Friday, May 03, 2024

Malwa

ਰੀਜਨਲ ਟਰਾਂਸਪੋਰਟ ਅਫ਼ਸਰ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ

April 20, 2024 04:45 PM
SehajTimes

ਪਟਿਆਲਾ : ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੇਫ ਸਕੂਲ ਵਾਹਨ ਪਾਲਿਸੀ ਨੂੰ ਸਖਤੀ ਨਾਲ ਲਾਗੂ ਕਰਨ ਲਈ ਰੀਜ਼ਨਲ ਟਰਾਂਸਪੋਰਟ ਅਫ਼ਸਰ ਦੀਪਜੋਤ ਕੌਰ ਨੇ ਅੱਜ ਮੁੜ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੇ ਨਾਲ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ਼ਾਇਨਾ ਕਪੂਰ ਵੀ ਮੌਜੂਦ ਸਨ। ਦੀਪਜੋਤ ਕੌਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਫਸਟ ਏਡ ਬਾਕਸ ਵਿੱਚ ਐਕਸਪਾਇਰੀ ਤਰੀਕ ਲੰਘੀਆਂ ਦਵਾਈਆਂ ਹੋਣ ਬੱਸਾਂ ਵਿੱਚ ਸੀ.ਸੀ.ਟੀ.ਵੀ. ਕੈਮਰੇ, ਫਸਟ ਏਡ ਬਾਕਸ ਤੇ ਸਪੀਡ ਗਵਰਨਰ ਨਾ ਹੋਣ ‘ਤੇ 22 ਸਕੂਲ ਵਾਹਨਾਂ/ਬੱਸਾਂ ਦੇ ਚਲਾਨ ਕੀਤੇ ਗਏ। ਉਨ੍ਹਾਂ ਕਿਹਾ ਕਿ ਅਜਿਹੀ ਚੈਕਿੰਗ ਭਵਿੱਖ ਵਿੱਚ ਨਿਰੰਤਰ ਜਾਰੀ ਰਹੇਗੀ ਅਤੇ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਸਾਰੇ ਵਾਹਨਾਂ ਉੱਪਰ ਬਣਦੀ ਕਾਰਵਾਈ ਕੀਤੀ ਜਾਵੇਗੀ ਆਰ.ਟੀ.ਓ. ਦੀਪਜੋਤ ਕੌਰ ਨੇ ਦੱਸਿਆ ਕਿ ਅੱਜ ਸਰਹਿੰਦ ਰੋਡ ‘ਤੇ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚੈਕਿੰਗ ਸਮੇਂ ਉਨ੍ਹਾਂ ਸਕੂਲ ਅਮਲੇ ਅਤੇ ਬੱਸ ਡਰਾਈਵਰਾਂ ਨੂੰ ਦੱਸਿਆ ਕਿ ਪਾਲਿਸੀ ਮੁਤਾਬਕ ਸਕੂਲ ਬੱਸਾਂ ਦਾ ਰੰਗ ਪੀਲਾ ਹੋਣਾ ਚਾਹੀਦਾ ਹੈ। ਬੱਸ ਦੇ ਅੱਗੇ 'ਸਕੂਲ ਬੱਸ' ਲਿਖ਼ਿਆ ਹੋਵੇ। ਡਰਾਈਵਰ ਦੇ ਵਰਦੀ ਪਾਈ ਹੋਵੇ ਅਤੇ ਉਸ ਕੋਲ ਹੈਵੀ ਲਾਇਸੈਂਸ ਹੋਵੇ। ਬੱਸ ਵਿੱਚ ਫ਼ਸਟ ਏਡ ਬਾਕਸ, ਅੱਗ ਬੁਝਾਊ ਯੰਤਰ, ਸੀਸੀਟੀਵੀ ਕੈਮਰੇ ਲੱਗੇ ਹੋਣੇ ਚਾਹੀਦੇ ਹਨ। ਦੀਪਜੋਤ ਕੌਰ ਨੇ ਹੋਰ ਕਿਹਾ ਕਿ ਜੇਕਰ ਬੱਸ ਵਿੱਚ ਲੜਕੀਆਂ ਸਫ਼ਰ ਕਰਦੀਆਂ ਹਨ ਤਾਂ ਬੱਸ ਵਿੱਚ ਲੇਡੀ ਅਟੈਂਡੈਂਟ ਹੋਣੀ ਚਾਹੀਦੀ ਹੈ। ਸਪੀਡ ਗਵਰਨਰ ਅਤੇ ਸਟਾਪ ਸਾਈਨ ਲੱਗੇ ਹੋਣੇ ਚਾਹੀਦੇ ਹਨ।ਸਕੂਲੀ ਬੱਸਾਂ ਦੇ ਡਰਾਈਵਰ ਬੱਸ ਚਲਾਉਂਦੇ ਸਮੇਂ ਮੋਬਾਇਲ ਫੋਨ ਦੀ ਵਰਤੋਂ ਨਾ ਕਰਨ ਤੇ ਨਾ ਹੀ ਕੋਈ ਨਸ਼ਾ ਕਰਕੇ ਸਕੂਲੀ ਵਾਹਨ ਚਲਾਉਣ ਅਤੇ ਟ੍ਰੈਫਿਕ ਨਿਯਮਾਂ ਦਾ ਪਾਲਣ ਵੀ ਯਕੀਨੀ ਕੀਤਾ ਜਾਵੇਗਾ।

 

Have something to say? Post your comment

 

More in Malwa

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ

ਚੋਣਾਂ ਲਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ, ਸਿਆਸੀ ਪਾਰਟੀਆਂ ਦੇ ਨੁਮਾਇੰਦੇ ਰਹੇ ਮੌਜੂਦ

ਅਕਾਲੀ ਬੇ.ਜੇ.ਪੀ. ਇੱਕੋ ਥਾਲੀ ਦੇ ਚੱਟੇ ਵੱਟੇ ਅਤੇ ਪੰਜਾਬ ਵਿਰੋਧੀ

ਅਕਾਲੀ ਦਲ ਨੂੰ ਝਟਕਾ : ਅਬਲੋਵਾਲ ਸਮੇਤ 3 ਸਾਬਕਾ ਚੇਅਰਮੈਨ ਅਤੇ 2 ਸਾਬਕਾ ਕੌਂਸਲਰ ਆਪ ਵਿੱਚ ਸ਼ਾਮਲ

ਚੋਣਾਂ ਸਬੰਧੀ ਮੀਡੀਆ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ : ਡਾ ਪੱਲਵੀ