Sunday, June 22, 2025

Malwa

DSGMC ਨੇ ਦਿੱਲੀ ਫਤਿਹ ਦਿਵਸ ਸਮਾਗਮ ਲਈ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨੂੰ ਦਿੱਤਾ ਸੱਦਾ ਪੱਤਰ

April 18, 2024 06:54 PM
SehajTimes

ਪਟਿਆਲਾ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਮੇਟੀ ਦੀ ਟੀਮ ਵੱਲੋਂ ਨਿਹੰਗ ਸਿੰਘ ਮੁਖੀ ਬਾਬਾ ਬਲਬੀਰ ਸਿੰਘ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਦਿੱਲੀ ਫਤਿਹ ਦਿਵਸ ਸਮਾਗਮਾਂ ਦਾ ਸੱਦਾ ਦਿੱਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਦੱਸਿਆ ਕਿ ਇਸ ਸਾਲ ਦਿੱਲੀ ਫਤਿਹ ਦਿਵਸ 27 ਅਤੇ 28 ਅਪ੍ਰੈਲ ਨੂੰ ਲਾਲ ਕਿਲ੍ਹੇ ’ਤੇ ਮਨਾਇਆਜਾ  ਰਿਹਾ ਹੈ। ਉਹਨਾਂ ਦੱਸਿਆ ਕਿ 27 ਅਪ੍ਰੈਲ ਨੂੰ ਕੀਰਤਨ ਦਰਬਾਰ ਹੋਵੇਗਾ ਤੇ 28 ਅਪ੍ਰੈਲ ਨੂੰ ਗੁਰੂ ਕੀਆਂ ਲਾਡੀਆਂ ਫੌਜਾਂ ਆਪਣੇ ਜੌਹਰ ਵਿਖਾਉਣਗੀਆਂ।

ਉਹਨਾਂ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪੰਥ ਦੀਆਂ ਸਮੂਹ ਜਥੇਬੰਦੀਆਂ ਨੂੰ ਇਹਨਾਂ ਪ੍ਰੋਗਰਾਮਾਂ ਵਾਸਤੇ ਸੱਦਾ ਦਿੱਤਾ ਜਾ ਰਿਹਾ ਹੈ ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਦੇ ਦਲ ਪੰਥ, ਸੰਤ ਸਮਾਜ ਨੂੰ ਵੀ ਸੱਦਾ ਪੱਤਰ ਦਿੱਤੇ ਜਾਣਗੇ ਜਿਹਨਾਂ ਵਾਸਤੇ ਦਿੱਲੀ ਕਮੇਟੀ ਦੇ ਅਹੁਦੇਦਾਰਾਂ ਤੇ ਮੈਂਬਰਾਂ ਦੀਆਂ ਟੀਮਾਂ ਵੱਖ-ਵੱਖ ਸ਼ਹਿਰਾਂ ਵਿਚ ਪਹੁੰਚ ਕੇ ਸੱਦਾ ਪੱਤਰ ਦੇਣਗੀਆਂ।

ਉਹਨਾਂ ਦੱਸਿਆ ਕਿ ਇਸ ਵਾਰ ਦੇ ਪ੍ਰੋਗਰਾਮ ਮਾਤਾ ਗੁਜਰ ਕੌਰ ਜੀ ਨੂੰ ਸਮਰਪਿਤ ਕੀਤੇ ਜਾ ਰਹੇ ਹਨ। ਉਹਨਾਂ ਦੱਸਿਆ ਕਿ ਗੁਰਬਾਣੀ ਕੀਰਤਨ ਦਰਬਾਰ ਤੋਂ ਅਗਲੇ ਦਿਨ ਨਿਹੰਗ ਸਿੰਘਾਂ ਦੀਆਂ ਜਥੇਬੰਦੀਆਂ ਆਪਣੇ ਜੌਹਰ ਵਿਖਾਉਣਗੀਆਂ ਅਤੇ ਮਾਤਾ ਗੁਜਰ ਕੌਰ ਜੀ ਦੇ ਇਤਿਹਾਸ ਤੋਂ ਸੰਗਤ ਨੂੰ ਫਿਰ ਤੋਂ ਜਾਣੂ ਕਰਵਾਇਆ ਜਾਵੇਗਾ।

