Friday, May 03, 2024

Malwa

ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ : ਜ਼ਿਲ੍ਹਾ ਮੈਜਿਸਟਰੇਟ

April 19, 2024 06:18 PM
ਅਸ਼ਵਨੀ ਸੋਢੀ

ਮਾਲੇਰਕੋਟਲਾ  : ਜ਼ਿਲ੍ਹਾ ਮੈਜਿਸਟਰੇਟ ਮਾਲੇਰਕੋਟਲਾ-ਕਮ- ਡਿਪਟੀ ਕਮਿਸ਼ਨਰ ਡਾ. ਪੱਲਵੀ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ    21 ਅਪ੍ਰੈਲ 2024 ਦਿਨ ਐਤਵਾਰ ਨੂੰ ਭਗਵਾਨ ਮਹਾਂਵੀਰ ਜੈਯੰਤੀ ਦੇ ਮੌਕੇ ਤੇ ਜ਼ਿਲ੍ਹਾ ਮਾਲੇਰਕੋਟਲਾ ਦੀ ਹਦੂਦ ਅੰਦਰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ/ ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।ਐਸ.ਐਸ.ਜੈਨ ਸਭਾ, ਮਾਲੇਰਕੋਟਲਾ ਅਨੁਸਾਰ ਮਿਤੀ 21 ਅਪ੍ਰੈਲ 2024 ਨੂੰ ਮਹਾਂਵੀਰ ਜੈਯੰਤੀ ਦਾ ਦਿਹਾੜਾ ਅਹਿੰਸਾ ਦਿਵਸ ਵਜੋਂ ਮਨਾਇਆ ਜਾਣਾ ਹੈ । ਇਸ ਦਿਨ ਕਿਸੇ ਜਾਨਵਰ ਦੀ ਹੱਤਿਆ ਕਰਨਾ ਧਾਰਮਿਕ ਰੀਤੀ ਰਿਵਾਜ਼ਾਂ ਅਨੁਸਾਰ ਅਸ਼ੁਭ ਹੈ। ਇਸ ਦਿਨ ਜੀਵ ਹੱਤਿਆ ਕਰਨ ਨਾਲ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਇਸ ਦਾ ਨਜਾਇਜ਼ ਫ਼ਾਇਦਾ ਉਠਾਇਆ ਜਾ ਸਕਦਾ ਹੈ। ਮਾਮਲੇ ਦੀ ਤੱਤਪਰਤਾ ਨੂੰ ਮੁੱਖ ਰੱਖਦੇ ਹੋਏ 21 ਅਪ੍ਰੈਲ 2024 ਨੂੰ  ਭਗਵਾਨ ਮਹਾਂਵੀਰ ਜੈਯੰਤੀ ਨੂੰ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਮੀਟ, ਮੱਛੀ ਅਤੇ ਅੰਡਿਆਂ ਦੀਆਂ ਦੁਕਾਨਾਂ, ਰੇਹੜੀਆਂ, ਨਾਨ-ਵੈਜੀਟੇਰੀਅਨ ਹੋਟਲ /ਢਾਬੇ ਅਤੇ ਅਹਾਤੇ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ ।

 

 

Have something to say? Post your comment

 

More in Malwa

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ

ਭਰਤ ਭਾਰਦਵਾਜ਼ ਬ੍ਰਾਹਮਣ ਸਭਾ ਯੂਥ ਵਿੰਗ ਦੇ ਪ੍ਰਧਾਨ ਬਣੇ

ਸ਼ੋ੍ਮਣੀ ਕਮੇਟੀ ਨੇ ਕਿਸਾਨ ਭਰਾਵਾਂ ਨੂੰ ਭੇਜੀ 50 ਹਜ਼ਾਰ ਰੁਪਏ ਸਹਾਇਤਾ ਰਾਸ਼ੀ