Friday, May 03, 2024

Chandigarh

ਟ੍ਰੈਫਿਕ ਜਾਮ ਤੋਂ ਬਚਣ ਲਈ ਦਰਸ਼ਕ ਸਮੇਂ ਸਿਰ ਸਟੇਡੀਅਮ ਪਹੁੰਚ ਪਹੁੰਚਣ 

April 21, 2024 03:44 PM
SehajTimes
ਮੁਹਾਲੀ : ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਨੇ ਦਰਸ਼ਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਨਵੇਂ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿਖੇ ਸਮੇਂ ਸਿਰ ਸਟੇਡੀਅਮ ਵਿੱਚ ਸਮੇਂ ਸਿਰ ਦਖਲ ਹੋਣ ਲਈ ਅਤੇ ਕਿਸੇ ਵੀ ਤਰ੍ਹਾਂ ਦੇ ਭੀੜ ਭੜੱਕੇ ਵਾਲੀ ਸਥਿਤੀ ਤੋਂ ਬਚਣ ਲਈ ਤੈਅ ਵਕਤ ਤੋਂ ਪਹਿਲਾਂ ਪਹੁੰਚਣ। ਡੀ ਸੀ ਆਸ਼ਿਕਾ ਜੈਨ ਨੇ ਕਿਹਾ ਕਿ ਪਿਛਲੇ ਖੇਡੇ ਗਏ ਮੈਚਾਂ ਵਿੱਚ ਇਹ ਦੇਖਿਆ ਗਿਆ ਹੈ ਕਿ ਦਰਸ਼ਕਾਂ ਨੂੰ ਸਲਾਹ ਦੇਣ ਦੇ ਬਾਵਜੂਦ, ਆਖਰੀ ਸਮੇਂ ਦੀ ਆਮਦ ਸਭ ਲਈ ਪਰੇਸ਼ਾਨੀ ਦਾ ਕਾਰਨ ਬਣ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਿਉਂਕਿ ਮੈਚ ਸ਼ੁਰੂ ਹੋਣ ਤੋਂ ਤਿੰਨ ਘੰਟੇ ਪਹਿਲਾਂ ਐਂਟਰੀ ਗੇਟ ਖੋਲ੍ਹ ਦਿੱਤੇ ਜਾਂਦੇ ਹਨ, ਇਸ ਲਈ ਸਾਨੂੰ ਤੈਅ ਸਮੇਂ ਤੋਂ ਪਹਿਲਾਂ ਉੱਥੇ ਪਹੁੰਚਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਰੋਜ਼ਾਨਾ ਆਉਣ-ਜਾਣ ਵਾਲੇ ਯਾਤਰੀਆਂ ਨੂੰ ਜਿਨ੍ਹਾਂ ਦੀ ਮੰਜ਼ਿਲ ਸਟੇਡੀਅਮ ਨਹੀਂ ਹੈ, ਨੂੰ ਸਲਾਹ ਦਿੰਦੇ ਹੋਏ ਕਿਹਾ ਕਿ ਉਹ ਮੈਚ ਵਾਲੇ ਦਿਨ ਸ਼ਾਮ ਚਾਰ ਵਜੇ ਤੋਂ ਬਾਅਦ ਪੀ ਆਰ-4 ਰੋਡ ਦੀ ਵਰਤੋਂ ਨਾ ਕਰਨ, ਇਸ ਦੀ ਬਜਾਏ ਕਿਸੇ ਵੀ ਟ੍ਰੈਫਿਕ ਜਾਮ ਤੋਂ ਬਚਣ ਲਈ ਮੁੱਲਾਂਪੁਰ ਬੈਰੀਅਰ ਰੋਡ ਉਨ੍ਹਾਂ ਲਈ ਸਭ ਤੋਂ ਵਧੀਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਐਸ ਐਸ ਪੀ ਡਾ. ਸੰਦੀਪ ਗਰਗ ਦੀ ਅਗਵਾਈ ਹੇਠ ਜ਼ਿਲ੍ਹਾ ਪੁਲੀਸ ਇਸ ਹਫੜਾ-ਦਫੜੀ ਨੂੰ ਘੱਟ ਕਰਨ ਲਈ ਪੂਰੀ ਵਾਹ ਲਾ ਰਹੀ ਹੈ ਪਰ ਸਟੇਡੀਅਮ ਨੂੰ ਜਾਣ ਵਾਲੀ ਮੁੱਖ ਸੜਕ ਇੱਕੋ ਹੋਣ ਕਾਰਨ ਅਤੇ ਦਰਸ਼ਕਾਂ ਦੀ ਆਮਦ ਵੱਡੀ ਗਿਣਤੀ ਚ ਹੋਣ ਕਾਰਨ ਸਾਰੇ ਪ੍ਰਬੰਧ ਨਾਕਾਫ਼ੀ ਪੈ ਜਾਂਦੇ ਹਨ। ਉਨ੍ਹਾਂ ਦਰਸ਼ਕਾਂ ਨੂੰ ਸਲਾਹ ਦਿੱਤੀ ਕਿ ਉਹ ਮੈਚ ਸ਼ੁਰੂ ਹੋਣ ਦੇ ਸਮੇਂ ਤੋਂ ਪਹਿਲਾਂ ਸਟੇਡੀਅਮ ਵਿੱਚ ਪਹੁੰਚ ਜਾਣ ਅਤੇ ਸਟੇਡੀਅਮ ਪ੍ਰਬੰਧਕਾਂ ਵੱਲੋਂ ਆਰਜ਼ੀ ਤੌਰ ’ਤੇ ਪ੍ਰਬੰਧ ਕੀਤੇ ਗਏ ਪਾਰਕਿੰਗ ਸਥਾਨਾਂ ਵਿੱਚ ਆਪਣੇ ਵਾਹਨ ਪਾਰਕ ਕਰਕੇ ਸਮੇਂ ਸਿਰ ਸਟੇਡੀਅਮ ਵਿੱਚ ਦਾਖਲ ਹੋਣ। ਉਨ੍ਹਾਂ ਕਿਹਾ ਕਿ ਇੱਥੇ ਭਵਿੱਖ ਵਿੱਚ ਖੇਡੇ ਜਾਣ ਵਾਲੇ ਕ੍ਰਿਕਟ ਮੈਚਾਂ ਦੇ ਸ਼ਡਿਊਲ ਤੋਂ ਪਹਿਲਾਂ ਨੇੜੇ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪ੍ਰਬੰਧਨ ਦਾ ਢੁੱਕਵਾਂ ਪ੍ਰਬੰਧ ਕੀਤਾ ਜਾਵੇਗਾ।

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