Friday, May 03, 2024

Malwa

ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਪੰਜਾਬ ਸਟੂਡੈਂਟਸ ਯੂਨੀਅਨ

April 19, 2024 06:01 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਅੱਜ ਪੰਜਾਬ ਸਟੂਡੈਂਟਸ ਯੂਨੀਅਨ ਦਾ ਇੱਕ ਵਫਦ ਯੂਨੀਅਨ ਦੀ ਜਿ਼ਲ੍ਹਾ ਪ੍ਰਧਾਨ ਕਮਲਦੀਪ ਕੌਰ ਦੀ ਅਗਵਾਈ ਵਿੱਚ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖਲ ਬਲਾਤਕਾਰ ਪੀੜਤ ਲੜਕੀ ਦੇ ਪਰਿਵਾਰ ਨੂੰ ਮਿਲਿਆ ਅਤੇ  ਦੋਸ਼ੀ ਨੂੰ ਗ੍ਰਿਫਤਾਰ ਕਰਾਉਣ ਅਤੇ ਬਣਦੀ ਸਜ਼ਾ ਦਵਾਉਣ ਤੱਕ ਪਰਿਵਾਰ ਨਾਲ ਡਟ ਕੇ ਖੜ੍ਹਨ ਦਾ ਭਰੋਸਾ ਦਿੱਤਾ। ਜਿ਼ਕਰਯੋਗ ਹੈ ਕਿ ਪਿਛਲੇ ਦਿਨੀਂ ਮਾਲੇਰਕੋਟਲਾ ਦੇ ਇੱਕ ਨਿੱਜੀ ਸਕੂਲ ਦੀ ਵਿਦਿਆਰਥਣ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਵਿੱਚ ਇੱਕ ਨੌਜਵਾਨ ਸਕੂਲ ਦੇ ਗੇਟ ਅੱਗੋਂ ਨਾਬਾਲਗ ਲੜਕੀ ਨੂੰ ਡਰਾ ਕੇ ਆਪਣੀ ਗੱਡੀ ਵਿੱਚ ਲੈ ਜਾਂਦਾ ਹੈ ਤੇ ਉਸ ਨਾਲ ਬਲਾਤਕਾਰ ਕਰਕੇ ਉਸ ਨੂੰ ਗਲੀ ਵਿੱਚ ਸੁੱਟ ਦਿੰਦਾ ਹੈ। ਬੇਸ਼ੱਕ ਪੁਲਿਸ ਵੱਲੋਂ ਦੋਸ਼ੀ ਉੱਪਰ ਐਫ.ਆਈ.ਆਰ ਦਰਜ ਕਰ ਲਈ ਗਈ ਹੈ ਪਰ ਹਾਲੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਅਜਿਹੀਆਂ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ ।ਉਨ੍ਹਾਂ ਦੱਸਿਆ ਕਿ ਕੁੱਪ ਰਹੀੜੇ 3 ਸਾਲਾਂ ਮਾਸੂਮ ਨਾਲ ਬਲਾਤਕਾਰ, ਨਾਭਾ ਦੇ ਇੱਕ ਕਾਲਜ ਵਿਖੇ ਗੈਂਗਰੇਪ ਦੀ ਘਟਨਾ ਦਾ ਸੇਕ ਅਜੇ ਘਟਿਆ ਨਹੀਂ ਸੀ ਕਿ ਹੁਣ ਨਾਬਾਲਗ ਲੜਕੀ ਨਾਲ ਰੇਪ ਦੀ ਘਟਨਾ ਸਾਹਮਣੇ ਆਈ ਹੈ ਜਿਸ ਵਿਚ ਚਾਰ ਦਿਨ ਬੀਤ ਜਾਣ ਤੇ ਵੀ ਦੋਸ਼ੀ ਪੁਲਿਸ ਦੀ ਗ੍ਰਿਫਤ ਚੋਂ ਬਾਹਰ ਹੈ ਜੋਕਿ ਪ੍ਰਸ਼ਾਸਨ ਦੀ  ਕਾਰਵਾਈ ਉੱਪਰ ਸ਼ੰਕੇ ਖੜੇ ਕਰਦਾ ਹੈ। ਅਜਿਹੀਆਂ ਘਟਨਾਵਾਂ ਸਾਡੇ ਸਮਾਜ ਵਿਚ ਔਰਤ ਵਿਰੋਧੀ ਮਾਨਸਿਕਤਾ ਅਤੇ ਸਾਮਰਾਜੀ ਖਪਤਵਾਦੀ ਸਭਿਆਚਾਰ ਦਾ ਪ੍ਰਗਟਾਵਾ ਹਨ ਜੋਕਿ ਔਰਤ ਨੂੰ ਸਿਰਫ ਭੋਗੀ ਜਾਣ ਵਾਲੀ ਵਸਤੂ ਦੇ ਤੌਰ ਤੇ ਪੇਸ਼ ਕਰਦਾ ਹੈ। ਆਗੂਆਂ ਨੇ ਅਜਿਹੀ ਔਰਤ ਵਿਰੋਧੀ ਮਾਨਸਿਕਤਾ ਅਤੇ ਲੋਕ ਦੋਖੀ ਪ੍ਰਬੰਧ ਖਿਲਾਫ ਲਾਮਬੰਦੀ ਦਾ ਸੱਦਾ ਦਿੱਤਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਐਲਾਨ ਕੀਤਾ ਗਿਆ ਕਿ ਜੇਕਰ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਤੇ ਇਸ ਮਾਮਲੇ ਵਿੱਚ ਸਹਿ ਦੋਸ਼ੀ ਸਕੂਲ ਮੈਨੇਜਮੈਂਟ ਜਿਸ ਦੀ ਨੱਕ ਹੇਠ ਇਹ ਸਭ ਕੁਝ ਵਾਪਰਿਆ ਉੱਪਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਜਲਦੀ ਹੀ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਿ਼ਲ੍ਹਾ ਪਟਿਆਲਾ ਦੇ ਆਗੂ ਅਕਸ਼ੈ ਘੱਗਾ, ਅਰਵਿੰਦਰ ਅਜ਼ਾਦ ਅਤੇ ਗਗਨਦੀਪ ਸਿੰਘ ਦੇ ਨਾ ਸਾਮਲ ਸਨ।   

    

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