Thursday, May 02, 2024

Malwa

ਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਕੀਤੀ ਨਾਅਰੇਬਾਜ਼ੀ

April 18, 2024 07:00 PM
ਦਰਸ਼ਨ ਸਿੰਘ ਚੌਹਾਨ
ਸੁਨਾਮ : ਸੁਨਾਮ ਨਗਰ ਕੌਂਸਲ ਦੀ ਹਦੂਦ ਅੰਦਰ ਪੈਂਦੀ ਜਖੇਪਲ ਰੋਡ ਦੀ ਖ਼ਸਤਾ ਹਾਲਤ ਤੋਂ ਖ਼ਫ਼ਾ ਲੋਕਾਂ ਨੇ ਵੀਰਵਾਰ ਨੂੰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।  ਇਸ ਮੌਕੇ ਇਕੱਠੇ ਹੋਏ ਇਲਾਕਾ ਨਿਵਾਸੀਆਂ ਨੂੰ ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ (ਸੀਟੂ) ਦੇ ਸੂਬਾ ਕਮੇਟੀ ਮੈਂਬਰ ਕਾਮਰੇਡ ਵਰਿੰਦਰ ਕੌਸ਼ਿਕ ਨੇ  ਕਿਹਾ ਕਿ ਸੀਵਰੇਜ ਬੋਰਡ ਵੱਲੋਂ ਸੁਨਾਮ ਦੀ ਜਖੇਪਲ ਰੋਡ ਜੋ ਕਿ ਬਖਸ਼ੀਵਾਲਾ ਰੋਡ ਦੇ ਚੈੱਕ (ਸੁਨਾਮ) ਤੋਂ ਲੈ ਕੇ ਚੋਅ ਤੱਕ ਜੇ.ਸੀ.ਬੀ. ਮਸ਼ੀਨਾਂ ਰਾਹੀਂ ਵੱਡੇ ਸੀਵਰੇਜ ਦੀਆਂ ਪਾਈਪਾਂ ਸੜਕ ਦੇ ਅੰਦਰ ਪਾਈਆਂ ਹਨ। ਇਸ ਕੰਮ ਨੂੰ ਮੁਕੰਮਲ ਹੋਇਆ ਨੂੰ ਕਈ ਮਹੀਨੇ ਬੀਤ ਗਏ। ਟੁੱਟੀ ਹੋਈ ਸੜਕ ਕਾਰਨ ਫਲਾਂ ਤੇ ਸਬਜੀਆਂ ਤੇ ਦੁਕਾਨਦਾਰਾਂ ਦੇ ਸਮਾਨ ਤੇ ਪੈਂਦੀ ਧੂੜ ਮਿੱਟੀ ਕਾਰਨ ਰੇਹੜੀ ਵਾਲਿਆਂ ਅਤੇ ਦੁਕਾਨਦਾਰਾਂ ਦਾ ਹਰ ਰੋਜ ਕੀਮਤੀ ਸਮਾਨ ਖਰਾਬ ਹੁੰਦਾ ਹੈ। ਕਾਮਰੇਡ ਵਰਿੰਦਰ ਕੌਸ਼ਿਕ ਨੇ ਕਿਹਾ ਕਈ ਵਿਅਕਤੀ ਟੁੱਟੀ ਹੋਈ ਸੜਕ ਕਾਰਨ ਜਖਮੀ ਹੋ ਗਏ ਹਨ। ਇਹਨਾਂ ਵਿਅਕਤੀ ਦਾ ਸਰੀਰਕ ਨੁਕਸਾਨ ਹੋਣ ਦੇ ਨਾਲ-ਨਾਲ ਆਰਥਿਕ ਨੁਕਸਾਨ ਵੀ ਹੋ ਰਿਹਾ ਹੈ। ਕਾਮਰੇਡ ਕੌਸ਼ਿਕ ਨੇ ਸੀਵਰੇਜ ਬੋਰਡ ਤੋਂ ਮੰਗ ਕੀਤੀ ਹੈ ਕਿ ਜਲਦੀ ਟੁੱਟੀ ਹੋਈ ਜਖੇਪਲ ਰੋਡ ਸੜਕ ਦਾ ਮੁੜ ਨਿਰਮਾਣ ਕੀਤਾ ਜਾਵੇ । ਉਨ੍ਹਾਂ ਸੀਵਰੇਜ ਬੋਰਡ ਨੂੰ ਚਿਤਾਵਨੀ ਭਰੇ ਲਹਿਜੇ ਵਿਚ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਲੋਕਾਂ ਨੂੰ ਦਰਪੇਸ਼ ਮੁਸ਼ਕਿਲ ਦਾ ਹੱਲ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਭਾਰਤ ਨਿਰਮਾਣ ਮਿਸਤਰੀ ਮਜਦੂਰ ਯੂਨੀਅਨ (ਸੀਟੂ) ਵੱਲੋਂ ਸੀਵਰੇਜ ਬੋਰਡ ਖਿਲਾਫ ਜੱਥੇਬੰਦਕ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਸਰਕਾਰ ਸੂਬੇ ਦੇ ਵਿਕਾਸ ਕਾਰਜਾਂ ਦੀ ਦੁਹਾਈ ਦੇ ਰਹੀ ਹੈ ਲੇਕਿਨ ਪੰਜਾਬ ਅੰਦਰ ਅਸਲ ਸਚਾਈ ਕੁਝ ਹੋਰ ਬਿਆਨ ਕੀਤੀ ਜਾ ਰਹੀ ਹੈ। ਇਸ ਮੌਕੇ ਲਖਵਿੰਦਰ ਸਿੰਘ ਚਹਿਲ, ਸ਼ਮਸ਼ੇਰ ਸਿੰਘ, ਸੋਨੂੰ ਕੁਮਾਰ, ਦਰਸ਼ਨ ਸਿੰਘ (ਮਾੜਾ), ਭੁਪਿੰਦਰ ਸਿੰਘ, ਮੇਲਾ ਸਿੰਘ, ਕਾਲਾ ਸ਼ਰਮਾਂ, ਰਛਪਾਲ ਕੁਮਾਰ, ਸੰਦੀਪ ਸਿੰਘ ਆਦਿ ਹਾਜਰ ਸਨ।

Have something to say? Post your comment

 

More in Malwa

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ

ਕਾਂਗਰਸ ਚ, ਮੁੜ ਵਾਪਸੀ ਕਰਕੇ ਮਨ ਨੂੰ ਸਕੂਨ ਮਿਲਿਆ : ਬੀਰ ਕਲਾਂ

ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਵੱਲੋਂ ਸਬ ਜ਼ੇਲ੍ਹ, ਮਲੇਰਕੋਟਲਾ ਅਤੇ ਉਪ ਮੰਡਲ ਕਚਿਹਰੀ ਦਾ ਲਿਆ ਜਾਇਜਾ

ਜ਼ਿਲ੍ਹੇ ਦੇ ਬੈਂਕ ਅਤੇ ਹੋਰ ਵਪਾਰਿਕ ਸੰਸਥਾਵਾਂ ਵੋਟਿੰਗ ਲਈ ਕਰ ਰਹੀਆਂ ਨੇ ਗਾਹਕਾਂ ਨੂੰ ਜਾਗਰੂਕ