Wednesday, May 01, 2024

Malwa

ਸਵੀਪ ਪ੍ਰੋਗਰਾਮ ਅਧੀਨ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ

April 18, 2024 05:01 PM
SehajTimes

ਫ਼ਤਹਿਗੜ੍ਹ ਸਾਹਿਬ : ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਪ੍ਰਤੀਸ਼ਤਤਾ ਵਧਾਉਣ ਦੇ ਮੰਤਵ ਨਾਲ ਜ਼ਿਲ੍ਹਾ ਚੋਣ ਅਫਸਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੀ ਅਗਵਾਈ ਹੇਠ ਮਾਤਾ ਗੁਜਰੀ ਕਾਲਜ ਵਿਖੇ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੂੰ ਸਵੀਪ ਪ੍ਰੋਗਰਾਮ ਅਧੀਨ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਜੋਬਨਦੀਪ ਕੌਰ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੇ ਦੱਸਿਆ ਕਿ ਸਵੀਪ ਗਤੀਵਿਧੀਆਂ ਅਧੀਨ ਵਿਦਿਆਰਥੀਆਂ ਦੇ ਰੰਗੋਲੀ, ਪੋਸਟਰ ਮੇਕਿੰਗ, ਮਹਿੰਦੀ, ਕਢਾਈ ਦੇ ਮੁਕਾਬਲਿਆਂ ਦੇ ਨਾਲ ਨੁਕੜ ਨਾਟਕ ਵੀ ਪੇਸ਼ ਕੀਤਾ ਗਿਆ ਜਿਸ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾ ਕੇ ਅਗਾਮੀ ਲੋਕ ਸਭਾ ਚੋਣਾਂ ਵਿੱਚ ਵੋਟਿੰਗ ਦਰ ਨੂੰ ਵਧਾਉਣਾ ਹੈ ਤਾਂ ਜੋ ਚੋਣ ਕਮਿਸ਼ਨ ਵੱਲੋਂ ਇਸ ਵਾਰ 70 ਪਾਰ ਦੇ ਦਿੱਤੇ ਟੀਚੇ ਨੂੰ ਸਫਲਤਾ ਪੂਰਬਕ ਹਾਸਲ ਕੀਤਾ ਜਾ ਸਕੇ। ਇਸ ਮੌਕੇ ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਸਵੀਪ ਨੋਡਲ ਅਫਸਰ ਸ਼੍ਰੀ ਦਵਿੰਦਰ ਕੁਮਾਰ, ਖੁਸ਼ਵੰਤ ਸਿੰਘ, ਜਸਪਾਲ ਸਿੰਘ ਤੋ ਇਲਾਵਾ ਮਾਤਾ ਗੁਜਰੀ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਇੰਚਾਰਜ ਪ੍ਰੋਫੈਸਰ ਬੀਰ ਇੰਦਰ ਸਿੰਘ ਸਰਾਓ ਹਾਜਰ ਸਨ।

 

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