Monday, May 20, 2024

Malwa

ਸਕੂਲ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਕੋਈ ਸਮਝੌਤਾ ਬਰਦਾਸ਼ਤ ਨਹੀਂ: ਐੱਸ.ਡੀ.ਐਮ.

April 22, 2024 05:14 PM
SehajTimes

ਫ਼ਤਹਿਗੜ੍ਹ ਸਾਹਿਬ : ਸੇਫ ਸਕੂਲ ਵਾਹਨ ਪਾਲਿਸੀ ਅਧੀਨ ਜ਼ਿਲ੍ਹਾ ਪੱਧਰੀ ਇੰਟਰਡਿਪਾਰਟਮੈਂਟਲ ਕਮੇਟੀ ਦੀ ਮੀਟਿੰਗ, ਇਸਮਤ ਵਿਜੈ ਸਿੰਘ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਦੀ ਪ੍ਰਧਾਨਗੀ ਹੇਠ ਉਹਨਾਂ ਦੇ ਦਫ਼ਤਰ ਵਿਖੇ ਹੋਈ। ਇਸ ਦੌਰਾਨ ਐਸ.ਡੀ.ਐਮ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਸਕੂਲ ਵਾਹਨਾਂ ਦੀ ਚੈਕਿੰਗ ਕਰਨ ਬਾਰੇ ਹਦਾਇਤ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਹੀਂ ਕੀਤਾ ਜਾਵੇਗਾ। ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬੱਸਾਂ ਦੇ ਫਿਟਨੈਸ ਸਰਟੀਫਿਕੇਟ, ਪ੍ਰਦੂਸ਼ਣ ਸਰਟੀਫਿਕੇਟ, ਇੰਸ਼ੋਰੈਂਸ, ਸਪੀਡ ਗਵਰਨਰ, ਡਰਾਇਵਰ ਤੇ ਹੈਲਪਰ ਦੀ ਵਰਦੀ ਆਦਿ ਸਬੰਧੀ ਸਾਰੀਆਂ ਪ੍ਰਕਿਰਿਆਵਾਂ ਨੂੰ ਪੂਰਾ ਰੱਖਿਆ ਜਾਣਾ ਲਾਜ਼ਮੀ ਹੈ।

ਉਪ ਮੰਡਲ ਮੈਜਿਸਟਰੇਟ ਨੇ ਇਹ ਵੀ ਹਦਾਇਤ ਕੀਤੀ ਕਿ ਸੇਫ ਸਕੂਲ ਵਾਹਨ ਸਕੀਮ ਤਹਿਤ ਨਿਯਮਾਂ ਦੀ ਇਨ-ਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ। ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ੀਰੋ ਟਾਲਰੈਂਸ ਨੀਤੀ ਨੂੰ ਅਪਣਾਇਆ ਗਿਆ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਪਰਦੀਪ ਸਿੰਘ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਨੇ ਦੱਸਿਆ ਕਿ ਉਹਨਾਂ ਵੱਲੋਂ ਲਗਾਤਾਰ ਸਕੂਲ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜਿਥੇ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ, ਉੱਥੇ ਬਣਦੇ ਚਲਾਨ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਦੱਸਿਆ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਐਸ.ਡੀ.ਐਮ ਵੱਲੋਂ ਬਾਕੀ ਵਿਭਾਗਾਂ ਨੂੰ ਵੀ ਆਪਣੇ ਪੱਧਰ 'ਤੇ ਬੱਚਿਆਂ ਦੀ ਸੁਰਖਿਆ ਨੂੰ ਮੁੱਖ ਰੱਖਦੇ ਹੋਏ ਸਕੂਲ ਵਾਹਨਾਂ ਦੀ ਚੈਕਿੰਗ ਕਰਨ ਅਤੇ ਸੇਫ ਸਕੂਲ ਵਾਹਨ ਪਾਲਿਸੀ ਲਾਗੂ ਕਰਨ ਬਾਰੇ ਕਿਹਾ ਗਿਆ। ਇਸ ਮੀਟਿੰਗ ਵਿੱਚ ਪਰਦੀਪ ਸਿੰਘ ਸਹਾਇਕ ਜ਼ਿਲ੍ਹਾ ਟਰਾਂਸਪੋਰਟ ਅਫਸਰ ਫਤਹਿਗੜ੍ਹ ਸਾਹਿਬ, ਇੰਦਰਪ੍ਰੀਤ ਸਿੰਘ ਇੰਚਾਰਜ (ਟ੍ਰੈਫਿਕ) ਫ਼ਤਹਿਗੜ੍ਹ ਸਾਹਿਬ, ਦੀਦਾਰ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਅਤੇ ਸ਼ਮਸ਼ੇਰ ਸਿੰਘ ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸ਼ਾਮਲ ਹੋਏ।

Have something to say? Post your comment

 

More in Malwa

ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

ਪੰਜਾਬੀ ਯੂਨੀਵਰਸਿਟੀ ਵਿਖੇ ਸਫਲਤਾਪੂਰਵਕ ਨੇਪਰੇ ਚੜ੍ਹਿਆ ਤਿੰਨ ਰੋਜ਼ਾ ਮੈਡੀਟੇਸ਼ਨ ਕੈਂਪ

ਜ਼ਿਲ੍ਹਾ ਚੋਣ ਅਫਸਰ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ

ਉਦਯੋਗਪਤੀਆਂ ਦਾ ਵਫ਼ਦ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲਿਆ

ਮੁੱਖ ਮੰਤਰੀ ਪੰਜਾਬ ਨੂੰ ਰੇਗਿਸਤਾਨ ਬਣਾਉਣ ਦੇ ਰਾਹ ਤੁਰਿਆ : ਰਣ ਸਿੰਘ ਚੱਠਾ 

ਪੰਜਾਬੀ ਯੂਨੀਵਰਸਿਟੀ ਦੇ ਅੰਗਰੇਜ਼ੀ ਵਿਭਾਗ ਨੇ ਦਿੱਤੀ ਡਾ. ਸੁਰਜੀਤ ਪਾਤਰ ਨੂੰ ਸ਼ਰਧਾਂਜਲੀ

ਲੋਕ ਸਭਾ ਚੋਣਾਂ : ਚੋਣ ਅਬਜ਼ਰਵਰਾਂ ਵੱਲੋਂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਅਧਿਕਾਰੀਆਂ ਨਾਲ ਮੀਟਿੰਗ 

PSPCL ਵਿੱਚ ਕੰਮ ਕਰਦੇ ਮੁਲਾਜ਼ਮ ਮਨਪ੍ਰੀਤ ਸਿੰਘ ਦੇ ਪਰਿਵਾਰ ਦੀ ਕੀਤੀ ਮਾਲੀ ਮਦਦ

ਵੋਟਰ ਜਾਗਰੂਕਤਾ ਲਈ ਜ਼ਿਲ੍ਹਾ ਚੋਣ ਅਫ਼ਸਰ ਮਾਲੇਰਕੋਟਲਾ ਦੀ ਇੱਕ ਹੋਰ ਨਵੇਕਲੀ ਪਹਿਲ

'ਵੋਟ ਰਨ ਮੈਰਾਥਨ' 18 ਮਈ ਨੂੰ, ਉਤਸ਼ਾਹ ਨਾਲ ਹਿੱਸਾ ਲੈਣ ਪਟਿਆਲਾ ਵਾਸੀ  ਏ.ਡੀ.ਸੀ. ਕੰਚਨ