Friday, January 02, 2026
BREAKING NEWS

Malwa

ਜ਼ਿਲ੍ਹੇ ਦੀਆਂ ਮੰਡੀਆਂ 'ਚ ਕਣਕ ਦੀ ਆਮਦ 1 ਲੱਖ ਮੀਟਰਿਕ ਟਨ ਤੋਂ ਹੋਈ ਪਾਰ

April 18, 2024 04:53 PM
SehajTimes

ਪਟਿਆਲਾ : ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਬੀਤੇ ਦਿਨ ਤੱਕ 1 ਲੱਖ 22 ਹਜ਼ਾਰ 577 ਮੀਟਰਿਕ ਟਨ ਕਣਕ ਪਹੁੰਚ ਚੁੱਕੀ ਹੈ, ਜਿਸ ਵਿਚੋਂ 1 ਲੱਖ 2 ਹਜ਼ਾਰ 988 ਮੀਟਰਿਕ ਟਨ ਕਣਕ ਦੀ ਖਰੀਦ ਵੀ ਕੀਤੀ ਜਾ ਚੁੱਕੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਕੱਲ ਇੱਕ ਦਿਨ 'ਚ ਹੀ 43 ਹਜ਼ਾਰ 632 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਅਤੇ 40 ਹਜ਼ਾਰ 848 ਮੀਟਰਿਕ ਟਨ ਦੀ ਖਰੀਦ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਵਿਚੋਂ ਪਨਗਰੇਨ ਨੇ 34697 ਮੀਟਰਿਕ ਟਨ, ਮਾਰਕਫੈਡ ਨੇ 19090 ਮੀਟਰਿਕ ਟਨ, ਪਨਸਪ ਨੇ 23055 ਮੀਟਰਿਕ ਟਨ, ਵੇਅਰ ਹਾਊਸ ਨੇ 15020 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 11126 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਹੈ ਅਤੇ ਹੁਣ ਤੱਕ ਕਿਸਾਨਾਂ ਨੂੰ 101.39 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਆਪਣੀ ਜਿਣਸ ਸੁਕਾਅ ਕੇ ਹੀ ਲਿਆਉਣ ਤਾਂ ਕਿ ਉਨ੍ਹਾਂ ਨੂੰ ਮੰਡੀਆਂ ਵਿੱਚ ਵਾਧੂ ਸਮਾਂ ਨਾ ਬੈਠਣਾ ਪਵੇ।

Have something to say? Post your comment

 

More in Malwa

30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਨਵੇਂ ਵਰ੍ਹੇ ਦੇ ਪਹਿਲੇ ਦਿਨ ਸੁਨਾਮ ਨੂੰ ਮਿਲਿਆ 55 ਕਰੋੜ ਰੁਪਏ ਦਾ ਤੋਹਫ਼ਾ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੀਵਰੇਜ਼ ਪ੍ਰਾਜੈਕਟ ਦਾ ਰੱਖਿਆ ਨੀਂਹ ਪੱਥਰ 

ਸਾਹਿਬਜ਼ਾਦਿਆਂ ਦੀ ਯਾਦ 'ਚ ਟੇਕਸੀ ਸਟੈਂਡ ਵੱਲੋਂ ਪਿੰਡ ਸੰਦੌੜ ਵਿਖੇ ਚਾਹ ਦਾਲ ਰੋਟੀ ਦਾ ਲੰਗਰ ਲਗਾਇਆ ਗਿਆ

ਮੰਤਰੀ ਅਮਨ ਅਰੋੜਾ ਨੇ ਸੜਕ ਦਾ ਰੱਖਿਆ ਨੀਂਹ ਪੱਥਰ 

ਨਵੇਂ ਸਾਲ ਮੌਕੇ ਸ਼੍ਰੀ ਰਾਮ ਆਸ਼ਰਮ ਮੰਦਰ 'ਚ ਸਮਾਗਮ ਆਯੋਜਿਤ 

ਕੈਨੇਡਾ ਵਿੱਚ ਪੰਜਾਬੀ ਨੌਜਵਾਨ ਦੀ ਮੌਤ

ਚਾਰੇ ਸਾਹਿਬਜ਼ਾਦਿਆਂ, ਮਾਤਾ ਗੁਜਰ ਕੌਰ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਪ੍ਰਕਾਸ਼ ਕੁਟੀਆ ਪਿੰਡ ਮਹੌਲੀ ਖੁਰਦ ਵਿਖੇ ਨਗਰ ਕੀਰਤਨ ਆਯੋਜਿਤ

ਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾ

ਵਿੱਤ ਮੰਤਰੀ ਚੀਮਾ ਨੇ ਐੱਸ.ਸੀ.ਪਰਿਵਾਰਾਂ ਨੂੰ ਪਲਾਟਾਂ ਦੇ ਮਾਲਕੀ ਹੱਕ ਦੀਆਂ ਸਨਦਾਂ ਸੌਂਪੀਆਂ