Thursday, May 02, 2024

Malwa

ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫ਼ੀਸਰਜ਼ ਵੈਲਫੇਅਰ ਐਸੋਸੀਏਸ਼ਨ ਦੀ ਹੋਈ ਚੋਣ

April 19, 2024 10:54 AM
SehajTimes

ਪਟਿਆਲਾ : ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫ਼ੀਸਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਦੀ 12 ਅਪ੍ਰੈਲ 2024 ਨੂੰ ਹੋਈ ਜਨਰਲ ਬਾਡੀ ਮੀਟਿੰਗ ਵਿਚ ਸਰਬਸੰਮਤੀ ਨਾਲ ਅਗਲੀ 2 ਸਾਲ ਲਈ ਸ੍ਰ ਰਾਜਿੰਦਰ ਸਿੰਘ ਜੋਸਨ, ਡਿਪਟੀ ਰਜਿਸਟਰਾਰ  (ਰਿਟਾਇਰਡ) ਨੂੰ  ਐਸੋਸੀਏਸ਼ਨ ਦਾ ਪ੍ਰਧਾਨ ਅਤੇ ਸ੍ਰ ਜਸਪਾਲ ਸਿੰਘ ਕੋਛੜ, ਡਿਪਟੀ ਰਜਿਸਟਰਾਰ (ਰਿਟਾਇਰਡ) ਨੂੰ ਮੀਤ ਪ੍ਰਧਾਨ ਚੁਣਿਆ ਗਿਆ। ਇਹਨਾਂ ਨੇ ਸ਼੍ਰੀ ਰਾਜਿੰਦਰ ਕੁਮਾਰ ਰੋਹੀਲਾ , ਸਹਾਇਕ ਰਜਿਸਟਰਾਰ (ਰਿਟਾਇਰਡ) ਨੂੰ ਜਨਰਲ ਸਕੱਤਰ ਨਾਮਜ਼ਦ ਕੀਤਾ ਗਿਆ। ਸ੍ਰ ਰਾਜਿੰਦਰ ਸਿੰਘ ਜੋਸਨ ਨੇ ਦਸਿਆ ਕਿ ਪਿਛਲੀ ਟਰਮ ਵਿਚ ਉਹਨਾਂ ਦਾ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਾਹਿਬ ਅਤੇ ਰਜਿਸਟਰਾਰ ਮੈਡਮ ਨਾਲ ਸਦਭਾਵਨਾ ਵਾਲਾ ਰਾਬਤਾ ਰਿਹਾ ਹੈ ਅਤੇ ਵਾਈਸ ਚਾਂਸਲਰ ਸਾਹਿਬ ਨੇ ਬਜ਼ੁਰਗ ਪੈਨਸ਼ਨਰਾਂ ਦੀਆਂ ਮੁਸ਼ਕਲਾਂ ਨੂੰ ਮਹਿਸੂਸ ਕਰਦੇ ਹੋਏ 9 ਮੁਸ਼ਕਲਾਂ ਦਾ ਹੱਲ ਕੀਤਾ ਹੈ। ਇਹਨਾਂ ਵਿਚੋਂ ਪੈਨਸ਼ਨ ਬਰਾਂਚ ਗਰਾਉਂਡ ਫਲੋਰ ਤੇ ਲਿਆਉਣਾ, ਜੀਵਤ ਪ੍ਰਮਾਣ ਪੱਤਰ ਤਸਦੀਕ ਕਰਨ ਦਾ ਅਧਿਕਾਰ ਨਿਗਰਾਨ ਪੱਧਰ ਤੱਕ ਦੇਣਾ,  ਨਾਮੀਨੇਸ਼ਨ ਭਰਨ ਦੀ ਆਗਿਆ ਦੇਣਾ, ਕਾਰ ਕੈਂਪਸ ਅੰਦਰ ਲਿਜਾਣ ਲਈ ਸਟਿੱਕਰ ਜਾਰੀ ਕਰਨਾ ਆਦਿ ਮੁੱਖ ਹਨ।ਇਸੇ ਕਾਰਨ ਉਨ੍ਹਾਂ ਦੀ ਦੁਬਾਰਾ ਚੋਣ ਹੋਈ ਹੈ। ਉਹਨਾਂ ਕਿਹਾ ਕਿ ਪੈਨਸ਼ਨਰਾਂ ਦੀ ਮਦਦ ਕਰਨ ਲਈ ਜਨਰਲ ਬੌਡੀ ਮੀਟਿੰਗ ਵਿਚ ਵਾਈਸ ਚਾਂਸਲਰ ਪ੍ਰੋਫੈਸਰ ਅਰਵਿੰਦ ਦੀ ਸ਼ਲਾਘਾ ਕਰਦੇ ਹੋਏ ਉਹਨਾਂ ਦਾ ਧੰਨਵਾਦ ਕੀਤਾ ਗਿਆ। ਉਹਨਾਂ ਕਿਹਾ ਕਿ ਵਿੱਤੀ ਸੰਕਟ ਕਾਰਨ ਭਾਵੇ ਪਹਿਲਾ ਪੈਨਸ਼ਨ ਥੋੜੀ ਦੇਰ ਨਾਲ ਮਿਲਦੀ ਰਹੀ ਹੈ ਪ੍ਰੰਤੂ ਉਹਨਾਂ ਨੂੰ ਭਰੋਸਾ ਹੈ ਕਿ ਭਵਿੱਖ ਵਿਚ ਸਮੇਂ ਸਿਰ ਮਿਲਿਆ ਕਰੇਗੀ।

