Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Chandigarh

ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਬੈਂਕ ਦੇਣਗੇ ਵੋਟਰ ਜਾਗਰੂਕਤਾ ਦਾ ਸੁਨੇਹਾ

April 20, 2024 11:10 AM
SehajTimes
ਮੁਹਾਲੀ : ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਤੇ ਮੁੱਖ ਚੋਣ ਅਫ਼ਸਰ ਪੰਜਾਬ, ਸਿਬਿਨ ਸੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸਵੀਪ ਕਮੇਟੀ ਵੱਲੋਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ 80 ਫ਼ੀਸਦੀ ਤੋਂ ਵਧੇਰੇ ਮਤਦਾਨ ਅਤੇ ਸਾਰਥਕ ਵੋਟ ਭੁਗਤਾਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜ਼ਿਲ੍ਹਾ ਨੋਡਲ ਅਫਸਰ ਸਵੀਪ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਨੌਜਵਾਨ ਤੇ ਪਹਿਲੀ ਵਾਰ ਬਣੇ ਵੋਟਰਾਂ ਨੂੰ ਆਈ ਪੀ ਐਲ ਮੈਚ ਦਿਖਾਉਣ ਉਪਰੰਤ ਮਹਿਲਾ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਮੈਰਾਥਨ ਕਰਵਾਉਣ ਤੋਂ ਬਾਅਦ, ਹੁਣ ਬੈਂਕ ਸੇਵਾਵਾਂ ਲੈਣ ਵਾਲੇ ਗ੍ਰਾਹਕਾਂ ਨੂੰ ਵੋਟ ਪਾਉਣ ਦਾ ਸੁਨੇਹਾ ਦੇਣ ਲਈ ਜ਼ਿਲ੍ਹਾ ਸਵੀਪ ਟੀਮ, ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ ਕੇ ਭਾਰਦਵਾਜ ਦੇ ਸਹਿਯੋਗ ਨਾਲ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਤੁਰ ਪਈ ਹੈ। ਉਨ੍ਹਾਂ ਦੱਸਿਆ ਕਿ ਅੱਜ ਇਸ ਮੁਹਿੰਮ ਦੀ ਸ਼ੁਰੂਆਤ ਪੰਜਾਬ ਨੈਸ਼ਨਲ ਬੈਂਕ, ਫ਼ੇਸ 3 ਬੀ 2 ਮੁਹਾਲੀ ਤੋਂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਹਰ ਇੱਕ ਬੈਂਕ ਅਤੇ ਏ ਟੀ ਐਮ ਉਪਰ ‘ਪੰਜਾਬ ਕਰੇਗਾ ਵੋਟ 1 ਜੂਨ 2024’ ਅਤੇ ਵੱਖ-ਵੱਖ ਮੋਬਾਈਲ ਐਪਸ ਸਬੰਧੀ ਪੋਸਟਰ ਲਗਾਕੇ ਲੋਕਤੰਤਰ ਦੀ ਮਜ਼ਬੂਤੀ ਲਈ ਸੁਨੇਹਾ ਦਿੱਤਾ ਜਾਵੇਗਾ। ਜ਼ਿਲ੍ਹਾ ਲੀਡ ਬੈਂਕ ਮੈਨੇਜਰ ਐਮ ਕੇ ਭਾਰਦਵਾਜ ਨੇ ਕਿਹਾ ਕਿ ਜ਼ਿਲ੍ਹੇ ਵਿਚ 450 ਦੇ ਕਰੀਬ ਏ ਟੀ ਐਮਜ਼ ਉਪਰ ਵੋਟਰ ਜਾਗਰੂਕਤਾ ਦਾ ਸੁਨੇਹਾ ਦਿੱਤਾ ਜਾਵੇਗਾ। ਅੱਜ ਪੰਜਾਬ ਨੈਸ਼ਨਲ ਬੈਂਕ ਦੇ ਮੈਨੇਜਰ ਸੰਜੀਵ ਦਿਉੜਾ ਦੀ ਅਗਵਾਈ ਵਿਚ ਸਮੂਹ ਸਟਾਫ ਨੂੰ ਅਤੇ ਬੈਂਕ ਸੇਵਾਵਾਂ ਲੈਣ ਆਏ ਮੁਹਾਲੀ ਵਾਸੀਆਂ ਨੂੰ ਵੋਟ ਪਾਉਣ ਦਾ ਪ੍ਰਣ ਦਿਵਾਇਆ ਗਿਆ। ਇਸ ਮੌਕੇ ਬੈਂਕ ਦੀ ਡਿਪਟੀ ਮੈਨੇਜਰ ਪ੍ਰਗਤੀ, ਜੋ ਕਿ ਪਹਿਲੀ ਵਾਰ ਵੋਟ ਪਾਉਣਗੇ, ਨੇ ਸਮੂਹ ਨੌਜੁਆਨਾਂ ਨੂੰ ‘ਮੇਰਾ ਪਹਿਲਾ ਵੋਟ ਦੇਸ਼ ਦੇ ਨਾਮ’ ਦਾ ਸੁਨੇਹਾ ਦਿੱਤਾ। ਇਸ ਮੌਕੇ ਬੈਂਕਿੰਗ ਸੇਵਾਵਾਂ ਲੈਣ ਵਾਲੇ ਵੋਟਰਾਂ ਨੂੰ ਵੋਟ ਦੇ ਸੁਨੇਹੇ ਵਾਲੇ ਚਾਬੀਆਂ ਦੇ ਛੱਲੇ ਅਤੇ ਟੋਪੀਆਂ ਵੀ ਵੰਡੀਆਂ ਗਈਆਂ। ਇਸ ਮੁਹਿੰਮ ਦੌਰਾਨ ਚੋਣ ਤਹਿਸੀਲਦਾਰ ਸੰਜੇ ਕੁਮਾਰ ਅਤੇ ਗਮਾਡਾ ਦੇ ਸੁਪਰਡੰਟ ਗੁਰਇਕਬਾਲ ਸਿੰਘ ਵੀ ਮੌਜੂਦ ਸਨ।

