Monday, June 16, 2025

Malwa

ਡਿਪਟੀ ਕਮਿਸ਼ਨਰ ਵੱਲੋਂ ਮਾਲੇਰਕੋਟਲਾ ਦੀਆਂ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

April 22, 2024 07:45 PM
ਅਸ਼ਵਨੀ ਸੋਢੀ

ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ 'ਚ ਲੈ ਕੇ ਆਉਣ ਦੀ ਅਪੀਲ


ਅਮਰਗੜ੍ਹ : ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ ਪੱਲਵੀ ਨੇ ਕ੍ਰਿਸ਼ਨਗੜ੍ਹ (ਸੰਗਾਲਾ), ਬਿੰਜੋਕੀ,ਸਰਵਰਪੁਰ ਮੰਡੀਆਂ ਦਾ ਅੱਜ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਕਣਕ ਦੀ ਖਰੀਦ ਦਾ ਜਾਇਜਾ ਲੈਂਦਿਆਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਮੰਡੀਆਂ 'ਚ ਕਣਕ ਦੀ ਆਮਦ ਦੇ ਨਾਲੋ ਨਾਲ ਖਰੀਦ ਕਰਨੀ ਯਕੀਨੀ ਬਣਾਉਣ। ਉਨ੍ਹਾਂ ਨੇ ਇਸਦੇ ਨਾਲ ਹੀ ਇਹ ਵੀ ਹਦਾਇਤ ਕੀਤੀ ਕਿ ਖਰੀਦੀ ਕਣਕ ਦੀ ਮੰਡੀਆਂ 'ਚੋਂ ਲਿਫ਼ਟਿੰਗ ਵੀ ਨਾਲੋ-ਨਾਲ ਯਕੀਨੀ ਬਣਾਈ ਜਾਵੇ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਥਾਪਤ ਸਾਰੀਆਂ 41 ਮੰਡੀਆਂ ਵਿੱਚ ਖਰੀਦ ਲਈ ਪੁਖਤਾ ਪ੍ਰਬੰਧ ਹਨ ਤੇ ਕਿਸੇ ਵੀ ਕਿਸਾਨ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਡਾ ਪੱਲਵੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਚੁਸਤ-ਦਰੁਸਤ ਹੈ ਤੇ ਉਨ੍ਹਾਂ ਨੇ ਇਹ ਯਕੀਨੀ ਬਣਾਇਆ ਹੈ ਕਿ ਮੰਡੀਆਂ 'ਚ ਆਪਣੀ ਜਿਣਸ ਲੈ ਕੇ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿਕਤ ਨਾ ਆਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਦਿਆਂ ਮੰਡੀ ਬੋਰਡ, ਮਾਰਕਿਟ ਕਮੇਟੀ, ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਮੰਡੀ ਵਿੱਚ ਆਪਣੀ ਜਿਣਸ ਵੇਚਣ ਆਏ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਬੇਮੋਸਮੀ ਬਰਸਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਜੀਣਸ ਨੂੰ ਕਵਰ ਕਰਨ ਲਈ ਤਰਪਾਲਾਂ ਦੇ ਪੁਖੱਤਾ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨਾਲ ਹੀ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਸੁੱਕੀ ਜਿਣਸ ਹੀ ਮੰਡੀ 'ਚ ਲਿਆਉਣ ਤਾਂ ਕਿ ਉਨ੍ਹਾਂ ਦੀ ਫ਼ਸਲ ਦਾ ਵਾਜਬ ਭਾਅ ਮਿਲ ਸਕੇ ਤੇ ਉਨ੍ਹਾਂ ਨੂੰ ਮੰਡੀ 'ਚ ਜਿਆਦਾ ਸਮਾਂ ਨਾ ਬੈਠਣਾ ਪਵੇ। ਇਸ ਮੌਕੇ ਸਹਾਇਕ ਕਮਿਸ਼ਨਰ ਮਾਲੇਰਕੋਟਲਾ ਸ੍ਰੀ ਹਰਬੰਸ ਸਿੰਘ,ਇੰਸਪੈਕਟਰ ਰਸਪਿੰਦਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਵੱਖ ਵੱਖ ਮੰਡੀਆਂ ਦੇ ਨੁਮਾਇੰਦੇ ਮੌਜੂਦ ਸਨ । 

Have something to say? Post your comment

 

More in Malwa

ਕੰਬੋਜ਼ ਇਤਿਹਾਸ ਬਾਰੇ ਪੁਸਤਕ ਲੋਕ ਅਰਪਣ 

ਸੁਨਾਮ ਵਿਧਾਨ ਸਭਾ ਹਲਕੇ ਦੀ ਰਾਜਨੀਤੀ ਨੇ ਕੱਟਿਆ ਮੋੜਾ 

ਨਾਮਦੇਵ ਗੁਰਦੁਆਰਾ ਸਾਹਿਬ ਨੂੰ ਏਅਰ ਕੰਡੀਸ਼ਨਰ ਭੇਟ 

ਡੀਐਸਪੀ ਪਦ ਉੱਨਤ ਹੋਈ ਰਾਜਵਿੰਦਰ ਕੌਰ ਸਨਮਾਨਿਤ 

ਵਿਜੇ ਰੁਪਾਣੀ ਦੀ ਮੌਤ ਨੇ ਭਾਜਪਾਈਆਂ ਦੇ ਮਨਾਂ ਨੂੰ ਝੰਜੋੜਿਆ : ਸੈਣੀ, ਬਾਂਸਲ 

ਅੰਡਰ-19 ਕ੍ਰਿਕਟ ਹੁਸ਼ਿਆਰਪੁਰ ਨੇ ਨਵਾਂਸ਼ਹਿਰ ਨੂੰ 5 ਵਿਕਟਾਂ ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ

ਪਿੰਡ ਮਹੇਰਨਾਂ ਕਲਾਂ ਵਿਖੇ ਪਹਿਲਾ ਸ਼ਾਨਦਾਰ ਕਾਸਕੋ ਕ੍ਰਿਕਟ ਟੂਰਨਾਮੈਂਟ ਸ਼ਾਨੋ ਸ਼ੌਕਤ ਨਾਲ ਕਰਵਾਇਆ ਗਿਆ

ਸਕੂਲੀ ਬੱਸ ਛੋਟੇ ਹਾਥੀ ਦੀ ਟਰਾਲੇ ਵਿੱਚ ਟਕਰਾਅ ਦੋਰਾਨ 9 ਜ਼ਖ਼ਮੀ 1 ਦੀ ਮੌਤ

ਫੂਡ ਸੇਫਟੀ ਟੀਮ ਪਟਿਆਲਾ ਵੱਲੋਂ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਵੱਡੀ ਕਾਰਵਾਈ

ਪੰਜਾਬੀ ਯੂਨੀਵਰਸਿਟੀ ਦੀਆਂ ਛੇ ਗੱਡੀਆਂ ਅਤੇ ਬੈਂਕ ਖਾਤੇ ਉੱਤੇ ਮਾਣਯੋਗ ਅਦਾਲਤ ਵੱਲੋਂ ਲਗਾਈ ਗਈ ਰੋਕ ਹਟੀ