Thursday, May 02, 2024

Chandigarh

ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਰਹਿੰਦ-ਖੂੰਹਦ ਸੁੱਟਣ ‘ਤੇ ਪਾਬੰਦੀ

April 19, 2024 01:17 PM
SehajTimes

ਮੋਹਾਲੀ : ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਜ਼ਿਲ੍ਹੇ ਦੇ ਏਅਰ ਫੋਰਸ ਸਟੇਸ਼ਨ ਤੋਂ ਇਕ ਹਜ਼ਾਰ ਮੀਟਰ ਏਰੀਏ (ਜ਼ਿਲ੍ਹੇ ਦੀ ਹਦੂਦ ਅੰਦਰ) ਦੇ ਆਲੇ-ਦੁਆਲੇ ਮਾਸਾਹਾਰੀ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂੰਹਦ ਨੂੰ ਸੁੱਟਣ ‘ਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ ਤਾਂ ਜੋ ਹਵਾਈ ਜਹਾਜ਼ਾਂ ਨਾਲ ਕੋਈ ਹਾਦਸਾ ਨਾ ਵਾਪਰੇ, ਕੋਈ ਜਾਨੀ-ਮਾਲੀ ਨੁਕਸਾਨ ਨਾ ਹੋਵੇ।
     ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਧਿਆਨ ਵਿੱਚ ਆਇਆ ਹੈ ਕਿ ਏਅਰ ਫੋਰਸ਼ ਸਟੇਸ਼ਨ ਦੇ ਆਲੇ ਦੁਆਲੇ ਆਮ ਜਨਤਾ ਵਲੋਂ ਕਈ ਖਾਣ-ਪੀਣ ਦੀਆਂ ਦੁਕਾਨਾਂ ਖੋਲੀਆਂ ਹੋਈਆਂ ਹਨ, ਉਨ੍ਹਾਂ ਵਲੋਂ ਇਨ੍ਹਾਂ ਵਸਤਾਂ ਦੀ ਰਹਿੰਦ ਖੁੱਲੇ ਵਿਚ ਹੀ ਸੁੱਟ ਦਿੱਤੀ ਜਾਂਦੀ ਹੈ। ਜਿਸ ਕਰਕੇ ਏਅਰ ਫੋਰਸ ਦੇ ਏਰੀਏ ਵਿਚ ਮਾਸਾਹਾਰੀ ਪੰਛੀ ਉਡਦੇ ਰਹਿੰਦੇ ਹਨ। ਇਨ੍ਹਾਂ ਦੇ ਉਡਣ ਨਾਲ ਕਿਸੇ ਵੀ ਸਮੇਂ ਹਵਾਈ ਜਹਾਜ਼ ਨਾਲ ਟਕਰਾਉਣ ਕਰਕੇ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ ਜੋ ਕਿ ਰਾਸ਼ਟਰੀ ਸੁਰੱਖਿਆ ਲਈ ਵੀ ਖਤਰੇ ਦਾ ਕਾਰਨ ਬਣਦਾ ਹੈ ਅਤੇ ਸੈਨਾ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵੀ ਵਿਘਨ ਪੈਦਾ ਕਰਦਾ ਹੈ। ਇਸ ਦੇ ਫਲਸਰੂਪ ਅਮਨ ਅਤੇ ਕਾਨੂੰਨ ਦੀ ਸਥਿਤੀ ਵੀ ਭੰਗ ਹੋਣ ਦਾ ਖਦਸਾ ਬਣਿਆ ਰਹਿੰਦਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਇਨ੍ਹਾਂ ਕਾਰਵਾਈਆਂ ਨੂੰ ਰੋਕਣ ਲਈ ਇਹ ਹੁਕਮ ਲਾਗੂ ਕੀਤੇ ਗਏ ਹਨ। ਇਹ ਹੁਕਮ 11 ਅਪ੍ਰੈਲ 2024 ਤੋਂ 10 ਜੂਨ 2024 ਤੱਕ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲਾਗੂ ਰਹਿਣਗੇ।

Have something to say? Post your comment

 

More in Chandigarh

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ

‘ਚੋਣਾਂ ਦਾ ਤਿਉਹਾਰ ਦੇਸ਼ ਦਾ ਮਾਣ’ ਵਿਸ਼ੇ ’ਤੇ ਇੰਡੀਅਨ ਸਕੂਲ ਆਫ ਬਿਜ਼ਨਸ ਵਿਚ ਸੈਮੀਨਾਰ ਆਯੋਜਿਤ 

ਰਾਜਨੀਤਿਕ ਪਾਰਟੀਆਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਰੈਂਡਮਾਈਜੇਸ਼ਨ ਦਾ ਪਹਿਲਾ ਪੜਾਅ ਮੁਕੰਮਲ ਕੀਤਾ ਗਿਆ 

ਸੂਬੇ ਵਿੱਚ ਹੁਣ ਤੱਕ 100 ਲੱਖ ਮੀਟਰਿਕ ਟਨ ਤੋਂ ਵੱਧ ਕਣਕ ਦੀ ਆਮਦ, 95 ਫੀਸਦੀ ਫਸਲ ਖਰੀਦੀ : ਅਨੁਰਾਗ ਵਰਮਾ

QR Code ਨੂੰ ਸਕੈਨ ਕਰਕੇ ਵੋਟਰ ਆਪਣੇ ਪੋਲਿੰਗ ਬੂਥ ਦੀ ਵੀ ਲੈ ਸਕਣਗੇ ਜਾਣਕਾਰੀ

ਜਵਾਹਰ ਨਵੋਦਿਆ ਵਿਦਿਆਲਾ ਪਿੰਡ ਰਕੋਲੀ ਵਿੱਚ ਮਿੱਟੀ ਪਰਖ ਸਬੰਧੀ ਚਲਾਈ ਗਈ ਮੁਹਿੰਮ