Wednesday, May 01, 2024

Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 19 ਅਪ੍ਰੈਲ ਨੂੰ ਫੇਸਬੁੱਕ ਉੱਤੇ ਹੋਣਗੇ ਲਾਈਵ

April 18, 2024 06:02 PM
SehajTimes
ਸਵੇਰੇ 11 ਵਜੇ ਤੋਂ ‘ਟਾਕ ਟੂ ਯੂਅਰ ਸੀਈਓ ਪੰਜਾਬ’ ਪ੍ਰੋਗਰਾਮ ਨਾਲ ਜੁੜਨ ਦੀ ਅਪੀਲ
 
ਲਾਈਵ ਸੈਸ਼ਨ ਦੌਰਾਨ ਚੋਣਾਂ ਸਬੰਧੀ ਸੁਝਾਅ ਅਤੇ ਸ਼ਿਕਾਇਤਾਂ ਵੀ ਦਿੱਤੀਆਂ ਜਾ ਸਕਦੀਆਂ ਹਨ: ਸਿਬਿਨ ਸੀ 
 
ਚੰਡੀਗੜ੍ਹ : ਲੋਕ ਸਭਾ ਚੋਣਾਂ-2024 ਦੇ ਸਬੰਧ ਵਿੱਚ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਨਿਵੇਕਲੀ ਪਹਿਲਕਦਮੀ ਕਰਦਿਆਂ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਤੋਂ 11:30 ਵਜੇ ਤੱਕ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਉੱਤੇ ਲਾਈਵ ਹੋ ਕੇ ਲੋਕਾਂ/ਵੋਟਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਇਸ ਲਾਈਵ ਪ੍ਰੋਗਰਾਮ ਦਾ ਨਾਮ  ‘ਟਾਕ ਟੂ ਯੂਅਰ ਸੀਈਓ ਪੰਜਾਬ’ ਰੱਖਿਆ ਗਿਆ ਹੈ। ਇਸ ਬਾਬਤ ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ‘ਇਸ ਵਾਰ 70 ਪਾਰ’ ਦੇ ਟੀਚੇ ਨੂੰ ਹਾਸਲ ਕਰਨ ਲਈ ਅਤੇ ਲੋਕਾਂ ਨੂੰ ਵੋਟ ਪਾਉਣ ਸਬੰਧੀ ਜਾਗਰੂਕ ਕਰਨ ਵਾਸਤੇ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਚਲਾਏ ਜਾ ਰਹੇ ਹਨ। ਫੇਸਬੁੱਕ ਲਾਈਵ ਤੋਂ ਪਹਿਲਾਂ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵੱਲੋਂ ਇਕ ਨਿਯਮਤ ਪੋਡਕਾਸਟ ਦੀ ਸ਼ੁਰੂਆਤ ਵੀ ਕੀਤੀ ਗਈ ਹੈ ਜਿਸ ਵਿੱਚ ਚੋਣ ਪ੍ਰਕਿਰਿਆਵਾਂ ਦੇ ਮੁੱਖ ਪਹਿਲੂਆਂ, ਜਿਵੇਂ ਕਿ ਵੋਟਰ ਰਜਿਸਟ੍ਰੇਸ਼ਨ, ਵੋਟਿੰਗ ਪ੍ਰਕਿਰਿਆਵਾਂ ਅਤੇ ਨਾਗਰਿਕਾਂ ਦੀ ਵੋਟਿੰਗ ਵਿੱਚ ਭਾਗੀਦਾਰੀ ਦੀ ਮਹੱਤਤਾ ਉੱਤੇ ਚਾਨਣਾ ਪਾਇਆ ਜਾਂਦਾ ਹੈ ਤਾਂ ਜੋ ਵੋਟਰ ਜਾਗਰੂਕਤਾ ਅਤੇ ਲੋਕਾਂ ਦੀ ਸ਼ਮੂਲੀਅਤ ਨੂੰ ਵਧਾਇਆ ਜਾ ਸਕੇ।  
 
ਸਿਬਿਨ ਸੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਫੇਸਬੁੱਕ ਉੱਤੇ @TheCeoPunjab ਦੇ ਅਧਿਕਾਰਤ ਪੇਜ ‘ਤੇ ਲਾਈਵ ਹੋ ਕੇ 19 ਅਪ੍ਰੈਲ ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਵਜੇ ਤੋਂ 11:30 ਵਜੇ ਤੱਕ ਲੋਕ ਸਭਾ ਚੋਣਾਂ ਨਾਲ ਜੁੜੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਇਸ ਅੱਧੇ ਘੰਟੇ ਦੇ ਲਾਈਵ ਸੈਸ਼ਨ ਦੌਰਾਨ ਉਨ੍ਹਾਂ ਨੂੰ ਕੂਮੈਂਟ ਕਰਕੇ ਸਵਾਲ ਪੁੱਛਣ ਤੋਂ ਇਲਾਵਾ ਆਪਣੀਆਂ ਸ਼ਿਕਾਇਤਾਂ ਅਤੇ ਸੁਝਾਅ ਵੀ ਦੇ ਸਕਦਾ ਹੈ। ਸਵਾਲ ਜਾਂ ਸੁਝਾਅ ਲਾਈਵ ਦੌਰਾਨ ਵੀ ਪੁੱਛੇ ਜਾ ਸਕਦੇ ਹਨ ਜਾਂ ਸਵੇਰੇ 11 ਵਜੇ ਤੋਂ ਪਹਿਲਾਂ ਫੇਸਬੁੱਕ, ਇੰਸਟਾਗ੍ਰਾਮ ਜਾਂ ਐਕਸ ਉੱਤੇ ਵੀ ਭੇਜੇ ਜਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਇਸ ਲਾਈਵ ਦਾ ਮਕਸਦ ਚੋਣਾਂ ਬਾਰੇ ਲੋਕਾਂ ਦੇ ਸ਼ੰਕਿਆਂ ਨੂੰ ਦੂਰ ਕਰਨਾ ਅਤੇ ਉਨ੍ਹਾਂ ਨੂੰ ਵੋਟਿੰਗ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਨਾ ਹੈ। ਸਿਬਿਨ ਸੀ ਨੇ ਕਿਹਾ ਉਨ੍ਹਾਂ ਦੇ ਦਫ਼ਤਰ ਵੱਲੋਂ ਪਹਿਲਾਂ ਹੀ ਸੋਸ਼ਲ ਮੀਡੀਆ ਹੈਂਡਲਾਂ (ਫੇਸਬੁੱਕ, ਇੰਸਟਾਗ੍ਰਾਮ, ਐਕਸ ਅਤੇ ਯੂਟਿਊਬ) ਉੱਤੇ ਲੋਕ ਸਭਾ ਚੋਣਾਂ 2024 ਨਾਲ ਸਬੰਧਤ ਹਦਾਇਤਾਂ ਅਤੇ ਵੇਰਵਿਆਂ ਨੂੰ ਲਗਾਤਾਰ ਅੱਪਡੇਟ ਕੀਤਾ ਜਾਂਦਾ ਹੈ ਅਤੇ ਹਾਲ ਵਿੱਚ ਹੀ ਉਨ੍ਹਾਂ ਦੇ ਦਫ਼ਤਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਰਗਰਮ ਭੂਮਿਕਾ ਨਿਭਾਉਣ ਲਈ ਦੇਸ਼ ਭਰ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ।
 

Have something to say? Post your comment

 

More in Chandigarh

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ

ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਡੀ ਸੀ ਆਸ਼ਿਕਾ ਜੈਨ