Thursday, April 23, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕਾਲਜ ਬਣਾਓ ਕਮੇਟੀ ਵੱਲੋਂ ਝੂੰਦਾਂ ਦਾ ਘਿਰਾਓ, ਕੀਤੀ ਨਾਅਰੇਬਾਜ਼ੀ

April 20, 2024 05:14 PM
ਦਰਸ਼ਨ ਸਿੰਘ ਚੌਹਾਨ

ਲੌਂਗੋਵਾਲ : ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਾਉਣ ਦੀ ਮੰਗ ਕਰਨ ਵਾਲੀ ਕਾਲਜ਼ ਬਣਾਓ ਕਮੇਟੀ ਦੇ ਮੈਂਬਰਾਂ ਨੇ ਸ਼ਨਿੱਚਰਵਾਰ ਨੂੰ ਲੌਂਗੋਵਾਲ ਵਿਖੇ ਵਰਕਰ ਮਿਲਣੀ ਕਰਨ ਪੁੱਜੇ ਲੋਕ ਸਭਾ ਹਲਕਾ ਸੰਗਰੂਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਦਾ ਘਿਰਾਓ ਕਰਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਅਕਾਲੀ ਆਗੂਆਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਹਲਕਾ ਇੰਚਾਰਜ ਰਾਜਿੰਦਰ ਦੀਪਾ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਸਮੇਤ ਕਸਬੇ ਦੇ ਇੱਕ ਹੋਟਲ ਵਿੱਚ ਚੋਣਾਂ ਦੇ ਮੱਦੇਨਜ਼ਰ ਵਰਕਰ ਮਿਲਣੀ ਕਰਨ ਲਈ ਆਏ ਸਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਮੈਡੀਕਲ ਕਾਲਜ਼ ਬਣਾਉਣ ਵਿੱਚ ਜਾਣ ਬੁੱਝ ਕੇ ਕਾਨੂੰਨੀ ਅੜਿੱਕੇ ਖੜ੍ਹੇ ਕਰ ਰਹੀ ਹੈ। ਧਰਨਾਕਾਰੀਆਂ ਨੇ ਅਕਾਲੀ ਆਗੂਆਂ ਦਾ ਵਿਰੋਧ ਕਰਨ ਸਮੇਂ ਕਾਲੀਆਂ ਝੰਡੀਆਂ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੇ ਝੰਡੇ ਚੁੱਕੇ ਹੋਏ ਸਨ। ਹੋਟਲ ਦੇ ਬਾਹਰ ਅਕਾਲੀ ਆਗੂਆਂ ਦਾ ਘਿਰਾਓ ਕਰਕੇ ਬੈਠੇ ਲੋਕਾਂ ਨੂੰ ਸੰਬੋਧਨ ਕਰਦਿਆਂ ਜਸਵੰਤ ਸਿੰਘ ਦੁੱਗਾਂ, ਗੁਰਪਿਆਰ ਸਿੰਘ ਲੌਂਗੋਵਾਲ, ਭਜਨ ਸਿੰਘ ਦੁੱਗਾਂ, ਕਰਮਜੀਤ ਸਿੰਘ ਅਤੇ ਜਗਦੇਵ ਸਿੰਘ ਦੁੱਗਾਂ ਨੇ ਕਿਹਾ ਕਿ ਅਕਾਲੀ ਦਲ ਦੀ ਲੀਡਰਸ਼ਿਪ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮੋਹਰਾ ਬਣਾਕੇ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਨ ਵਿੱਚ ਜਾਣ ਬੁੱਝ ਕੇ ਕਾਨੂੰਨੀ ਅੜਿੱਕੇ ਖੜ੍ਹੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਸਤੂਆਣਾ ਸਾਹਿਬ ਵਿਖੇ ਕਾਲਜ਼ ਬਣਾਉਣ ਲਈ ਲੋੜੀਂਦੀ ਕਰੀਬ 25 ਏਕੜ ਜ਼ਮੀਨ ਦੇ ਦਿੱਤੀ ਗਈ ਸੀ ਲੇਕਿਨ ਸ਼੍ਰੋਮਣੀ ਕਮੇਟੀ ਨੇ ਅਦਾਲਤ ਤੋਂ ਸਟੇਅ ਲੈਕੇ ਕਾਲਜ਼ ਬਣਨ ਤੋਂ ਰੋਕ ਦਿੱਤਾ। ਬੁਲਾਰਿਆਂ ਨੇ ਕਿਹਾ ਕਿ ਉਹ ਪਿਛਲੇ ਸਮੇਂ ਤੋਂ ਸਰਕਾਰ ਵੱਲੋਂ ਬਣਾਏ ਜਾਣ ਵਾਲੇ ਮੈਡੀਕਲ ਕਾਲਜ ਲਈ ਲੋੜੀਂਦੀ ਜ਼ਮੀਨ ਪ੍ਰਾਪਤੀ ਲਈ ਸੰਘਰਸ਼ ਕਰਦੇ ਆ ਰਹੇ ਹਨ ਲੇਕਿਨ ਅਕਾਲੀ ਦਲ ਲੀਡਰਸ਼ਿਪ ਸ਼੍ਰੋਮਣੀ ਕਮੇਟੀ ਰਾਹੀਂ ਕਥਿਤ ਤੌਰ ਤੇ ਅੜਿੱਕੇ ਲਾਉਂਦੀ ਆ ਰਹੀ ਹੈ। ਇਸੇ ਦੌਰਾਨ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਧਰਨਾਕਾਰੀਆਂ ਨਾਲ ਗੱਲ ਕੀਤੇ ਬਗੈਰ ਚਲੇ ਗਏ।

