Monday, June 16, 2025

Chandigarh

ਡੀ ਸੀ ਨੇ ਡੇਰਾਬੱਸੀ ਦੇ ਮੀਂਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

April 21, 2024 03:16 PM
SehajTimes
ਡੇਰਾਬੱਸੀ ਵਿੱਚ ਕਰੀਬ 2000 ਏਕੜ ਦੇ ਨੁਕਸਾਨ ਦੀ ਮੁੱਢਲੀ ਰਿਪੋਰਟ 
 
ਡੇਰਾਬੱਸੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਸ਼ਨੀਵਾਰ ਨੂੰ ਡੇਰਾਬੱਸੀ ਦੇ ਮੀਂਹ/ਗੜੇਮਾਰੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਅਤੇ ਪੀੜਤ ਕਿਸਾਨਾਂ ਨੂੰ ਮੁਆਵਜ਼ੇ ਬਾਰੇ ਫੈਸਲਾ ਲੈਣ ਲਈ ਨੁਕਸਾਨ ਦੀ ਰਿਪੋਰਟ ਰਾਜ ਸਰਕਾਰ ਨੂੰ ਭੇਜਣ ਦਾ ਭਰੋਸਾ ਦਿੱਤਾ।
 
 
      ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਜੈਨ ਨੇ ਦੱਸਿਆ ਕਿ ਡੇਰਾਬੱਸੀ ਦੀ ਬਾਗਬਾਨੀ ਪੱਟੀ ਵਿੱਚ ਫ਼ਸਲਾਂ ਦੇ ਨੁਕਸਾਨ ਦੀਆਂ ਰਿਪੋਰਟਾਂ ਪ੍ਰਾਪਤ ਕਰਨ ਉਪਰੰਤ ਅੱਜ ਬਾਅਦ ਦੁਪਹਿਰ ਉਨ੍ਹਾਂ ਪਿੰਡ ਚੰਡਿਆਲਾ, ਅਮਲਾਲਾ, ਬਰੌਲੀ, ਕਾਰਕੋਰ, ਬੋਹੜਾ, ਪਰਾਗਪੁਰ, ਮਹਿਮੂਦਪੁਰ ਅਤੇ ਬ੍ਰਹਮਪੁਰਾ ਪਿੰਡਾਂ ਦਾ ਦੌਰਾ ਕੀਤਾ।
 
 
ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ 'ਤੇ ਸਬਜ਼ੀਆਂ/ਫਲਾਂ ਜਿਵੇਂ ਤਰਬੂਜ, ਖ਼ਰਬੂਜਾ ਅਤੇ ਪਿਆਜ਼ ਦੀਆਂ ਫ਼ਸਲਾਂ ਗੜੇਮਾਰੀ/ਭਾਰੀ ਬਰਸਾਤ ਕਾਰਨ ਪ੍ਰਭਾਵਿਤ ਹੋਈਆਂ ਹਨ। ਐਸ ਡੀ ਐਮਜ਼ ਨੂੰ ਉਨ੍ਹਾਂ ਦੇ ਅਧਿਕਾਰ ਖੇਤਰ ਵਿੱਚ ਪ੍ਰਭਾਵਿਤ ਖੇਤਰਾਂ ਦੀ ਜਾਂਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਅਗਲੀ ਕਾਰਵਾਈ ਲਈ ਇੱਕ ਸਾਂਝੀ ਰਿਪੋਰਟ ਰਾਜ ਸਰਕਾਰ ਨੂੰ ਭੇਜੀ ਜਾ ਸਕੇ।
 
 
     ਇਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਹੈ ਕਿ ਉਹ ਬਾਰਿਸ਼ ਤੋਂ ਬਾਅਦ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਆਪੋ-ਆਪਣੇ ਸਬ-ਡਵੀਜ਼ਨਾਂ ਵਿੱਚ ਹੋਏ ਨੁਕਸਾਨ ਦੀ ਜਾਂਚ ਕਰਨ ਤਾਂ ਜੋ ਮੁੱਢਲੀ ਸਰਵੇਖਣ ਰਿਪੋਰਟ ਸੂਬਾ ਸਰਕਾਰ ਨੂੰ ਭੇਜੀ ਜਾ ਸਕੇ।
 
