Monday, October 13, 2025

Malwa

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਆਰੰਭੀਆਂ ਤਿਆਰੀਆਂ

April 22, 2024 06:12 PM
Daljinder Singh Pappi
ਪਟਿਆਲਾ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਗੁਰਦੁਆਰਾ ਪ੍ਰਬੰਧਕਾਂ ਵੱਲੋਂ ਤਿਆਰੀਆਂ ਆਰੰਭੀਆਂ ਗਈਆਂ। ਮੀਟਿੰਗ ਦੌਰਾਨ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਅਤੇ ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਗੁਰਪੁਰਬ ਸ਼ਰਧਾ ਭਾਵਨਾ ਅਤੇ ਉਤਸ਼ਾਹ ਮਨਾਇਆ ਜਾਵੇਗਾ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਸਜਾਇਆ ਜਾਣ ਵਾਲਾ ਨਗਰ ਕੀਰਤਨ, ਅੰਮਿ੍ਰਤ ਸੰਚਾਰ ਸਮੇਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਲਗਾਏ ਜਾਣ ਵਾਲੇ ਖੂਨਦਾਨ ਕੈਂਪ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਹਰ ਸਾਲ ਨੌਵੇ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ ਜਾਂਦਾ ਹੈ ਅਤੇ ਕਰਵਾਏ ਜਾਣ ਵਾਲੇ ਧਾਰਮਕ ਸਮਾਗਮ ਸਮੇਤ ਨਗਰ ਕੀਰਤਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼ਹਿਰ ਦੀਆਂ ਸਿੱਖ ਸਭਾਵਾਂ, ਸਿੱਖ ਜਥੇਬੰਦੀਆਂ ਤੋਂ ਇਲਾਵਾ ਸ਼ਬਦੀ ਜਥਿਆਂ ਨਾਲ ਵੀ ਮੀਟਿੰਗਾਂ ਨਿਰੰਤਰ ਜਾਰੀ ਹਨ। ਮੈਨੇਜਰ ਕਰਨੈਲ ਸਿੰਘ ਨੇ ਦੱਸਿਆ ਕਿ 27 ਅਪ੍ਰੈਲ ਨੂੰ ਸ੍ਰੀ ਅਖੰਡ ਸਾਹਿਬ ਆਰੰਭ ਕਰਕੇ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੀ ਸੰਪੂਰਨਤਾ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਹੋਵੇਗਾ। ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਦੱਸਿਆ ਕਿ ਧਾਰਮਕ ਸਮਾਗਮ ਵਿਚ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੀ ਹਜੂਰੀ ਰਾਗੀ ਜਥੇ ਵੀ ਸੰਗਤਾਂ  ਨੂੰ ਗੁਰਬਾਣੀ ਕੀਰਤਨ ਨਿਹਾਲ ਕਰਨਗੇ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿਚ ਸਮੁੱਚੇ ਪ੍ਰੋਗਰਾਮ ਦਾ ਪੋਸਟਰ ਰਿਲੀਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਸੁਪਰਵਾਈਜਰ ਜੋਗਾ ਸਿੰਘ, ਮਨਪ੍ਰੀਤ ਸਿੰਘ ਭਲਵਾਨ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ ਆਦਿ ਸਮੂਹ ਸਟਾਫ਼ ਮੈਂਬਰ ਆਦਿ ਸ਼ਾਮਲ ਸਨ।
 

Have something to say? Post your comment

 

More in Malwa

ਪੈਨਸ਼ਨਰਾਂ ਨੇ ਮੁੱਖ ਮੰਤਰੀ ਦੇ ਨਾਂਅ ਸੌਂਪਿਆ ਰੋਸ ਪੱਤਰ 

ਪੰਜਾਬ ਹੜ੍ਹਾਂ ਨਾਲ ਬੇਹਾਲ, ਸਮਾਜਿਕ ਸੰਗਠਨ ਜਸ਼ਨ ਮਨਾਉਣ 'ਚ ਮਸਰੂਫ਼ 

ਬੇਅਦਬੀ ਰੋਕੂ ਕਾਨੂੰਨ ਬਣਾਉਣ ਲਈ ਸੁਹਿਰਦ ਨਹੀਂ ਸਰਕਾਰਾਂ : ਚੱਠਾ 

ਮਠਿਆਈ ਵਿਕਰੇਤਾ ਤੋਂ 2 ਲੱਖ ਰੁਪਏ ਫਿਰੌਤੀ ਲੈਣ ਵਾਲੀ ਫਰਜ਼ੀ ਟੀਮ ਵਿਰੁੱਧ ਮਾਮਲਾ ਦਰਜ਼ 

ਸਰਬਜੀਤ ਨਮੋਲ ਦੀ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਭੇਜੀ 

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ

ਰਾਜਵੀਰ ਜਵੰਦਾ ਦਾ ਜੱਦੀ ਪਿੰਡ ਪੋਨਾ (ਜਗਰਾਓਂ) 'ਚ ਹੋਇਆ ਸਸਕਾਰ

ਰਾਜਵੀਰ ਜਵੰਦਾ ਹਮੇਸ਼ਾ ਆਪਣੇ ਪ੍ਰਸੰਸਕਾਂ ਦੇ ਦਿਲਾਂ ਵਿੱਚ ਜਿਉਂਦਾ ਰਹੇਗਾ: ਮੁੱਖ ਮੰਤਰੀ

ਡਾਕਟਰ ਭੀਮ ਰਾਓ ਅੰਬੇਡਕਰ ਵੈੱਲਫੇਅਰ ਜ਼ਿਲ੍ਹਾ ਸੁਸਾਇਟੀ ਸੰਦੌੜ ਨੇ ਸ੍ਰੀ ਕਾਂਸ਼ੀ ਰਾਮ ਸਾਹਿਬ ਦੇ ਪ੍ਰੀ ਨਿਰਵਾਣ ਦਿਵਸ ਤੇ ਕੀਤੀਆਂ ਸ਼ਰਧਾਂਜਲੀਆਂ ਭੇਟ

ਧੂਰੀ ਸ਼ਹਿਰ ਦੇ ਵਿਕਾਸ ਅਤੇ ਸੁੰਦਰੀਕਰਨ ਦੇ ਪਹਿਲੇ ਗੇੜ ਦੀ ਸ਼ੁਰੂਆਤ