Friday, May 03, 2024

Haryana

ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਨੇ ਧਰਮੇਂਦਰ 'ਤੇ ਕੀਤਾ ਮੁਕਦਮਾ ਦਰਜ

April 20, 2024 11:07 AM
SehajTimes

ਚੰਡੀਗੜ੍ਹ : ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੀ ਟੀਮ ਵੱਲੋਂ ਪਾਣੀਪਤ ਜਿਲ੍ਹਾ ਵਿਚ ਕੰਮ ਕਰ ਰਹੇ ਇੰਸਪੈਕਟਰ ਬਿਲਾਸਾਰਾਮ ਅਤੇ ਨਿਜੀ ਵਿਅਕਤੀ ਧਰਮੇਂਦਰ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਵਿਚ ਮੁਕਦਮਾ ਦਰਜ ਕੀਤਾ ਗਿਆ। ਇਸ ਮਾਮੇਲ ਵਿਚ ਦੋਸ਼ੀ ਧਰਮੇਂਦਰ ਨੁੰ ਦੇਰ ਸ਼ਾਮ 100000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗਿਰਫਤਾਰ ਕੀਤਾ ਗਿਆ ਜਦੋਂ ਕਿ ਦੋਸ਼ੀ ਇੰਸਪੈਕਟਰ ਬਿਲਾਸਾਰਾਮ ਮੌਕੇ ਤੋਂ ਫਰਾਰ ਹੋ ਗਿਆ। ਬਿਊਰੋ ਦੇ ਬੁਲਾਰੇ ਨੇ ਇਸ ਬਾਰੇ ਵਿਚ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਏਸੀਬੀ ਦੀ ਟੀਮ ਨੂੰ ਸ਼ਿਕਾਇਤ ਪ੍ਰਾਪਤ ਹੋਈ ਕਿ ਪਾਣੀਪਤ ਦੇ ਸੈਕਟਰ 13/17 ਪੁਲਿਸ ਥਾਨੇ ਵਿਚ ਕੰਮ ਕਰ ਰਹੇ ਐਸਐਚਓ ਬਿਲਾਸਾਰਾਮ ਅਤੇ ਨਿਜੀ ਵਿਅਕਤੀ ਧਰਮੇਂਦਰ ਵੱਲੋਂ ਸ਼ਿਕਾਇਤਕਰਤਾ ਦੇ ਦੋਸਤ ਦਾ ਨਾਂਅ ਐਫਆਈਆਰ ਵਿੱਚੋਂ ਕੱਢਣ ਦੇ ਬਦਲੇ ਵਿਚ 100000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਜਾ ਰਹੀ ਹੈ। ਬਿਊਰੋ ਕਰਨਾਲ ਦੀ ਟੀਮ ਨੇ ਮਾਮਲੇ ਦੀ ਜਾਂਚ ਪੜਤਾਲ ਕਰਦੇ ਹੋਏ ਦੋਵਾਂ ਦੋਸ਼ੀਆਂ ਨੂੰ ਫੜਨ ਲਈ ਯੋਜਨਾ ਬਣਾਈ ਅਤੇ ਦੋਸ਼ੀ ਧਰਮੇਂਦਰ ਨੁੰ 100000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥਾਂ ਗਿਰਫਤਾਰ ਕੀਤਾ ਗਿਆ ਜਦੋਂ ਕਿ ਹੋਰ ਦੋਸ਼ੀ ਇੰਸਪੈਕਟਰ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਵਿਚ ਦੋਵਾਂ ਦੋਸ਼ੀਆਂ ਦੇ ਖਿਲਾਫ ਏਂਟੀ ਕਰਪਸ਼ਨ ਬਿਊਰੋ ਕਰਨਾਲ ਪੁਲਿਸ ਥਾਨੇ ਵਿਚ ਮੁਕਦਮਾ ਦਰਜ ਕਰਦੇ ਹੋਏ ਕਾਰਵਾਈ ਕੀਤੀ ਗਈ ਹੈ।

