Friday, April 24, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

April 21, 2024 03:25 PM
SehajTimes

ਐਮ.ਡੀ. ਵੇਅਰ ਹਾਊਸ, ਏ.ਡੀ.ਸੀਜ਼ ਤੇ ਐਸ.ਡੀ.ਐਮਜ਼ ਨੇ ਕੀਤਾ ਮੰਡੀਆ ਦਾ ਦੌਰਾ

ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ 'ਚ ਲੈ ਕੇ ਆਉਣ ਦੀ ਅਪੀਲ

ਪਟਿਆਲਾ : ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦਦਹੇੜਾ, ਮਹਿਮਦਪੁਰ ਅਤੇ ਧਬਲਾਨ ਮੰਡੀਆਂ ਦਾ ਅੱਜ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ 'ਚ ਕਣਕ ਦੀ ਆਮਦ ਦੇ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ 'ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ।


ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਦਿਆਂ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਥਾਪਤ ਸਾਰੀਆਂ 110 ਮੰਡੀਆਂ ਵਿੱਚ ਖਰੀਦ ਲਈ ਪੁਖਤਾ ਪ੍ਰਬੰਧ ਹਨ ਤੇ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅੱਜ ਐਮ.ਡੀ ਵੇਅਰ ਹਾਊਸ ਕਮਲਜੀਤ ਬਰਾੜ ਅਤੇ ਜ਼ਿਲ੍ਹੇ ਦੇ ਏ.ਡੀ.ਸੀਜ਼ ਅਤੇ ਸਾਰੀਆਂ ਸਬ ਡਵੀਜ਼ਨਾਂ ਦੇ ਐਸ.ਡੀ.ਐਮਜ਼ ਵੱਲੋਂ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ ਹੈ।

ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ 'ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ। ਇਸ ਮੌਕੇ ਏ.ਸੀ.ਐਫ.ਏ. ਰਾਕੇਸ਼ ਗਰਗ ਸਮੇਤ ਵੱਖ-ਵੱਖ ਖਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰ, ਆੜਤੀਏ ਅਤੇ ਕਿਸਾਨ ਵੀ ਮੌਜੂਦ ਸਨ।

Have something to say? Post your comment

 

More in Malwa

ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਵਿੱਚ ਵਲੰਟੀਅਰਾਂ ਨਾਲ ਅਹਿਮ ਮੀਟਿੰਗ

ਪ੍ਰਸ਼ਾਸਨ ਵੱਲੋਂ ਸਰਕਾਰੀ ਜਗਾ ’ਤੇ ਨਾਜਾਇਜ਼ ਕਬਜ਼ਾ ਛੁਡਾਉਣ ਦੀ ਵੱਡੀ ਕਾਰਵਾਈ

ਡੇਅਰੀ ਉੱਦਮ ਸਿਖਲਾਈ ਕੋਰਸ 4 ਮਈ ਤੋਂ ਹੋਵੇਗਾ ਸ਼ੁਰੂ : ਡਿਪਟੀ ਡਾਇਰੈਕਟਰ

ਪੰਜਾਬ ਸਰਕਾਰ ਵੱਲੋਂ ਅਗੰਮਪੁਰ ਪੁਲ ਦੀ ਸੁਰੱਖਿਆ ਲਈ 19.72 ਕਰੋੜ ਰੁਪਏ ਦੇ ਹੜ੍ਹ-ਰੋਕੂ ਕੰਮ ਜਾਰੀ: ਬਰਿੰਦਰ ਕੁਮਾਰ ਗੋਇਲ

ਕੋਟਕਪੂਰਾ ਰਜਬਾਹੇ ਦੀ ਮੁਰੰਮਤ ਮਹਿਜ 52 ਦਿਨਾਂ ਵਿੱਚ ਮੁਕੰਮਲ : ਸਪੀਕਰ ਸੰਧਵਾਂ

ਸਪੀਕਰ ਸੰਧਵਾਂ ਵੱਲੋਂ ਸਿੱਖਿਆ ਕ੍ਰਾਂਤੀ ਮੁਹਿੰਮ ਤੱਕ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਉਦਘਾਟਨ

ਮੁਲਾਜ਼ਮ ਮਜ਼ਦੂਰ ਅਤੇ ਪੈਨਸ਼ਨਰ ਜਥੇਬੰਦੀਆਂ ਵੱਲੋਂ ਕੌਮਾਂਤਰੀ ਮਜ਼ਦੂਰ ਦਿਹਾੜਾ ਮਨਾਉਣ ਦਾ ਫੈਸਲਾ

ਸੁਨਾਮ ਵਿਖੇ ਛੱਪੜ ਪਾਰਕ ਵਿੱਚ ਤਬਦੀਲੀ ਲਈ ਤਿਆਰ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟਰੇਸ਼ਨ ਪ੍ਰਕਿਰਿਆ ਸਬੰਧੀ ਮੀਟਿੰਗ

ਹੋਣਹਾਰ ਵਿਦਿਆਰਥਣ ਤਮੰਨਾ ਪ੍ਰਜਾਪਤੀ ਸਵਿਤਰੀ ਬਾਈ ਜੀ ਦੀ ਤਸਵੀਰ ਨਾਲ ਸਨਮਾਨਤ