂ ਹਾਸਲ ਕਰ ਸਕਦੇ ਹਨ ਉਥੇ ਹੀ ਇਸ ਐਪ ਰਾਹੀਂ ਚੋਣਾਂ ਦੇ ਨਤੀਜਿਆਂ, ਪੋਲਿੰਗ ਬੂਥ ਆਦਿ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਜਾਗਰੂਕਤਾ ਲਈ ਬਣਾਈ ਗਈ ਇਹ ਐਪ ਇੱਕ ਮਹੱਤਵਪੂਰਨ ਐਪ ਹੈ।ਪੀ.ਡਬਲਯੂ.ਡੀ. (PWD) ਮੋਬਾਇਲ ਐਪ ਰਾਹੀਂ ਦਿਵਿਆਂਗ ਵੋਟਰ ਵੋਟਾਂ ਪਾਉਣ ਸਬੰਧੀ ਕਿਸੇ ਵੀ ਕਿਸਮ ਦੀ ਸਹਾਇਤਾ ਲੈਣ ਲਈ ਅਪਲਾਈ ਕੀਤਾ ਜਾ ਸਕੇਗਾ ਅਤੇ ਦਿਵਿਆਂਗ ਵੋਟਰਾਂ ਨੂੰ ਸਬੰਧਤ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜਰੂਰ ਕਰਨ ਤਾਂ ਜੋ ਸਾਡੇ ਲੋਕਤੰਤਰ ਨੂੰ ਹੋਰ ਮਜਬੂਤੀ ਹਾਸਲ ਹੋ ਸਕੇ।

 

Have something to say? Post your comment

 

More in Malwa

ਕੈਬਨਿਟ ਮੰਤਰੀ ਸ਼੍ਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਜਨਗਣਨਾ ਲਈ 'ਸਵੈ-ਗਣਨਾ' ਪੋਰਟਲ ਦਾ ਉਦਘਾਟਨ; 30 ਅਪ੍ਰੈਲ ਤੋਂ 14 ਮਈ ਤੱਕ ਲੋਕ ਖੁਦ ਦਰਜ ਕਰ ਸਕਣਗੇ

ਨਰਿੰਦਰ ਭਿੰਡਰ ਅਕਾਲੀ ਦਲ ਵਾਰਿਸ ਪੰਜਾਬ ਦੇ ਬੁਲਾਰੇ ਨਿਯੁਕਤ

ਜਿਲ੍ਹਾ ਰੂਰਲ ਐਨ.ਜੀ.ਓ. ਕਲੱਬਜ ਐਸੋਸੀਏਸ਼ਨ ਮੋਗਾ ਦੀ ਹੋਈ ਚੋਣ

ਜਨਗਣਨਾ 2027 ਦੇ ਸਵੈ-ਗਣਨਾ ਪੜਾਅ ਦਾ ਬਾਕਰਪੁਰ ਵਿਖੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਆਪਣੀ ਜਾਣਕਾਰੀ ਪੋਰਟਲ ਤੇ ਭਰ ਕੇ ਸ਼ੁਰੂਆਤ

ਦਸੌਧਾ ਸਿੰਘ ਵਾਲਾ ਦੇ ਬਾਰਮੀ ਜਮਾਤ ਦੇ ਵਿਦਿਆਰਥੀਆਂ ਵਲੋਂ ਬਲਾਸਟਰ ਮੇਲਾ ਲਗਾਇਆ ਗਿਆ

ਵਰਲਡ ਪ੍ਰੈੱਸ ਫ੍ਰੀਡਮ ਡੇ ਮੌਕੇ ਮੀਡੀਆ ਪਰਸ਼ਨਜ਼ ਦੇ ਸਨਮਾਨ ਲਈ ਵਿਸ਼ੇਸ ਸਮਾਗਮ 3 ਮਈ ਨੂੰ ਫਰੰਟ ਲਾਈਨ ਤੋਂ ਲੈ ਕੇ ਸੁਰਖੀਆਂ ਤੱਕ,ਪੱਤਰਕਾਰ ਸਾਡੇ ਤੱਕ ਸੱਚ ਪਹੁੰਚਾਉਂਦੇ ਹਨ ਸੱਚ ਵਿਸੇ਼ ਤੇ ਪ੍ਰੈੱਸ ਦੀ ਅਹਿਮ ਭੂਮਿਕਾ ‘ਤੇ ਕੀਤੀ ਜਾਵੇਗੀ ਚਰਚਾ - ਪ੍ਰਧਾਨ ਡਾ. ਸੌਰਭ ਕਪੂਰ

ਮਜ਼ਦੂਰ ਵਰਗ ਸਮਾਜ ਦੀ ਰੀੜ੍ਹ ਦੀ ਹੱਡੀ, ਇਨ੍ਹਾਂ ਦਾ ਸਤਿਕਾਰ ਕਰਨਾ ਸਾਡਾ ਫ਼ਰਜ਼ : ਹਰਚੰਦ ਸਿੰਘ ਬਰਸਟ

ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਵੱਲੋਂ ਸ਼੍ਰੀ ਸਾਈ ਨਾਥ ਮੰਦਰ ਵਿਖੇ ਵਿਸ਼ਾਲ ਭੰਡਾਰੇ ਦਾ ਆਯੋਜਨ

ਪਿੰਡ ਰਾਏਪੁਰ ਮੰਡਲਾਂ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਲਈ ਕੀਤਾ ਗੁਰੂ ਸਾਹਿਬ ਦਾ ਸ਼ੁਕਰਾਨਾ, ਵਿਸ਼ੇਸ਼ ਬੱਸ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਵਿਧਾਇਕ ਕੁਲਵੰਤ ਸਿੰਘ ਬਾਜੀਗਰ ਦੀ ਵਿਸ਼ੇਸ਼ ਪਹਿਲਕਦਮੀ, ਸਰਕਾਰੀ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਦਿਖਾਈ ਵਿਧਾਨ ਸਭਾ ਦੀ ਕਾਰਵਾਈ