Sunday, February 01, 2026
BREAKING NEWS
ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰਹਲਕਾ ਰਾਜਾਸਾਂਸੀ ਤੋਂ ਸੁੱਖ ਸਰਕਾਰੀਆ ਨੂੰ ਲੱਗਾ ਵੱਡਾ ਝਟਕਾ, ਸੋਨੀਆ ਮਾਨ ਦੀ ਅਗਵਾਈ ਹੇਠ ਦਰਜਨਾਂ ਪਰਿਵਾਰ 'ਆਪ' 'ਚ ਹੋਏ ਸ਼ਾਮਿਲਚਾਈਨਾ ਡੋਰ ਨੇ ਨੌਜਵਾਨ ਕੀਤਾ ਗੰਭੀਰ ਜ਼ਖ਼ਮੀ ਪੰਜਾਬ ਵਿੱਚ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਪੂਰੀ ਕੀਤੀ ਸਿਹਤ ਗਾਰੰਟੀ

Malwa

ਪੰਜਾਬ 'ਚ ਵੋਟਰਾਂ ਨੂੰ ਵੋਟ ਪਾਉਣ ਲਈ 19 ਨੂੰ ਮਿਲੇਗੀ ਛੁੱਟੀ

April 18, 2024 05:05 PM
SehajTimes
ਪਟਿਆਲਾ : ਲੋਕ ਸਭਾ ਚੋਣਾਂ-2024 ਦੌਰਾਨ ਵੋਟਾਂ ਪੁਆਉਣ ਦੀ ਪੂਰੇ ਦੇਸ਼ 'ਚ ਵੱਖ-ਵੱਖ ਗੇੜਾਂ ਤਹਿਤ ਚੱਲ ਰਹੀ ਪ੍ਰਕ੍ਰਿਆ ਦੇ ਮੱਦੇਨਜ਼ਰ ਆਪਣੀਆਂ ਨੌਕਰੀਆਂ ਕਰਨ ਕਰਕੇ ਦੂਜੇ ਰਾਜਾਂ 'ਚ ਵੱਸਦੇ ਵੋਟਰਾਂ ਦੀਆਂ ਵੋਟਾਂ ਉਨ੍ਹਾਂ ਦੇ ਆਪਣੇ ਰਾਜਾਂ 'ਚ ਪੁਆਉਣ ਲਈ ਉਨ੍ਹਾਂ ਨੂੰ ਵੋਟਾਂ ਵਾਲੇ ਦਿਨ ਛੁੱਟੀ ਮਿਲੇਗੀ । ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਵੱਲੋਂ ਜਾਰੀ ਅਧਿਸੂਚਨਾ ਤਹਿਤ ਜੇਕਰ ਕੋਈ ਸਰਕਾਰੀ ਅਧਿਕਾਰੀ/ਕਰਮਚਾਰੀ ਜੰਮੂ ਤੇ ਕਸ਼ਮੀਰ ਅਤੇ ਰਾਜਸਥਾਨ ਲੋਕ ਸਭਾ ਹਲਕਿਆਂ ਲਈ ਵਰਤੀ ਜਾਣ ਵਾਲੀ ਵੋਟਰ ਸੂਚੀ ਦਾ ਵੋਟਰ ਹੈ ਅਤੇ ਉਹ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19 ਅਪ੍ਰੈਲ 2024 ਦੀ ਸਪੈਸ਼ਲ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ। ਇਸ ਤੋਂ ਇਲਾਵਾ ਜੰਮੂ ਕਸ਼ਮੀਰ ਅਤੇ ਰਾਜਸਥਾਨ ਦਾ ਵੋਟਰ ਜੇਕਰ ਪੰਜਾਬ ਰਾਜ ਵਿੱਚ ਕੰਮ ਕਰਦਾ ਹੈ, ਉਨ੍ਹਾਂ ਨੂੰ ਵੋਟ ਪਾਉਣ ਲਈ ਰੀਪ੍ਰੀਜੈਂਟੇਸ਼ਨ ਆਫ਼ ਪੀਪਲ ਐਕਟ, 1951 ਦੀ ਸੈਕਸ਼ਨ 135ਬੀ(1) ਤਹਿਤ ਮਿਤੀ 19 ਅਪ੍ਰੈਲ 2024 ਦੀ ਪੇਡ ਛੁੱਟੀ ਘੋਸ਼ਿਤ ਕੀਤੀ ਗਈ ਹੈ।

Have something to say? Post your comment