Monday, May 04, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

Chandigarh

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅੰਦਰ ਤੇ ਬਾਹਰ 100 ਮੀਟਰ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪਾਬੰਦੀ

April 19, 2024 01:15 PM
SehajTimes

ਮੋਹਾਲੀ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚਾਰਦੀਵਾਰੀ ਦੇ ਅੰਦਰ ਅਤੇ ਚਾਰਦੀਵਾਰੀ ਦੇ ਬਾਹਰ 100 ਮੀਟਰ ਤੱਕ ਦੇ ਘੇਰੇ ਵਿੱਚ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ । ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਮੈਮੋਰੰਡਮ ਵਗੈਰਾ ਦੇਣ ਲਈ ਪੰਜ ਵਿਅਕਤੀਆਂ ਤੋਂ ਘੱਟ ਗਿਣਤੀ ਵਿੱਚ ਵਿਅਕਤੀਆਂ ਦੇ ਇਸ ਚਾਰਦੀਵਾਰੀ ਦੇ ਮੁੱਖ ਗੇਟ ਵਿੱਚੋਂ ਲੰਘ ਕੇ ਇਸ ਦਫਤਰ ਵਿੱਚ ਆਉਣ ਉਤੇ ਕੋਈ ਪਾਬੰਦੀ ਨਹੀਂ ਹੋਵੇਗੀ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਲਾਗੂ ਰਹਿਣਗੇ। ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਆਮ ਤੌਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ 76, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਬਿਲਡਿੰਗ ਦੇ ਆਲੇ ਦੁਆਲੇ ਆਮ ਜਨਤਾ, ਰਾਜਸੀ ਪਾਰਟੀਆਂ ਅਤੇ ਕਰਮਚਾਰੀ ਸੰਗਠਨਾ ਆਦਿ ਵੱਲੋਂ ਰੈਲੀਆਂ ਧਰਨੇ ਕੀਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਦਫ਼ਤਰ ਵਿੱਚ ਕੰਮ ਕਰਦੇ ਕਰਮਚਾਰੀਆਂ ਅਤੇ ਆਮ ਜਨਤਾ ਨੂੰ ਦਫ਼ਤਰ ਵਿੱਚ ਆਉਣ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ। ਇਸ ਤੋਂ ਇਲਾਵਾ ਅਜਿਹਾ ਕਰਨ ਨਾਲ ਬਿਲਡਿੰਗ ਨੂੰ ਨੁਕਸਾਨ ਵੀ ਪਹੁੰਚ ਸਕਦਾ ਹੈ, ਜਾਨੀ ਅਤੇ ਮਾਲੀ ਨੁਕਸਾਨ ਵੀ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਨਾਲ ਅਮਨ ਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋ ਸਕਦੀ ਹੈ। ਇਸ ਸਥਿਤੀ ਦੇ ਮੱਦੇ ਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ ।

Have something to say? Post your comment

 

More in Chandigarh

ਪਿੰਡ ਦਾਊਮਾਜਰਾ ਤੋਂ ਲੈ ਕੇ ਪਿੰਡ ਰਡਿਆਲਾ ਤੱਕ ਪੇਵਰ ਬਲਾਕ ਲਗਾ ਕੇ ਬਣਾਈ ਜਾ ਰਹੀ ਸੜਕ ਦਾ ਕੀਤਾ ਵਿਰੋਧ

ਸੁਖਦੇਵ ਸਿੰਘ ਨੱਗਲਫੈਜਗੜ੍ਹ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਮੁੱਖ ਬੁਲਾਰਾ ਨਿਯੁਕਤ

ਮਿਸਲ ਸਤਲੁਜ ਦੀ ਕੁਰਾਲੀ ਦੇ ਫਤਿਹਗੜ੍ਹ ਪੈਲੇਸ ਵਿੱਚ ਚੜ੍ਹਦੀ ਕਲਾ ਰੈਲੀ ਤੇ ਰੋਕ

ਗੈਂਗਸਟਰਾਂ ’ਤੇ ਵਾਰ ਦਾ 103ਵਾਂ ਦਿਨ: ਪੰਜਾਬ ਪੁਲਿਸ ਵੱਲੋਂ 644 ਥਾਂਈਂ ਛਾਪੇਮਾਰੀ;350 ਗ੍ਰਿਫ਼ਤਾਰ

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਵੱਲੋਂ 30ਵੀਂ ਤੇ 31ਵੀਂ ਬੱਸ ਨੂੰ ਕੀਤਾ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਹਲਕੇ ਤੋਂ ਦੋ ਬੱਸਾਂ ਰਵਾਨਾ

ਨੌਜਵਾਨ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ : ਭਗਵੰਤ ਸਿੰਘ ਮਾਨ

ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂ

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸਿਲੰਡਰ ਦੇ ਵਧੇ ਰੇਟਾਂ ਖ਼ਿਲਾਫ਼ ਆਮ ਆਦਮੀ ਪਾਰਟੀ ਵੱਲੋਂ ਮੋਹਾਲੀ ਵਿੱਚ ਜ਼ਿਲ੍ਹਾ ਪੱਧਰੀ ਧਰਨਾ ਪ੍ਰਦਰਸ਼ਨ