 
    ਉਨ੍ਹਾਂ ਦੱਸਿਆ ਕਿ ਡੇਰਾਬੱਸੀ ਵਿੱਚ ਹੁਣ ਤੱਕ ਕਰੀਬ 2000 ਏਕੜ ਜਦੋਂਕਿ ਮੁਹਾਲੀ ਵਿੱਚ 200 ਏਕੜ ਬਾਗਬਾਨੀ ਫ਼ਸਲਾਂ ਦਾ ਨੁਕਸਾਨ ਹੋਇਆ ਹੈ।
     ਡਿਪਟੀ ਕਮਿਸ਼ਨਰ ਨੇ ਜ਼ਮੀਨੀ ਪੱਧਰ 'ਤੇ ਚੱਲ ਰਹੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਅਮਲਾਲਾ ਪਿੰਡ ਦੀ ਅਨਾਜ ਮੰਡੀ ਦਾ ਵੀ ਦੌਰਾ ਕੀਤਾ। ਕਿਸਾਨਾਂ ਨੇ ਖਰੀਦ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ।
 
 
     ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਹਿਮਾਂਸ਼ੂ ਗੁਪਤਾ ਨੂੰ ਕਿਹਾ ਕਿ ਸਬ ਡਵੀਜ਼ਨ ਵਿੱਚ ਖਰੀਦ ਕਾਰਜਾਂ ਦੀ ਲਗਾਤਾਰ ਜਾਂਚ ਕੀਤੀ ਜਾਵੇ ਤਾਂ ਜੋ ਕਿਸੇ ਵੀ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

Have something to say? Post your comment

 

More in Chandigarh

ਪੰਜਾਬ ਦੇ ਸਰਕਾਰੀ ਸਕੂਲਾਂ ਵੱਲੋਂ ਨਵਾਂ ਮੀਲ ਪੱਥਰ ਕਾਇਮ; 474 ਵਿਦਿਆਰਥੀਆਂ ਨੀਟ ਪ੍ਰੀਖਿਆ ਵਿੱਚ ਕੁਆਲੀਫਾਈ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

‘ਯੁੱਧ ਨਸ਼ਿਆਂ ਵਿਰੁੱਧ’ ਦਾ 105ਵਾਂ ਦਿਨ: 1.9 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫੀਮ ਸਮੇਤ 158 ਨਸ਼ਾ ਤਸਕਰ ਕਾਬੂ

ਪੰਜਾਬ ਲਈ ਮਾਣ ਤੇ ਹੌਂਸਲੇ ਦੀ ਉਡਾਣ: ਮਾਈ ਭਾਗੋ ਇੰਸਟੀਚਿਊਟ ਦੀਆਂ ਤਿੰਨ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ ਵਜੋਂ ਮਿਲਿਆ ਕਮਿਸ਼ਨ

ਪੰਜਾਬ ਦਾ ਮਾਣ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਵਲੋਂ ਸੂਬੇ ਵਿਚ ਜਲ ਸੰਕਟ ਸਬੰਧੀ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਜੀਵ ਅਰੋੜਾ ਹਮੇਸ਼ਾ ਹੀ ਲੁਧਿਆਣਾ ਦੇ ਵਿਕਾਸ ਨੂੰ ਦਿੰਦੇ ਆਏ ਹਨ ਪਹਿਲ : ਹਰਚੰਦ ਸਿੰਘ ਬਰਸਟ

ਪੰਜਾਬ ਦੇ ਐਡਵੋਕੇਟ ਜਨਰਲ ਐਮ.ਐਸ. ਬੇਦੀ ਨੇ ਰਾਜਪਾਲ ਨਾਲ ਕੀਤੀ ਮੁਲਾਕਾਤ

ਚਾਈਲਡ ਵੈਲਫੇਅਰ ਕੌਂਸਲ, ਪੰਜਾਬ ਵੱਲੋਂ ਆਯੋਜਿਤ ਸਮਰ ਕੈਂਪ ਦਾ ਸਮਾਪਨ ਸਮਾਰੋਹ