Friday, May 01, 2026
BREAKING NEWS
ਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ

Malwa

ਕੀਰਤਨ, ਕਵੀਸ਼ਰੀ, ਇਤਿਹਾਸਿਕ ਵਾਰਾਂ ਤੇ ਸੰਗੀਤ ਦੀ ਸਿਖ਼ਲਾਈ ਦਿੱਤੀ ਜਾਵੇਗੀ : ਬਾਬਾ ਗੁਰਦੀਪ ਸਿੰਘ ਖਾਲਸ਼ਾ

April 22, 2024 02:51 PM
ਤਰਸੇਮ ਸਿੰਘ ਕਲਿਆਣੀ

ਸੰਦੌੜ :  ਇਤਿਹਾਸਿਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖਾਲਸ਼ਾ ਅਤੇ ਖਾਜ਼ਾਨਚੀ ਗੋਬਿੰਦ ਸਿੰਘ ਫੌਜ਼ੀ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਦੀ ਕਿਰਪਾ ਦੇ ਸਦਕਾ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਕੁਠਾਲਾ ਵਿਖੇ ਗੁਰਮਤਿ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਜਿਸ ਦਾ ਸ਼ੁਭ ਮਹੂਰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸਾਹਿਬ ਗਿਆਨੀ ਗਗਨਦੀਪ ਸਿੰਘ ਜੀ ਵੱਲੋਂ ਅਰਦਾਸ ਕਰਕੇ ਕੀਤਾ ਗਿਆ ਅਤੇ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖਾਲਸ਼ਾ ਜੀ ਵੱਲੋਂ ਦੱਸਿਆ ਗਿਆ ਕਿ ਗਿਆਨੀ ਅਧਿਆਪਕ ਗਿਆਨੀ ਸੁਖਮਿੰਦਰ ਸਿੰਘ ਜੀ ਵੱਲੋਂ ਸਕੂਲ ਦੇ ਬੱਚਿਆਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਵੱਡੇ ਧਾਰਮਿਕ ਇਕੱਠਾਂ ਨੂੰ ਸੰਬੋਧਨ ਕਰਨ ਅਤੇ ਸੰਗੀਤ ਹਾਰਮੋਨੀਅਮ, ਤਬਲਾ, ਵਾਜਾ, ਢੋਲਕੀ ਦੀ ਸਿਖ਼ਲਾਈ ਦਿੱਤੀ ਜਾਵੇਗੀ। ਗਿਆਨੀ ਸੁਖਮਿੰਦਰ ਸਿੰਘ ਜੀ ਵੱਲੋਂ ਦੋਨੋਂ ਸਕੂਲਾਂ ਵਿੱਚ ਹਫ਼ਤੇ ਵਿੱਚ ਤਿੰਨ ਦਿਨ ਆ ਕੇ ਬੱਚਿਆਂ ਨੂੰ ਸਿਖ਼ਲਾਈ ਦਿੱਤੀ ਜਾਇਆ ਕਰੇਗੀ ਅਤੇ ਇਸ ਗਿਆਨੀ ਅਧਿਆਪਕ ਦੀ ਤਨਖ਼ਾਹ ਦੀ ਭੇਟਾ ਗੁਰਦੁਆਰਾ ਸਾਹਿਬ ਜੀ ਦੀ ਕਮੇਟੀ ਵੱਲੋਂ ਦਿੱਤੀ ਜਾਵੇਗੀ ਅਤੇ ਬੱਚਿਆਂ ਵੱਲੋਂ ਧਾਰਮਿਕ ਸਿੱਖਿਆ ਗ੍ਰਹਿਣ ਕਰਕੇ ਅਤੇ ਸੰਗੀਤ ਦੀ ਵਿੱਦਿਆ ਹਾਸਿਲ ਕਰਕੇ ਆਪਣੇ ਜੀਵਨ ਵਿੱਚ ਵਧੀਆ ਕਾਰਗੁਜ਼ਾਰੀ ਵਿੱਚ ਨਿਪੁੰਨ ਹੋ ਸਕਣਗੇ। ਇਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਜਿੰਦਰ ਕੁਮਾਰ, ਪੰਜਾਬੀ ਅਧਿਆਪਕ ਮਾਲਵਿੰਦਰ ਸਿੰਘ ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਅਧਿਆਪਕ ਗੁਰਮੀਤ ਸਿੰਘ ਸੰਧੂ ਤੇ ਅਧਿਆਪਕ ਕਮਲਦੀਪ ਸਿੰਘ ਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੀਪ ਸਿੰਘ ਬਿੱਟੂ, ਜਗਦੇਵ ਸਿੰਘ ਚਹਿਲ, ਗਿਆਨੀ ਭਾਈ ਗਗਨਦੀਪ ਸਿੰਘ, ਮਨਪ੍ਰੀਤ ਸਿੰਘ ਮਨੂ ਅਤੇ ਪਤਵੰਤੇ ਆਦਿ ਹਾਜ਼ਰ ਸਨ।