Have something to say? Post your comment

 

More in Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 260763 ਮੀਟਰਕ ਟਨ ਕਣਕ ਦੀ ਹੋਈ ਆਮਦ : ਡਿਪਟੀ ਕਮਿਸ਼ਨਰ

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਵੋਟਾਂ ਬਣਾਉਣ ਦੀ ਮਿਤੀ ਵਿੱਚ ਕੀਤਾ ਗਿਆ ਵਾਧਾ : ਜ਼ਿਲ੍ਹਾ ਚੋਣ ਅਫਸਰ

ਪਟਿਆਲਾ ਨੇੜੇ ਵਿਆਹ ਕਰਵਾਉਣ ਲਈ 20 ਹਜ਼ਾਰ ਚ ਖਰੀਦੀ ਲੜਕੀ

ਪੰਜਾਬ ਪੁਲਿਸ ਨੇ ਸੂਬੇ ਭਰ ’ਚ ਨਸ਼ਾ ਤਸਕਰੀ ਵਾਲੀਆਂ ਥਾਵਾਂ ’ਤੇ ਚਲਾਇਆ ਤਲਾਸ਼ੀ ਅਭਿਆਨ

ਪਟਿਆਲਾ ਜ਼ਿਲ੍ਹੇ 'ਚ ਅਸਲਾ ਜਮ੍ਹਾਂ ਕਰਵਾਉਣ ਦੀ ਤਰੀਕ 6 ਮਈ ਸ਼ਾਮ 5 ਵਜੇ ਤੱਕ

ਸੀਨੀਅਰ ਮਹਿਲਾ ਆਗੂ ਆਪ ਛੱਡ ਕੇ ਐਨ ਕੇ ਸ਼ਰਮਾ ਤੇ ਬਿੱਟੂ ਚੱਠਾ ਦੀ ਹਾਜ਼ਰੀ ’ਚ ਅਕਾਲੀ ਦਲ ’ਚ ਹੋਏ ਸ਼ਾਮਲ

ਕਿਸਾਨੀ ਸੰਘਰਸ਼ ਵਿੱਚ ਜ਼ਖਮੀ ਹੋਏ ਨੌਜਵਾਨ ਕਿਸਾਨ ਨੂੰ ਇੱਕ ਲੱਖ ਦੀ ਸਹਾਇਤਾ

ਬੀਬੀ ਹਰਪ੍ਰੀਤ ਕੌਰ ਮੁਖਮੇਲਪੁਰ ਨੇ ਐਨ ਕੇ ਸ਼ਰਮਾ ਦੇ ਹੱਕ ’ਚ ਵਿਸ਼ਾਲ ਰੈਲੀ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਨੇ ਕੇਂਦਰੀ ਜੇਲ੍ਹ ਦਾ ਕੀਤਾ ਦੌਰਾ

ITBP ਜਵਾਨਾਂ ਨੂੰ ਮਧੂਮੱਖੀ ਪਾਲਣ ਸਬੰਧੀ ਕਿੱਤਾਮੁਖੀ ਸਿਖਲਾਈ ਕੋਰਸ ਕਰਵਾਇਆ