Have something to say? Post your comment

 

More in Chandigarh

ਲੋਕਾਂ ਦਾ ਵਿਸ਼ਵਾਸ ਆਮ ਆਦਮੀ ਪਾਰਟੀ ਨਾਲ ਅੱਜ ਵੀ ਹੈ ਅਤੇ 2027 ਵਿੱਚ ਵੱਡੀ ਜਿੱਤ ਨਾਲ ਵੀ ਕਾਇਮ ਰਹੇਗਾ : ਭਗਵੰਤ ਸਿੰਘ ਮਾਨ

ਖੇਤੀਬਾੜੀ ਵਿਭਾਗ ਵੱਲੋ ਸਾਉਣੀ ਦੀਆਂ ਫਸਲਾਂ ਬਾਰੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਮਜ਼ਦੂਰ ਸਾਡੇ ਵਿਕਾਸ ਦੀ ਨੀਂਹ, ਅਮਨ ਅਰੋੜਾ ਵੱਲੋਂ ਮਈ-ਦਿਵਸ 'ਤੇ ਕਾਮਿਆਂ ਦੀ ਕਿਰਤ ਨੂੰ ਸਲਾਮ

ਪੰਜਾਬ ਦੇ ਮੁੱਖ ਸਕੱਤਰ ਨੇ ਆਪਣੀ ਸਵੈ-ਜਨਗਣਨਾ ਪੂਰੀ ਕੀਤੀ, ਨਾਗਰਿਕਾਂ ਨੂੰ ਜਨਗਣਨਾ 2027 ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ

ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਘੱਟੋ-ਘੱਟ ਉਜਰਤਾਂ ਦੀਆਂ ਬੇਸਿਕ ਰੇਟ ਵਧਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵਿੱਚ ਪੇਸ਼

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਜੇਲ੍ਹਾਂ ਅਤੇ ਸੁਧਾਰ ਸੇਵਾਵਾਂ ਬਿਲ, 2026 ਸਰਬਸੰਮਤੀ ਨਾਲ ਪਾਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜ਼ਦੂਰ ਦਿਵਸ ਮੌਕੇ ਕਿਰਤੀ ਵਰਗ ਨੂੰ ਦਿੱਤਾ ਤੋਹਫਾ, ਘੱਟੋ-ਘੱਟ ਉਜਰਤ ਵਿੱਚ 15 ਫੀਸਦੀ ਵਾਧੇ ਦਾ ਐਲਾਨ

ਮਜ਼ਦੂਰ ਵਰਗ ਦੇਸ਼ ਦੀ ਅਰਥਵਿਵਸਥਾ ਦੀ ਮਜ਼ਬੂਤ ਨੀਂਹ- ਰਵੀ ਵੜੈਚ