Saturday, March 21, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

Chandigarh

ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 

April 18, 2024 07:19 PM
SehajTimes
ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਬੁੱਧਵਾਰ ਨੂੰ ਪੁਲਿਸ ਥਾਣਾ ਬਸਤੀ ਜੋਧੇਵਾਲ, ਕਮਿਸ਼ਨਰੇਟ ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 4,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਵਿਜੈ ਕੁਮਾਰ ਵਾਸੀ ਕਾਕੋਵਾਲ ਰੋਡ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।
 
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸ ਵੱਲੋਂ ਥਾਣੇ ਵਿੱਚ ਦਰਜ ਕਰਵਾਏ ਪੁਲਿਸ ਕੇਸ ਸਬੰਧੀ ਅਦਾਲਤ ਵਿੱਚ ਚਲਾਣ ਪੇਸ਼ ਕਰਨ ਬਦਲੇ ਉਕਤ ਏ.ਐਸ.ਆਈ. ਨੇ 4500 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਪਹਿਲਾਂ ਵੀ ਕਿਸ਼ਤਾਂ ਦੇ ਰੂਪ ਵਿੱਚ ਉਸ ਕੋਲ਼ੋਂ 20,500 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ 4500 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4,500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿੱਚ ਪੁਲਿਸ ਅਧਿਕਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

 

More in Chandigarh

ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਵੱਖ-ਵੱਖ ਵਾਰਡਾਂ ਵਿੱਚ 2.13 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਗੈਂਗਸਟਰਾਂ ‘ਤੇ ਵਾਰ': ਦੋ ਮਹੀਨਿਆਂ ਵਿੱਚ 309 ਹਥਿਆਰਾਂ ਸਮੇਤ 15 ਹਜ਼ਾਰ ਤੋਂ ਵੱਧ ਵਿਅਕਤੀ ਗ੍ਰਿਫ਼ਤਾਰ

ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਸੈਂਟਰ ਦੀ ਉਸਾਰੀ ਜਲਦ ਸ਼ੁਰੂ ਹੋਵੇਗੀ: ਹਰਪਾਲ ਸਿੰਘ ਚੀਮਾ

ਧੋਖਾਧੜੀ ਨਾਲ ਚੀਨ ਦੇ ਕੁਝ ਨਾਗਰਿਕਾਂ ਦੇ ਖਾਤਿਆਂ ਵਿੱਚ ਪੈਸਾ ਭੇਜਣ ਵਾਲੇ ਮਿਊਲ ਖਾਤਾ ਗਿਰੋਹ ਦੇ ਤਿੰਨ ਵਿਅਕਤੀ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 14,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਆਯੂਸ਼ਮਨ ਭਾਰਤ ਸਕੀਮ ਵਿੱਚ ਸ਼ਰਤਾਂ ਲਾਗੂ, ਜਦੋਂ ਕਿ ‘ਆਪ` ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਬਿਨਾਂ ਕਿਸੇ ਪਾਬੰਦੀ ਦੇ 10 ਲੱਖ ਰੁਪਏ ਦੇ ਨਕਦ ਰਹਿਤ ਇਲਾਜ ਦੀ ਗਰੰਟੀ ਦਿੰਦੀ ਹੈ, ਫਰਕ ਇਰਾਦੇ ਵਿੱਚ ਹੈ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਮੁਫ਼ਤ ਸਫਰ ‘ਤੇ 2042 ਕਰੋੜ ਦਾ ਵੱਡਾ ਨਿਵੇਸ਼—ਮਾਨ ਸਰਕਾਰ ਦੀ ਮਜ਼ਬੂਤ ਪਹਿਲ: ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਓਪੀਐਸ ਸਾਈਲੈਂਟ ਟ੍ਰਿਗਰ: ਚੰਡੀਗੜ੍ਹ ਸੈਕਟਰ 9 ਕਤਲ ਕਾਂਡ ਵਿੱਚ ਸ਼ਾਮਲ ਦੋ ਸ਼ੂਟਰ ਕੈਥਲ ਵਿੱਚ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ; ਤਿੰਨ ਪਿਸਤੌਲ ਬਰਾਮਦ

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