Have something to say? Post your comment

 

More in Malwa

ਪੈਨਸ਼ਨਰਾਂ ਨੇ ਮਜ਼ਦੂਰ ਦਿਹਾੜੇ ਮੌਕੇ ਕੀਤੀ ਇਕੱਤਰਤਾ 

ਮਿੱਡ-ਡੇ-ਮੀਲ ਵਰਕਰਾਂ ਨੇ ਸ਼ਿਕਾਗੋ ਦੇ ਸ਼ਹੀਦਾਂ ਨੂੰ ਕੀਤਾ ਯਾਦ 

ਸੈਂਟ ਮੇਰੀਜ ਕਾਨਵੈਂਟ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇੰਡਸਟ੍ਰੀ ਵਿਭਾਗ ਨਾਲ ਕੀਤੀ ਸਮੀਖਿਆ ਮੀਟਿੰਗ

ਗਉ ਸੇਵਾ ਕਮਿਸ਼ਨ ਦੇ ਚੇਅਰਮੈਨ ਨੇ ਬੇਸਹਾਰਾ ਗਊਆਂ ਦੀ ਸਾਂਭ ਸੰਭਾਲ ‘ਤੇ ਡੀ ਸੀ ਪਟਿਆਲਾ ਨਾਲ ਕੀਤੀ ਉੱਚ ਪੱਧਰੀ ਬੈਠਕ

ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਬਰਨਾਲਾ ਵਿਖੇ ‘ਅੰਤਰਰਾਸ਼ਟਰੀ ਮਜ਼ਦੂਰ ਦਿਵਸ’ ਉਤਸ਼ਾਹ ਨਾਲ ਮਨਾਇਆ ਗਿਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ ਲੋਕਾਂ ਨੂੰ ਕੀਤਾ ਸਮਰਪਿਤ, ਸੰਗਰੂਰ ਦੇ 85 ਪਿੰਡ ਨੂੰ ਮਿਲੇਗਾ ਲਾਭ

ਬਿਜਲੀ ਕੱਟਾਂ ਦੇ ਵਿਰੋਧ 'ਚ ਅਕਾਲੀਆਂ ਵੱਲੋਂ ਧਰਨਾ ਆਪ ਸਰਕਾਰ ਨੇ ਬਿਜਲੀ ਦੇ ਖੇਤਰ ਚ ਕੋਈ ਕੰਮ ਨਹੀਂ ਕੀਤਾ : ਕਬੀਰ ਦਾਸ/ ਲਾਲਵਾ

ਪਟਿਆਲਾ ਵਿੱਚ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਪ੍ਰਸ਼ਾਸਨ ਨਾਲ ਮੌਕੇ ‘ਤੇ ਮੀਟਿੰਗ

ਸ਼ਰਧਾਂਜਲੀ: ਮਨੁੱਖਤਾ ਦੇ ਸੱਚੇ ਸੇਵਾਦਾਰ ਸ੍ਰੀ ਰਾਧੇ ਸ਼ਿਆਮ ਜੀ ਨੂੰ ਸਮਰਪਿਤ 'ਪ੍ਰੇਰਣਾ ਦਿਵਸ'