 ਝੂੰਦਾਂ ਵੱਲੋਂ ਮੁੱਖ ਮੰਤਰੀ ਤੇ ਫੋਕੀ ਸ਼ੋਹਰਤ ਲਈ ਰਾਜਨੀਤੀ ਕਰਨ ਦੇ ਇਲਜ਼ਾਮ 
 
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਵਰਕਰ ਮਿਲਣੀ ਦੌਰਾਨ ਬੋਲਦਿਆਂ ਕਿਹਾ ਕਿ ਅਸਲ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਡੀਕਲ ਕਾਲਜ ਬਣਾਉਣਾ ਹੀ ਨਹੀਂ ਚਾਹੁੰਦੇ, ਉਹ ਫੋਕੀ ਸ਼ੋਹਰਤ ਲਈ ਸਿਰਫ਼ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਅਗਜੈਕਟਿਵ ਦੀ ਮੀਟਿੰਗ ਵਿੱਚ ਬਕਾਇਦਾ ਮਤਾ ਪਾਸ ਕਰਕੇ ਮੁੱਖ ਮੰਤਰੀ ਨੂੰ ਪੱਤਰ ਲਿਖਿਆ ਕਿ ਸੂਬੇ ਦੇ ਮੁੱਖ ਮੰਤਰੀ ਮਸਤੂਆਣਾ ਸਾਹਿਬ ਵਿਖੇ ਮੈਡੀਕਲ ਕਾਲਜ ਬਣਾਉਣ ਲਈ ਲੋੜੀਂਦੀ ਜ਼ਮੀਨ ਪ੍ਰਾਪਤੀ ਲਈ ਸ਼੍ਰੋਮਣੀ ਕਮੇਟੀ ਨੂੰ ਲਿਖਤੀ ਰੂਪ ਵਿੱਚ ਪੱਤਰ ਭੇਜਣ, ਸ਼੍ਰੋਮਣੀ ਕਮੇਟੀ ਲੋੜ ਅਨੁਸਾਰ ਜ਼ਮੀਨ ਦੇ ਦੇਵੇਗੀ। ਐਡਵੋਕੇਟ ਝੂੰਦਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਅਜੇ ਤੱਕ ਕੋਈ ਪੱਤਰ ਸ਼੍ਰੋਮਣੀ ਕਮੇਟੀ ਨੂੰ ਨਹੀਂ ਲਿਖਿਆ ਜਿਸ ਤੋਂ ਸਪੱਸ਼ਟ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਉਕਤ ਮਾਮਲੇ ਵਿੱਚ ਸਿਰਫ਼ ਰਾਜਨੀਤੀ ਕਰ ਰਹੇ ਹਨ। 

Have something to say? Post your comment

 

More in Malwa

ਚੇਅਰਮੈਨ ਤੇਜਿੰਦਰ ਮਹਿਤਾ ਦੀ ਅਗਵਾਈ ਹੇਠ ਲੱਗਿਆ ਸਿਹਤ ਬੀਮਾ ਕੈਂਪ

ਜਿਲ੍ਹੇ ਵਿੱਚ ਹਵਾਈ ਫਾਇਰ, ਚਾਇਨਾ ਡੋਰ ਵੇਚਣ, ਹੁੱਕਾ ਬਾਰ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਭਾਈ ਗੁਰਜੀਤ ਸਿੰਘ ਖ਼ਾਲਸਾ ਨੂੰ ਟਾਵਰ ਤੋਂ ਸੁਰੱਖਿਅਤ ਉਤਾਰਨ ਲਈ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ - ਦਮਨਜੀਤ ਸਿੰਘ ਮਾਨ*

ਬੇਅਦਬੀ ਖ਼ਿਲਾਫ਼ ਬਣਾਏ ਸਖ਼ਤ ਕਾਨੂੰਨ ਕਰਕੇ ‘ਮਾਨ’ ਸਰਕਾਰ ਦੀ ਪੂਰੀ ਦੁਨੀਆਂ ਭਰ ਵਿੱਚ ਹੋ ਰਹੀ ਸ਼ਲਾਘਾ : ਕੰਮੇਆਣਾ/ਸ਼ਰਮਾ

ਵਿਸ਼ਵ ਧਰਤੀ ਦਿਵਸ ਮੌਕੇ ਗੰਗਾ ਇੰਟਰਨੈਸ਼ਨਲ ਸਕੂਲ, ਢਾਬੀ ਗੁੱਜਰਾਂ ਵਿੱਚ ਧਰਤੀ ਦਿਵਸ ਦੇ ਮੌਕੇ ‘ਤੇ ਕਈ ਪ੍ਰੇਰਣਾਦਾਇਕ ਅਤੇ ਰਚਨਾਤਮਕ ਪ੍ਰੋਗਰਾਮ ਬੜੇ ਉਤਸ਼ਾਹ ਨਾਲ ਕਰਵਾਏ

ਸੇਂਟ ਜ਼ੇਵੀਅਰ ਇੰਟਰਨੈਸ਼ਨਲ ਸਕੂਲ ਅਤਾਲਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਕਿਸਾਨਾਂ ਨੇ ਠੇਕਾ ਮੁਲਾਜ਼ਮਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ 

ਛਾਜਲੀ 'ਚ ਲਾਇਆ ਅੱਖਾਂ ਦਾ ਚੈੱਕਅਪ ਤੇ ਅਪਰੇਸ਼ਨ ਕੈਂਪ 

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਵਿਖੇ ਮਨਾਇਆ ਗਿਆ ਵਿਸ਼ਵ ਧਰਤੀ ਦਿਵਸ