Saturday, November 01, 2025

Malwa

ਪੰਜਾਬੀ ਯੂਨੀਵਰਸਿਟੀ ਵਿਖੇ ਐੱਨ. ਐੱਸ. ਐੱਸ. ਵਿਭਾਗ ਨੇ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ

April 23, 2024 10:51 AM
SehajTimes

ਪਟਿਆਲਾ :  ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਵੱਲੋਂ ਅੰਤਰਰਾਸ਼ਟਰੀ ਧਰਤੀ ਦਿਵਸ ਮਨਾਇਆ ਗਿਆ। ਰੈੱਡ ਰਿਬਨ ਕਲੱਬ, ਏਕ ਭਾਰਤ ਸ਼੍ਰੇਸ਼ਟ ਭਾਰਤ ਕਲੱਬ, ਇੰਟਰਪਨਿਉਰਸ਼ਿਪ ਕਲੱਬ ਅਤੇ ਈਕੋ ਕਲੱਬ ਦੇ ਸਾਂਝੇ ਉੱਦਮਾਂ ਨਾਲ਼ ਕਰਵਾਏ ਇਸ ਪ੍ਰੋਗਰਾਮ ਦੌਰਾਨ ਐੱਨ. ਐੱਸ. ਐੱਸ. ਵਲੰਟੀਅਰਾਂ ਨੇ ਕੈਂਪਸ ਵਿਖੇ ਜਾਗਰੂਕਤਾ ਰੈਲੀ ਕੱਢੀ। ਪ੍ਰੋਗਰਾਮ ਕੋਆਰਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਮਕਸਦ ਵਾਤਾਵਰਣ ਨੂੰ ਬਚਾਉਣ ਲਈ ਵਿਦਿਆਰਥੀਆਂ ਅਤੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸੀ ਤਾਂ ਜੋ ਵੱਧ ਤੋਂ ਵੱਧ ਰੁੱਖ ਲਗਾ ਕੇ ਧਰਤੀ ਨੂੰ ਬਚਾਇਆ ਜਾ ਸਕੇ ਅਤੇ ਨਾਲ਼ ਹੀ ਪਲਾਸਟਿਕ ਦੀ ਵਰਤੋਂ ਨਾ ਕਰਨ ਬਾਰੇ ਬੱਚਿਆਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੀ ਪੀੜ੍ਹੀ ਵਿਚ ਇਹ ਜਾਗਰੂਕਤਾ ਪੈਦਾ ਕਰਨ ਦੀ ਬਹੁਤ ਲੋੜ ਹੈ। ਇਸ ਰੈਲੀ ਵਿੱਚ ਐੱਨ. ਐੱਸ. ਐੱਸ. ਪ੍ਰੋਗਰਾਮ ਅਫਸਰ ਡਾ. ਲਖਵੀਰ ਸਿੰਘ, ਡਾ. ਸੰਦੀਪ ਸਿੰਘ, ਡਾ. ਸਿਮਰਨਜੀਤ  ਸਿੱਧੂ ਅਤੇ ਡਾ. ਅਭਿਨਵ ਭੰਡਾਰੀ ਸਮੇਤ 35 ਵਲੰਟੀਅਰਾਂ ਅਤੇ ਸੋਸ਼ਲ ਵਰਕ ਦੇ ਵਿਦਿਆਰਥੀਆਂ ਨੇ ਭਾਗ ਲਿਆ।

Have something to say? Post your comment

 

More in Malwa

ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ

ਬਠਿੰਡਾ ਦੇ ਸਕੂਲ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨ ਕਾਬੂ

ਸ੍ਰੀ ਕਾਲੀ ਮਾਤਾ ਮੰਦਰ, ਪਟਿਆਲਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਸ਼ੁਭ-ਅਰੰਭ

ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿੰਡ ਬਾਲਦ ਖੁਰਦ ਤੇ ਬਾਲਦ ਕਲਾਂ ’ਚ ਖੇਡ ਮੈਦਾਨਾਂ ਦੇ ਨਿਰਮਾਣ ਦੇ ਕੰਮ ਕਰਵਾਏ ਸ਼ੁਰੂ

ਸਿਹਤ ਕਾਮਿਆਂ ਨੇ ਹੈਲਥ ਮੰਤਰੀ ਨਾਲ ਕੀਤੀ ਮੁਲਾਕਾਤ 

ਪੱਕੀਆ ਮੰਡੀਆਂ ਹੋਣ ਦੇ ਬਾਵਜੂਦ ਵੀ ਕਿਸਾਨ ਦੀ ਫਸਲ ਕੱਚੇ ਫੜਾ 'ਚ' ਰੁਲ ਰਹੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ : ਮੁੱਖ ਮੰਤਰੀ

ਗਾਣਿਆਂ 'ਚ ਸਰਪੰਚਾਂ ਦੀ ਇੱਜ਼ਤ ਨਾਲ ਖਿਲਵਾੜ ਨਹੀਂ ਬਰਦਾਸ਼ਤ : ਲਖਮੀਰਵਾਲਾ 

ਘਰ ਦੀ ਕੁਰਕੀ ਕਰਨ ਨਹੀਂ ਆਇਆ ਕੋਈ ਬੈਂਕ ਅਧਿਕਾਰੀ 

ਮਨਿੰਦਰ ਲਖਮੀਰਵਾਲਾ ਨੇ ਗਾਇਕ ਗੁਲਾਬ ਸਿੱਧੂ ਦੇ ਗਾਣੇ ਦਾ ਕੀਤਾ ਵਿਰੋਧ