ਬਿਊਰੋ ਦੀ ਟਮੀ ਵੱਲੋਂ ਸਾਰੇ ਜਰੂਰੀ ਸਬੂਤ ਜੁਟਾਉਂਦੇ ਹੋਏ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੁਲਾਰੇ ਨੇ ਦਸਿਆ ਕਿ ਜੇਕਰ ਕੋਈ ਵੀ ਅਧਿਕਾਰੀ ਅਤੇ ਕਰਮਚਾਰੀ ਸਰਕਾਰੀ ਕੰਮ ਕਰਨ ਦੀ ਏਵਜ ਵਿਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਹਰਿਆਣਾ ਏਂਟੀ ਕਰਪਸ਼ਨ ਬਿਊਰੋ ਦੇ ਟੋਲ ਫਰੀ ਨੰਬਰ -1800-180-2022 ਅਤੇ 1064 'ਤੇ ਦੇਣਾ ਯਕੀਨੀ ਕਰਨ।

Have something to say? Post your comment

 

More in Haryana

ਚੋਣ ਡਿਊਟੀ ਦੌਰਾਨ ਕਰਮਚਾਰੀਆਂ ਦੀ ਮੌਤ 'ਤੇ ਮਿਲੇਗੀ ਐਕਸਗ੍ਰੇਸ਼ਿਆ ਦੇ ਤਹਿਤ ਵਿੱਤੀ ਸਹਾਇਤਾ : ਅਨੁਰਾਗ ਅਗਰਵਾਲ

ਨਾਗਰਿਕਾਂ ਦੇ ਨਾਲ-ਨਾਲ ਪਸ਼ੂਆਂ ਨੁੰ ਵੀ ਹੀਟਵੇਵ ਤੋਂ ਬਚਾਉਣਾ ਜਰੂਰੀ

ਮਨੀ ਲਾਂਡਰਿੰਗ ਮਾਮਲਾ : ਹਰਿਆਣਾ ਦੇ ਕਾਂਗਰਸੀ ਵਿਧਾਇਕ ਧਰਮ ਸਿੰਘ ਦਾ ਪੁੱਤਰ ਹਰਿਦੁਆਰ ਤੋਂ ਫੜਿਆ

ਸੀ-ਵਿਜਿਲ ਬਣ ਰਿਹਾ ਚੋਣ ਕਮਿਸ਼ਨ ਦੀ ਤੀਜੀ ਅੱਖ

ਸ਼ਹੀਦੀ ਸਮਾਰਕ ਦਾ ਨਿਰਮਾਣ ਕੰਮ 15 ਅਗਸਤ ਤਕ ਹੋ ਜਾਵੇਗਾ ਪੂਰਾ : ਰਸਤੋਗੀ

ਚੋਣ ਪ੍ਰਚਾਰ ਵਿਚ ਸੁਰੱਖਿਆ ਵਾਹਨ ਨੁੰ ਛੱਡ ਕੇ 10 ਤੋਂ ਵੱਧ ਵਾਹਨਾਂ ਦੇ ਕਾਫਿਲੇ ਦੇ ਚੱਲਣ ਦੀ ਨਹੀਂ ਹੋਵੇਗੀ ਮੰਜੂਰੀ

ਹਰਿਆਣਾ ਸਿਖਿਆ ਬੋਰਡ ਨੇ 12ਵੀਂ ਕਲਾਸ ਦੇ ਨਤੀਜੇ ਦਾ ਕੀਤਾ ਐਲਾਨ

ਘਰ ਤੋਂ ਵੋਟਿੰਗ ਲਈ ਬਜੁਰਗ ਅਤੇ ਦਿਵਆਂਗ ਵੋਟਰਾਂ ਨੂੰ ਭਰਨਾ ਹੋਵੇਗਾ 12-ਡੀ ਫਾਰਮ

ਹਰਿਆਣਾ ਵਿਚ ਚੋਣ ਨਾਮਜਦਗੀ ਪ੍ਰਕ੍ਰਿਆ ਹੋ ਚੁੱਕੀ ਹੈ ਸ਼ੁਰੂ : ਅਨੁਰਾਗ ਅਗਰਵਾਲ

ਗੁੜਗਾਂਓ ਲੋਕਸਭਾ ਖੇਤਰ ਵਿਚ ਸੂਬੇ ਵਿਚ ਸੱਭ ਤੋਂ ਵੱਧ 25 ਲੱਖ ਤੋਂ ਵੱਧ ਹਨ ਵੋਟਰ