Friday, May 03, 2024

Malwa

ਬਲਾਤਕਾਰ ਦੇ ਦੋਸ਼ੀ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ : ਜਨਤਕ ਜਥੇਬੰਦੀਆਂ

April 20, 2024 06:20 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਅੱਜ ਜਨਤਕ ਜਥੇਬੰਦੀਆਂ ਦਾ ਇੱਕ ਵਫਦ ਨਾਬਾਲਗ ਲੜਕੀ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਛੇ ਦਿਨ ਬੀਤ ਜਾਣ ਦੇ ਬਾਵਜੂਦ ਵੀ ਦੋਸ਼ੀ ਦੀ ਗ੍ਰਿਫਤਾਰੀ ਨਾ ਹੋਣ ਕਾਰਨ ਡੀਐਸਪੀ ਮਾਲੇਰਕੋਟਲਾ ਨੂੰ ਮਿਲਿਆ। ਜਿੱਥੇ ਜਥੇਬੰਦੀਆਂ ਦੇ ਆਗੂਆਂ ਵੱਲੋਂ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਨੂੰ ਦੋ ਦਿਨ ਦਾ ਅਲਟੀਮੇਟਮ ਦਿੱਤਾ ਗਿਆ ਅਤੇ ਦੋਸ਼ੀ ਨੂੰ ਗ੍ਰਿਫਤਾਰ ਕਰਾਉਣ ਅਤੇ ਬਣਦੀ ਸਜ਼ਾ ਦਵਾਉਣ ਤੱਕ ਪਰਿਵਾਰ ਨਾਲ ਡਟ ਕੇ ਖੜਨ ਦਾ ਭਰੋਸਾ ਦਿੱਤਾ। ਆਗੂਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਾਡੇ ਸਮਾਜ ਵਿਚ ਔਰਤ ਵਿਰੋਧੀ ਮਾਨਸਿਕਤਾ ਅਤੇ ਸਾਮਰਾਜੀ ਖਪਤਵਾਦੀ ਸਭਿਆਚਾਰ ਦਾ ਪ੍ਰਗਟਾਵਾ ਹਨ ਜੋਕਿ ਔਰਤ ਨੂੰ ਸਿਰਫ ਭੋਗੀ ਜਾਣ ਵਾਲੀ ਵਸਤੂ ਦੇ ਤੌਰ ਤੇ ਪੇਸ਼ ਕਰਦਾ ਹੈ। ਆਗੂਆਂ ਨੇ ਅਜਿਹੀ ਔਰਤ ਵਿਰੋਧੀ ਮਾਨਸਿਕਤਾ ਅਤੇ ਲੋਕ ਦੋਖੀ ਪ੍ਰਬੰਧ  ਖਿਲਾਫ ਲਾਮਬੰਦੀ ਦਾ ਸੱਦਾ ਦਿੱਤਾ। ਇਸ ਮੌਕੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਕਮਲਦੀਪ ਕੌਰ , ਰੁਕਸਾਨਾ, ਕਿਰਤੀ ਕਿਸਾਨ ਯੂਨੀਅਨ ਦੇ ਜਿ਼ਲ੍ਹਾ ਆਗੂ ਰੁਪਿੰਦਰ ਸਿੰਘ ਚੌਂਦਾ, ਚਮਕੌਰ ਸਿੰਘ ਹਥਨ, ਮਾਨ ਸਿੰਘ ਸੱਦੋਪੁਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਵਿੱਤ ਸਕੱਤਰ ਬਿੱਕਰ ਸਿੰਘ ਹਥੋਆ, ਜਗਤਾਰ ਸਿੰਘ ਤੋਲ਼ੇਵਾਲ, ਇਸਤਰੀ ਜਾਗ੍ਰਤੀ ਮੰਚ ਦੇ ਸੂਬਾ ਸਕੱਤਰ ਅਮਨਦੀਪ ਕੌਰ ਦਿਓਲ, ਨੌਜਵਾਨ ਭਾਰਤ ਸਭਾ ਦੇ ਜਗਦੇਵ ਸਿੰਘ ਚੌਂਦਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਵਿਕਰਮ ਸਿੰਘ ਆਦਿ ਨੇ ਐਲਾਨ ਕੀਤਾ ਗਿਆ ਕਿ ਜੇਕਰ ਦੋਸ਼ੀ ਨੂੰ ਜਲਦੀ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਅਤੇ ਇਸ ਮਾਮਲੇ ਵਿੱਚ ਕਥਿਤ ਸਹਿ ਦੋਸ਼ੀ ਸਕੂਲ ਮੈਨੇਜਮੈਂਟ ਜਿਸ ਦੀ ਨੱਕ ਹੇਠ ਇਹ ਸਭ ਕੁਝ ਵਾਪਰਿਆ ਉੱਪਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਜਲਦੀ ਹੀ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਜੇਕਰ ਦੋ ਦਿਨ ਅੰਦਰ ਦੋਸ਼ੀ ਨੂੰ ਗ੍ਰਿਫਤਾਰ ਨਹੀਂ ਕੀਤਾ ਜਾਂਦਾ ਤਾਂ ਦੀ ਦਿਨ ਬਾਅਦ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।ਇਸ ਮੌਕੇ ਪੀੜਿਤਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

   

    

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