Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਸੱਤਾ ਹਥਿਆਉਣ ਲਈ ਕਾਂਗਰਸ ਕਰ ਰਹੀ ਕੂੜ ਪ੍ਰਚਾਰ : ਸੈਣੀ, ਬਾਂਸਲ

April 19, 2024 05:58 PM
ਦਰਸ਼ਨ ਸਿੰਘ ਚੌਹਾਨ

ਸੁਨਾਮ : ਭਾਜਪਾ ਓਬੀਸੀ ਮੋਰਚਾ ਦੇ ਸੂਬਾਈ ਬੁਲਾਰੇ ਡਾਕਟਰ ਜਗਮਹਿੰਦਰ ਸੈਣੀ ਅਤੇ ਬੀਜੇਪੀ ਦੇ ਸਾਬਕਾ ਸੂਬਾ ਕਮੇਟੀ ਮੈਂਬਰ ਸ਼ੰਕਰ ਬਾਂਸਲ ਨੇ ਕਿਹਾ ਕਿ ਕਾਂਗਰਸ ਪਾਰਟੀ ਸੱਤਾ ਹਥਿਆਉਣ ਲਈ ਕੂੜ ਪ੍ਰਚਾਰ ਕਰ ਰਹੀ ਹੈ। ਇੰਡੀਆ ਗੱਠਜੋੜ ਵਿੱਚ ਸ਼ਾਮਿਲ ਵਿਰੋਧੀ ਪਾਰਟੀਆਂ ਜਾਣ ਬੁੱਝਕੇ ਲੋਕਤੰਤਰ ਅਤੇ ਸੰਵਿਧਾਨ ਖ਼ਤਰੇ ਵਿੱਚ ਹੋਣ ਦੀ ਦੁਹਾਈ ਦੇ ਰਹੀਆਂ ਹਨ। ਭਾਜਪਾ ਆਗੂਆਂ ਨੇ ਜਾਰੀ ਸਾਂਝੇ ਬਿਆਨ ਵਿੱਚ ਕਿਹਾ ਕਿ ਲੋਕਤੰਤਰ ਦਾ ਘਾਣ ਕਾਂਗਰਸ ਪਾਰਟੀ ਵੱਲੋਂ ਕੀਤਾ ਗਿਆ ਹੈ , ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੇ ਮੁਲਕ ਅੰਦਰ ਐਮਰਜੈਂਸੀ ਲਾਕੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਜੇਲ੍ਹਾਂ ਵਿੱਚ ਬੰਦ ਕੀਤਾ ਅਤੇ 356 ਧਾਰਾ ਦੀ ਵਰਤੋਂ ਕਰਕੇ ਕਈ ਵਾਰ ਚੁਣੀਆਂ ਹੋਈਆਂ ਸਰਕਾਰਾਂ ਨੂੰ ਸਮੇਂ ਤੋਂ ਪਹਿਲਾਂ ਤੋੜਿਆ ਗਿਆ , ਲੋਕਤੰਤਰ ਦੇ ਚੌਥੇ ਥੰਮ ਮੀਡੀਆ ਤੇ ਸੈਂਸਰ ਸ਼ਿਪ ਲਗਾਉਣ ਦਾ ਕੰਮ ਵੀ ਕਾਂਗਰਸ ਪਾਰਟੀ ਨੇ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਤਰਿਣਮੂਲ ਕਾਂਗਰਸ ਪਾਰਟੀ ਦੇ ਆਗੂ ਵੀ ਲੋਕਤੰਤਰ ਦੀ ਦੁਹਾਈ ਦੇ ਕੇ ਆਮ ਜਨਤਾ ਨੂੰ ਵਰਗਲਾਉਣ ਦਾ ਕੰਮ ਕਰ ਰਹੇ ਹਨ। ਭਾਜਪਾ ਆਗੂ ਸ਼ੰਕਰ ਬਾਂਸਲ ਅਤੇ ਡਾਕਟਰ ਜਗਮਹਿੰਦਰ ਸੈਣੀ ਨੇ ਕਿਹਾ ਕਿ ਕੇਂਦਰ ਵਿਚਲੀ ਨਰਿੰਦਰ ਮੋਦੀ ਸਰਕਾਰ ਦੇ ਰਾਜ ਦੌਰਾਨ ਭ੍ਰਿਸ਼ਟਾਚਾਰ ਦਾ ਖਾਤਮਾ , ਗਰੀਬਾਂ ਨੂੰ ਗ਼ਰੀਬੀ ਰੇਖਾ ਤੋਂ ਉੱਪਰ ਲੈਕੇ ਜਾਣ ਸਮੇਤ ਹੋਰ ਅਨੇਕਾਂ ਫ਼ੈਸਲੇ ਕੀਤੇ ਹਨ। ਗਰੀਬ ਜਨਤਾ ਨੂੰ ਨਰਿੰਦਰ ਮੋਦੀ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਸਿੱਧਾ ਉਹਨਾਂ ਦੇ ਖਾਤਿਆਂ ਰਾਹੀਂ ਮਿਲਣੇ ਆਦਿ ਯੋਜਨਾਵਾਂ ਲਾਗੂ ਕਰਕੇ ਲੋਕਤੰਤਰ ਨੂੰ ਦੇਸ਼ ਵਿਚ ਮਜ਼ਬੂਤ ਕਰਨਾ ਹੈ। ਭਾਜਪਾ ਆਗੂਆਂ ਨੇ ਕਿਹਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਝੂਠ ਅਤੇ ਫਰੇਬ ਦੀ ਰਾਜਨੀਤੀ ਕਰਕੇ  ਜਨਤਾ ਨੂੰ ਗੁੰਮਰਾਹ ਕਰ ਰਹੀ ਹੈ, ਪੰਜਾਬ ਦੀਆਂ ਮਹਿਲਾਵਾਂ, ਵਿਉਪਾਰੀਆਂ,  ਮਜ਼ਦੂਰਾਂ ਅਤੇ ਕਿਸਾਨਾਂ ਨਾਲ ਵੱਡੇ ਵਾਅਦੇ ਕੀਤੇ ਸਨ ਲੋਕ ਉਨ੍ਹਾਂ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਚੁਟਕਲੇ ਬਾਜ਼ੀ ਨਾਲ਼ ਡੰਗ ਟਪਾਈ ਕਰ ਰਹੇ ਹਨ, ਜਨਤਾ ਲੋਕ ਸਭਾ ਚੋਣਾਂ ਵਿੱਚ ਜਵਾਬ ਮੰਗੇਗੀ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਲੋਕ ਪੱਖੀ ਕਾਰਜਾਂ ਸਦਕਾ ਮੁਲਕ ਅੰਦਰ ਐਨਡੀਏ ਦੇ ਹੱਕ ਵਿੱਚ ਹਵਾ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਵੀ ਕਮਲ ਖਿੜੇਗਾ।

 

Have something to say? Post your comment

 

More in Malwa

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'

ਮੁੱਖ ਮੰਤਰੀ ਨੂੰ ਸਵਾਲ ਕਰਨ ਜਾਂਦੇ ਕਿਸਾਨਾਂ ਨੂੰ ਲਿਆ ਹਿਰਾਸਤ 'ਚ ਪੁਲਿਸ ਨੇ ਖੇਤਾਂ 'ਚ ਭੱਜੇ ਜਾਂਦੇ ਕਿਸਾਨਾਂ ਨਾਲ ਕੀਤੀ ਖਿੱਚਧੂਹ