Wednesday, January 21, 2026
BREAKING NEWS
ਅੰਮ੍ਰਿਤਸਰ ਪੁਲਿਸ ਨਾਲ ਮੁਕਾਬਲੇ 'ਚ ਖ਼ਤਰਨਾਕ ਗੈਂਗਸਟਰ ਮਨੀ ਪ੍ਰਿੰਸ ਢੇਰ ਹਸਪਤਾਲ 'ਚੋਂ ਫਰਾਰ ਹੋਣ ਤੋਂ ਬਾਅਦ ਪੁਲਿਸ ਕਰ ਰਹੀ ਸੀ ਪਿੱਛਾਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ : ਮੁੱਖ ਮੰਤਰੀ ਮਾਨਬੰਗੇ ਨੇੜਲੇ ਮਜਾਰਾ ਰਾਜਾ ਸਾਹਿਬ ਤੋਂ ਮਿਲੇ 169 ਪਾਵਨ ਸਰੂਪ ਸਬੰਧੀ ਸ੍ਰੋਮਣੀ ਕਮੇਟੀ ਕਰੇ ਦਰੁਸਤੀ: ਵਡਾਲਾਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਏ ਮੁੱਖ ਮੰਤਰੀ ਭਗਵੰਤ ਸਿੰਘਭਾਰਤ ਵਿੱਚ ਸਕੋਡਾ ਆਟੋ ਦਾ 25ਵਾਂ ਸਾਲ ਬਣਿਆ ਸਭ ਤੋਂ ਸਫਲ ਸਾਲ30,000 ਰੁਪਏ ਰਿਸ਼ਵਤ ਲੈਂਦਾ ਤਹਿਸੀਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਮਾਮਲਾ ਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀ ਮੌਤ ਦਾਪਿੰਡ ਭੂਦਨ ਵਿਖੇ ਤਿੰਨ ਜਣਿਆਂ ਦੀਆਂ ਖੁਦਕੁਸ਼ੀ ਕਰਨ ਦੇ ਮਾਮਲੇ ਵਿਚ ਲੋਕਾਂ ਨੇ ਸੰਦੌੜ ਅੱਗੇ ਲਗਾਇਆ ਧਰਨਾ

Malwa

ਡੇਅਰੀ ਉੱਦਮ ਸਿਖਲਾਈ ਕੋਰਸ 25 ਅਪ੍ਰੈਲ ਤੋਂ ਸ਼ੁਰੂ 

April 19, 2024 04:32 PM
SehajTimes

ਫਤਹਿਗੜ੍ਹ ਸਾਹਿਬ : ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਉਦਮ ਸਿਖਲਾਈ ਕੋਰਸ ਦਾ ਛੇਵਾਂ ਬੈਚ 25 ਅਪ੍ਰੈਲ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ੍ਰੀ ਦਲਬੀਰ ਕੁਮਾਰ ਨੇ ਦੱਸਿਆ ਇਸ ਕੋਰਸ ਸਬੰਧੀ ਕਾਉਸਲਿੰਗ 22 ਅਪ੍ਰੈਲ ਨੂੰ ਦਫਤਰ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਚਤਾਮਲੀ ਵਿਖੇ ਹੋਵੇਗੀ। ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਿਖਿਆਰਥੀ ਡੇਅਰੀ ਸਿਖਲਾਈ ਕੇਂਦਰ ਬੀਜਾ ਅਤੇ ਚਤਾਮਲੀ ਵਿਖੇ ਟ੍ਰੇਨਿੰਗ ਕਰ ਸਕਦੇ ਹਨ। ਉਨ੍ਹਾਂ ਹੋਰ ਦੱਸਿਆ ਕਿ ਇਸ ਟ੍ਰੇਨਿੰਗ ਵਿਚ ਭਾਗ ਲੈਣ ਵਾਲਾ ਸਿਖਿਆਰਥੀ ਪੇਂਡੂ ਖੇਤਰ ਦਾ ਵਸਨੀਕ ਹੋਵੇ, ਘੱਟੋ-ਘੱਟ ਦਸਵੀ ਪਾਸ ਹੋਵੇ ਅਤੇ ਉਮਰ 18 ਤੋਂ 55 ਸਾਲ ਤੱਕ ਹੋਵੇ। ਉਸ ਕੋਲ 05 ਦੁਧਾਰੂ ਪਸ਼ੂ ਹੋਣ। ਚਾਹਵਾਨ ਸਿਖਿਆਰਥੀ ਆਪਣੇ ਦਸਤਾਵੇਜ ਜਿਵੇ ਯੋਗਤਾ ਸਰਟੀਫਿਕੇਟ, ਆਧਾਰ ਕਾਰਡ, ਜਾਤੀ ਸਰਟੀਫਿਕੇਟ ਅਤੇ 1 ਪਾਸਪੋਰਟ ਸਾਈਜ ਫੋਟੋ ਲੈ ਕੇ ਦਫਤਰ ਆਉਣ। ਉਨ੍ਹਾ ਹੋਰ ਦੱਸਿਆ ਕਿ ਇਸ ਟ੍ਰੇਨਿੰਗ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਵ, ਖਾਦ ਖੁਰਾਕ, ਨਸਲ ਸੁਧਾਰ, ਸਾਂਭ ਸੰਭਾਲ ਅਚੇ ਸੁਚੱਜੇ ਮੰਡੀਕਰਨ ਅਤੇ ਏ.ਆਈ. ਦੇ ਪ੍ਰੈਕਟੀਕਲ ਆਦਿ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਸਮੂਹ ਚਾਹਵਾਨ ਦੁੱਧ ਉਤਪਾਦਕ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਹੋਰ ਵਧੇਰੇ ਜਾਣਕਾਰੀ ਲਈ ਸੰਪਰਕ ਨੰ. 9653031054 ਅਤੇ 8283045015 ਤੇ ਸੰਪਰਕ ਕੀਤਾ ਜਾ ਸਕਦਾ ਹੈ।                                

Have something to say? Post your comment