Sunday, April 12, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ

April 19, 2024 05:20 PM
SehajTimes

ਪਟਿਆਲਾ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਵੱਲੋਂ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਖਾਸ ਤੌਰ ਤੇ ਸਰਫੇਸ ਸੀਡਿੰਗ ਤਕਨੀਕ ਨਾਲ ਬੀਜੀ ਕਣਕ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਅਤੇ ਇਸ ਤਕਨੀਕ ਨਾਲ ਬੀਜੇ ਪਲਾਟ ਦਾ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਖੇਤ ਦਿਵਸ ਵਿਚ ਪਟਿਆਲਾ ਜ਼ਿਲ੍ਹੇ ਦੇ ਕਰੀਬ 52 ਕਿਸਾਨਾਂ ਨੇ ਭਾਗ ਲਿਆ। ਇਸ ਮੌਕੇ ਡਾ. ਗੁਰਪ੍ਰੀਤ ਸਿੰਘ ਸਿੱਧੂ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿਚ ਸੰਭਾਲਣ ਅਤੇ ਸਰਫੇਸ ਸੀਡਰ ਤਕਨੀਕ ਨਾਲ ਕਣਕ ਬੀਜਣ ਦੇ ਫ਼ਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਏ ਬਗੈਰ ਜ਼ਮੀਨ ਵਿਚ ਹੀ ਵਾਹੁਣ ਨਾਲ ਮਿੱਟੀ ਵਿਚ ਬੂਟਿਆਂ ਲਈ ਉਪਲਬਧ ਹੋਣ ਵਾਲੇ ਉਪਜਾਊ ਤੱਤਾਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ। ਡਾ. ਹਰਦੀਪ ਸਿੰਘ ਸਭਿਖੀ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਕਿ ਸਰਫੇਸ ਸੀਡਰ ਨਾਲ ਬੀਜੀ ਕਣਕ ਵਿਚ ਨਦੀਨਾਂ ਦੀ ਸਮੱਸਿਆ ਬਹੁਤ ਘੱਟ ਆਉਂਦੀ ਹੈ ਅਤੇ ਨਦੀਨ-ਨਾਸ਼ਕਾਂ ਦੀ ਵਰਤੋਂ ਤੋਂ ਬਗੈਰ ਹੀ ਫ਼ਸਲ ਦਾ ਵਧੀਆ ਝਾੜ ਲਿਆ ਜਾ ਸਕਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਬੀਜ ਸੋਧ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਅਪੀਲ ਵੀ ਕੀਤੀ ਕਿ ਖੇਤੀਬਾੜੀ ਯੂਨੀਵਰਸਿਟੀ ਦੀ ਸਿਫ਼ਾਰਸ਼ ਅਨੁਸਾਰ ਬੀਜ ਸੋਧ ਕੇ ਹੀ ਹਰ ਫ਼ਸਲ ਬੀਜੀ ਜਾਵੇ। ਸਰਫੇਸ ਸੀਡਿੰਗ ਨਾਲ ਬੀਜੀ ਕਣਕ ਦੇ ਪ੍ਰਦਰਸ਼ਨੀ ਪਲਾਟ ਦੇ ਦੌਰੇ ਸਮੇਂ ਕਿਸਾਨਾਂ ਵੱਲੋਂ ਇਸ ਤਕਨੀਕ ਬਾਰੇ ਪੁੱਛੇ ਗਏ ਸਵਾਲਾਂ ਦੇ ਜੁਆਬ ਵੀ ਦਿੱਤੇ ਗਏ। ਆਏ ਹੋਏ ਕਿਸਾਨਾਂ ਨੇ ਇਸ ਪ੍ਰਦਰਸ਼ਨੀ ਪਲਾਟ ਵਿਚ ਬੀਜੀ ਕਣਕ ਦੀ ਪ੍ਰਸ਼ੰਸਾ ਕਰਦਿਆਂ ਅਗਲੇ ਸਾਲ ਇਸ ਤਰੀਕੇ ਨੂੰ ਅਪਣਾਉਣ ਦਾ ਇਰਾਦਾ ਵੀ ਜ਼ਾਹਿਰ ਕੀਤਾ। ਸ. ਨਰਿੰਦਰ ਸਿੰਘ ਦਿੱਤੂਪੁਰ ਨੇ ਵੀ ਪਰਾਲੀ ਸਾਂਭਣ ਦੀਆਂ ਤਕਨੀਕਾਂ ਬਾਰੇ ਆਪਣੇ ਵਿਚਾਰ ਦਿੱਤੇ ਅਤੇ ਕੇ.ਵੀ.ਕੇ. ਮਾਹਿਰਾਂ ਦੇ ਉਪਰਾਲਿਆਂ ਦੀ ਸ਼ਲਾਘਾ ਵੀ ਕੀਤੀ। 

