Saturday, May 04, 2024

Malwa

11 ਮਈ ਨੂੰ ਲੱਗੇਗੀ ਕੌਮੀ ਲੋਕ ਅਦਾਲਤ

April 23, 2024 10:43 AM
SehajTimes

ਫਤਿਹਗੜ ਸਾਹਿਬ : ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥੋਰਟੀ ਦੇ ਨਿਰਦੇਸ਼ਾਂ ਤਹਿਤ 11 ਮਈ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰੇਕ ਤਰ੍ਹਾਂ ਦੇ ਰਾਜੀਨਾਮੇ ਯੋਗ ਝਗੜਿਆਂ ਦਾ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ । ਇਹ ਜਾਣਕਾਰੀ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ-ਕਮ-ਜਿਲਾ ਤੇ ਸੈਸ਼ਨ ਜੱਜ ਸ੍ਰੀ ਅਰੁਣ ਗੁਪਤਾ ਨੇ ਦਿੱਤੀ । ਉਹਨਾਂ ਦੱਸਿਆ ਕਿ ਫਤਿਹਗੜ੍ਹ ਸਾਹਿਬ ਅਤੇ ਸਬ ਡਿਵੀਜ਼ਨ ਪੱਧਰ ਦੀਆਂ ਸਮੂਹ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ । ਸ੍ਰੀ ਅਰੁਣ ਗੁਪਤਾ ਨੇ ਦੱਸਿਆ ਕਿ ਕੌਮੀ ਲੋਕ ਅਦਾਲਤ ਨੂੰ ਵੱਧ ਤੋਂ ਵੱਧ ਸਫਲ ਬਣਾਉਣ ਲਈ ਜਿਲ੍ਹਾ ਪੱਧਰ ਤੇ ਨਿਆਂਇਕ ਅਧਿਕਾਰੀਆਂ, ਬੈਂਕ ਅਧਿਕਾਰੀਆਂ, ਬੀਮਾ ਅਧਿਕਾਰੀਆਂ, ਵਾਟਰ ਸਪਲਾਈ, ਪੀ.ਐਸ.ਪੀ.ਸੀ.ਐੱਲ, ਅਤੇ ਬੀ.ਐਸ.ਐਨ.ਐਲ. ਦੇ ਅਧਿਕਾਰੀਆਂ ਨਾਲ  ਮੀਟਿੰਗਾਂ ਕੀਤੀਆਂ ਗਈਆਂ ਹਨ ਤਾਂ ਜੋ ਵੱਧ ਤੋਂ ਵੱਧ ਕੇਸਾਂ ਦਾ ਲੋਕ ਅਦਾਲਤ ਰਾਹੀਂ ਨਿਪਟਾਰਾ ਕਰਕੇ ਆਮ ਪਬਲਿਕ ਨੂੰ ਲਾਭ ਪਹੁੰਚਾਇਆ ਜਾ ਸਕੇ । ਸ੍ਰੀ ਅਰੁਣ ਗੁਪਤਾ ਨੇ ਜਿਲੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਵੱਖ ਵੱਖ ਅਦਾਲਤਾਂ ਵਿੱਚ ਪੈਂਡਿੰਗ ਕੇਸਾਂ ਨੂੰ ਕੌਮੀ ਲੋਕ ਅਦਾਲਤ ਵਿੱਚ ਲਿਆ ਕੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ । ਉਹਨਾਂ ਕਿਹਾ  ਲੋਕ ਅਦਾਲਤਾਂ ਦੇ ਬਹੁਤ ਲਾਭ ਹਨ ਅਤੇ ਇਹਨਾਂ ਵਿੱਚ ਸਮਝੋਤਾ ਹੋਣ ਦੀ ਸੂਰਤ ਵਿੱਚ ਕੋਰਟ ਫੀਸ ਵੀ ਵਾਪਸ ਹੁੰਦੀ ਹੈ ਅਤੇ ਲੋਕ ਅਦਾਲਤ ਦਾ ਫੈਸਲਾ ਵੀ ਅੰਤਿਮ ਹੁੰਦਾ ਹੈ।

 
 

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