Wednesday, September 17, 2025

Malwa

ਗੁਰਮਤਿ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ

April 22, 2024 07:36 PM
ਅਸ਼ਵਨੀ ਸੋਢੀ

ਮਾਲੇਰਕੋਟਲਾ : ਇਤਿਹਾਸਿਕ ਪਿੰਡ ਕੁਠਾਲਾ ਵਿਖੇ ਵੱਡੇ ਘੱਲੂਘਾਰੇ ਦੇ ਸ਼ਹੀਦ ਸਿੰਘਾਂ ਦੀ ਯਾਦ 'ਚ ਬਣੇ ਗੁਰਦੁਆਰਾ ਸਾਹਿਬ ਜੀ ਸ਼ਹੀਦੀ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖਾਲਸ਼ਾ ਅਤੇ ਖਾਜ਼ਾਨਚੀ ਗੋਬਿੰਦ ਸਿੰਘ ਫੌਜ਼ੀ ਨੇ ਪੱਤਰਕਾਰਾਂ ਨਾਲ ਗੱਲ-ਬਾਤ ਕਰਦਿਆਂ ਦੱਸਿਆ ਕਿ ਸਿੰਘ ਸਾਹਿਬ ਜਥੇਦਾਰ ਸ਼ਹੀਦ ਬਾਬਾ ਸੁਧਾ ਸਿੰਘ ਜੀ ਦੀ ਅਗਵਾਈ ਹੇਠ ਸਿੱਖੀ ਨੂੰ ਪ੍ਰਫੁੱਲਿਤ ਕਰਨ ਲਈ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਪਿੰਡ ਕੁਠਾਲਾ ਵਿਖੇ ਗੁਰਮਤਿ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਜਿਸ ਦਾ ਸ਼ੁਭ ਮਹੂਰਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸਾਹਿਬ ਗਿਆਨੀ ਗਗਨਦੀਪ ਸਿੰਘ ਜੀ ਵੱਲੋਂ ਅਰਦਾਸ ਕਰਕੇ ਕੀਤਾ ਗਿਆ ਅਤੇ ਕਮੇਟੀ ਦੇ ਪ੍ਰਧਾਨ ਬਾਬਾ ਗੁਰਦੀਪ ਸਿੰਘ ਖਾਲਸ਼ਾ ਜੀ ਵੱਲੋਂ ਦੱਸਿਆ ਗਿਆ ਕਿ ਗਿਆਨੀ ਅਧਿਆਪਕ ਗਿਆਨੀ ਸੁਖਮਿੰਦਰ ਸਿੰਘ ਜੀ ਵੱਲੋਂ ਸਕੂਲ ਦੇ ਬੱਚਿਆਂ ਨੂੰ ਕਥਾ, ਕੀਰਤਨ, ਕਵੀਸ਼ਰੀ ਅਤੇ ਵੱਡੇ ਧਾਰਮਿਕ ਇਕੱਠਾਂ ਨੂੰ ਸੰਬੋਧਨ ਕਰਨ ਅਤੇ ਸੰਗੀਤ ਹਾਰਮੋਨੀਅਮ, ਤਬਲਾ, ਵਾਜਾ, ਢੋਲਕੀ ਦੀ ਸਿਖ਼ਲਾਈ ਦਿੱਤੀ ਜਾਵੇਗੀ। ਗਿਆਨੀ ਸੁਖਮਿੰਦਰ ਸਿੰਘ ਜੀ ਵੱਲੋਂ ਦੋਨੋਂ ਸਕੂਲਾਂ ਵਿੱਚ ਹਫ਼ਤੇ ਵਿੱਚ ਤਿੰਨ ਦਿਨ ਆ ਕੇ ਬੱਚਿਆਂ ਨੂੰ ਸਿਖ਼ਲਾਈ ਦਿੱਤੀ ਜਾਇਆ ਕਰੇਗੀ ਅਤੇ ਇਸ ਗਿਆਨੀ ਅਧਿਆਪਕ ਦੀ ਤਨਖ਼ਾਹ ਦੀ ਭੇਟਾ ਗੁਰਦੁਆਰਾ ਸਾਹਿਬ ਜੀ ਦੀ ਕਮੇਟੀ ਵੱਲੋਂ ਦਿੱਤੀ ਜਾਵੇਗੀ ਅਤੇ ਬੱਚਿਆਂ ਵੱਲੋਂ ਧਾਰਮਿਕ ਸਿੱਖਿਆ ਗ੍ਰਹਿਣ ਕਰਕੇ ਅਤੇ ਸੰਗੀਤ ਦੀ ਵਿੱਦਿਆ ਹਾਸਿਲ ਕਰਕੇ ਆਪਣੇ ਜੀਵਨ ਵਿੱਚ ਵਧੀਆ ਕਾਰਗੁਜ਼ਾਰੀ ਵਿੱਚ ਨਿਪੁੰਨ ਹੋ ਸਕਣਗੇ। ਇਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪ੍ਰਿੰਸੀਪਲ ਸ੍ਰੀ ਰਜਿੰਦਰ ਕੁਮਾਰ, ਪੰਜਾਬੀ ਅਧਿਆਪਕ ਮਾਲਵਿੰਦਰ ਸਿੰਘ ਤੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੇ ਅਧਿਆਪਕ ਗੁਰਮੀਤ ਸਿੰਘ ਸੰਧੂ ਤੇ ਅਧਿਆਪਕ ਕਮਲਦੀਪ ਸਿੰਘ ਤੇ ਪ੍ਰਬੰਧਕੀ ਕਮੇਟੀ ਦੇ ਮੈਂਬਰ ਬਾਬਾ ਜਗਦੀਪ ਸਿੰਘ ਬਿੱਟੂ, ਜਗਦੇਵ ਸਿੰਘ ਚਹਿਲ, ਗਿਆਨੀ ਭਾਈ ਗਗਨਦੀਪ ਸਿੰਘ, ਮਨਪ੍ਰੀਤ ਸਿੰਘ ਮਨੂ ਅਤੇ ਪਤਵੰਤੇ ਆਦਿ ਹਾਜ਼ਰ ਸਨ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