Have something to say? Post your comment

 

More in Malwa

ਭੁੱਚੋ ਮੰਡੀ ‘ਚ ਟਰਾਂਸਫਾਰਮਰ ਕੋਲ ਲੱਗੀ ਭਿਆਨਕ ਅੱਗ, ਕਈ ਕਿਲ੍ਹੇ ਕਣਕ ਸੜ ਕੇ ਨਸ਼ਟ : ਕਿਸਾਨਾਂ ਨੂੰ ਲੱਖਾਂ ਦਾ ਨੁਕਸਾਨ

ਬੇਕਾਬੂ ਕੰਬਾਈਨ ਦੀ ਲਪੇਟ ਵਿੱਚ ਆਉਣ ਨਾਲ ਦੋ ਦੀ ਮੌਤ

ਕਹਾਣੀਕਾਰ ਦਲਜੀਤ ਸ਼ਾਹੀ ਦੇ ਕਹਾਣੀ ਸੰਗ੍ਰਹਿ 'ਝਰੀਟਾਂ' ਉੱਤੇ ਗੋਸ਼ਟੀ ਆਯੋਜਿਤ

ਪਿੰਡ ਜਰਖੜ ਦੇ ਸਾਬਕਾ ਸਰਪੰਚ ਬਲਜਿੰਦਰ ਸਿੰਘ ਨੇ ਪਿੰਡ ਵਿਖੇ ਬਣੇ ਗੈਸ ਪਲਾਟ ਨੂੰ ਬੰਦ ਕਰਨ ਦੀ ਪ੍ਰਸ਼ਾਸਨ ਤੋਂ ਕੀਤੀ ਮੰਗ

ਸਫ਼ਾਈ ਕਰਮਚਾਰੀ ਸਫ਼ਾਈ ਕਮਿਸ਼ਨ ਦੇ ਉਪ ਚੇਅਰਮੈਨ ਨੇ ਸਫਾਈ ਕਰਮਚਾਰੀਆਂ ਦੀਆਂ ਮੁਸ਼ਕਲਾਂ ਸੁਣੀਆਂ

ਸਕੂਲ ਵਾਹਨਾਂ ਦੀ ਜਾਂਚ; 10 ਚਲਾਨ ਕੱਟੇ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇੰਟਰਲਾਕਿੰਗ ਟਾਈਲਾਂ ਲਗਾਉਣ ਲਈ 45.72 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ

ਮੋਗਾ ਵਿਖੇ "ਯੁੱਧ ਨਸ਼ਿਆਂ ਵਿਰੁੱਧ" ਫੇਜ਼ 2 ਅਧੀਨ "ਕਮਿਊਨਿਟੀ ਵਾਕਥੋਨ" ਭਲਕੇ

ਤੇਰਵੇਂ ਦਸਤਾਰ ਚੇਤਨਾ ਮਾਰਚ ਵਿੱਚ ਸੰਨੀ ਗਿੱਲ ਨੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੁੜਨ ਦੀ ਕੀਤੀ ਅਪੀਲ

ਪ੍ਰਦੀਪ ਮੈਨਨ ਬ੍ਰਾਹਮਣ ਫੈਡਰੇਸ਼ਨ ਦੇ ਬੁਲਾਰੇ ਨਿਯੁਕਤ