ਉਹਨਾਂ ਦੱਸਿਆ ਕਿ ਇਹ ਸਮਾਗਮ ਲਾਲ ਕਿਲ੍ਹੇ ’ਤੇ ਆਯੋਜਿਤ ਕਰਨ ਦਾ ਮਕਸਦ ਸਿੱਖ ਪੰਥ ਦੇ ਅਮੀਰ ਤੇ ਵਿਲੱਖਣ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਹੈ। ਉਹਨਾਂ ਕਿਹਾ ਕਿ ਬਾਬਾ ਜੱਸਾ ਸਿੰਘ ਰਾਮਗੜ੍ਹੀਆ, ਬਾਬਾ ਜੱਸ ਸਿੰਘ ਆਹਲੂਵਾਲੀਆ ਤੇ ਬਾਬਾ ਬਘੇਲ ਸਿੰਘ ਵੱਲੋਂ ਦਿੱਲੀ ’ਤੇ ਕੀਤੀ ਫਤਿਹ ਦੀ ਯਾਦ ਵਿਚ ਇਹ ਦਿੱਲੀ ਫਤਿਹ ਦਿਵਸ ਮਨਾਇਆ ਜਾਂਦਾ ਹੈ ਜਿਸਨੂੰ ਲੈ ਕੇ ਸੰਗਤਾਂ ਵਿਚ ਬਹੁਤ ਉਤਸ਼ਾਹ ਹੈ। ਉਹਨਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਸਮੇਤ ਸਾਰੀਆਂ ਥਾਵਾਂ ਹੁੰਮ ਹੁੰਮਾ ਕੇ ਪੁੱਜਣ ਤੇ ਪ੍ਰੋਗਰਾਮਾਂ ਵਿਚ ਹਾਜ਼ਰੀ ਲਗਵਾਉਣ।

Have something to say? Post your comment

 

More in Malwa

150 ਤੋਂ ਵੱਧ ਨਸ਼ਾ ਤਸਕਰਾਂ ਦੀਆਂ ਜ਼ਮਾਨਤਾਂ ਕਰਾਉਣ ਵਾਲੇ ਰੇਨੂੰ ਕਾਂਤ ਗਿਰੋਹ ਦਾ ਪਰਦਾਫਾਸ

ਅਨਿਲ ਜੁਨੇਜਾ ਰੋਟਰੀ ਦੇ ਸਟੇਟ ਕੋਆਰਡੀਨੇਟਰ ਬਣੇ 

ਕੁੱਟਮਾਰ ਕਰਕੇ ਦੋਸਤਾਂ ਨੇ ਕੀਤੀ ਦੋਸਤ ਦੀ ਹੱਤਿਆ 

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਿੰਡ ਡਕਾਲਾ ਵਿਖੇ ਛੱਪੜ ਦੀ ਸਫ਼ਾਈ ਦੇ ਕੰਮ ਦਾ ਜਾਇਜ਼ਾ

"ਸੀ.ਐਮ. ਦੀ ਯੋਗਸ਼ਾਲਾ" ਦੇ ਤਹਿਤ 21 ਜੂਨ ਨੂੰ ਅੰਤਰਰਾਸ਼ਟਰੀ ਯੋਗ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਅਮਰਨਾਥ ਯਾਤਰਾ ਲੰਗਰ ਲਈ ਰਸਦ ਦਾ ਟਰੱਕ ਰਵਾਨਾ 

ਆਰਥਿਕ ਜਨਗਣਨਾ 2025 ਦੀ ਤਿਆਰੀਆਂ ਦਾ ਜਾਇਜਾ ਲੈਣ ਲਈ ਏ.ਡੀ.ਸੀ. ਵੱਲੋਂ ਮੀਟਿੰਗ

ਰਾਹੁਲ ਗਾਂਧੀ ਦੇ ਜਨਮ ਦਿਨ ਮੌਕੇ ਕੱਟਿਆ ਕੇਕ 

ਪੰਜਾਬੀ ਯੂਨੀਵਰਸਿਟੀ ਤੋਂ ਪ੍ਰੋ. ਦਮਨਜੀਤ ਸੰਧੂ ਨੂੰ ਰੋਇਲ ਹਾਲੋਵੇ ਯੂਨੀਵਰਸਿਟੀ ਲੰਡਨ ਨੇ ਆਨਰੇਰੀ ਰਿਸਰਚ ਫ਼ੈਲੋ ਨਿਯੁਕਤ ਕੀਤਾ

ਪਟਿਆਲਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਗੈਂਗ ਦੇ 5 ਗੁਰਗੇ 7 ਨਜਾਇਜ ਪਿਸਟਲਾਂ ਤੇ ਗੋਲੀ ਸਿੱਕੇ ਸਮੇਤ ਕਾਬੂ-ਐਸ.ਐਸ.ਪੀ. ਵਰੁਣ ਸ਼ਰਮਾ