Saturday, May 04, 2024

Malwa

ਦੀਪਕ ਬਾਂਸਲ ਡਕਾਲਾ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

April 23, 2024 10:57 AM
SehajTimes

ਪਟਿਆਲਾ : ਰਾਜਨੀਤੀਕ, ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਵੱਖਰੀ ਪਹਿਚਾਣ ਰੱਖਣ ਵਾਲੇ ਨੌਜਵਾਨ ਆਗੂ ਦੀਪਕ ਬਾਂਸਲ ਡਕਾਲਾ ਐਤਵਾਰ ਨੂੰ ਆਪਣੇ ਸਮੂਹ ਨੌਜਵਾਨ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਲੋਕ ਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਅਤੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਐਤਵਾਰ ਦੁਪਹਿਰ ਘੁਮਣ ਨਗਰ ਸਥਿਤ ਦੀਪਕ ਬਾਂਸਲ ਡਕਾਲਾ ਦੇ ਘਰ ਪਹੁੰਚ ਕੇ ਉਨ੍ਹਾਂ ਨੂੰ ਪਾਰਟੀ ਦਾ ਸਿਰੋਪਾਓ ਭੇਂਟ ਕੀਤਾ ਅਤੇ ਲੋਕ ਸਭਾ ਚੋਣਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਲੋਕਸਭਾ ਮੈਂਬਰ ਮਹਾਰਾਣੀ ਪ੍ਰਨੀਤ ਕੌਰ ਨੇ ਦੱਸਿਆ ਕਿ ਜਿਵੇਂ-ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਨੌਜਵਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਦਾ ਹਿੱਸਾ ਬਣਨ ਦਾ ਉਤਸ਼ਾਹ ਵਧਦਾ ਜਾ ਰਿਹਾ ਹੈ।

 ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਦੀਪਕ ਬਾਂਸਲ ਡਕਾਲਾ ਨਾਲ ਪਰਿਵਾਰਕ ਸ਼ਾਂਝ ਹੈ। ਰਾਜਨੀਤੀ ਦੇ ਨਾਲ ਸਮਾਜਿਕ ਅਤੇ ਧਾਰਮਿਕ ਗਤੀਵਿਧੀਆਂ ਵਿੱਚ ਵੀ ਸਰਗਰਮੀ ਨਾਲ ਹਿੱਸਾ ਲੈਣ ਵਾਲੇ ਦੀਪਕ ਬਾਂਸਲ ਦੀ ਭਾਰਤੀ ਜਨਤਾ ਪਾਰਟੀ ਵਿੱਚ ਆਉਂਣ ਨਾਲ ਪਾਰਟੀ ਦੇ ਯੂਥ ਵਿੰਗ ਨੂੰ ਵੱਡੀ ਤਾਕਤ ਮਿਲੀ ਹੈ। ਉਨ੍ਹਾਂ ਕਿਹਾ ਕਿ ਅੱਜ ਦੀਪਕ ਬਾਂਸਲ ਦੇ ਨਾਲ ਉਨ੍ਹਾਂ ਦੇ 60 ਤੋਂ ਵੱਧ ਸਾਥੀਆਂ ਨੇ ਭਾਜਪਾ ਦਾ ਸਰੋਪਾ ਪਾ ਲਿਆ ਹੈ, ਪਰ ਆਉਣ ਵਾਲੇ ਦਿਨਾਂ ਵਿੱਚ ਦੀਪਕ ਬਾਂਸਲ ਦੇ ਸਹਿਯੋਗ ਨਾਲ ਨੌਜਵਾਨ ਵਰਗ ਦਾ ਵੱਡਾ ਹਿੱਸਾ ਭਾਜਪਾ ਪਰਿਵਾਰ ਦਾ ਹਿੱਸਾ ਬਣ ਕੇ ਪਾਰਟੀ ਦਾ ਸਾਥ ਦੇਵੇਗਾ।ਇਸ ਮੌਕੇ ਭਾਜਪਾ ਦੇ ਪਟਿਆਲਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਇਸ ਵਾਰ ਲੋਕ ਸਭਾ ਚੋਣਾਂ ਵਿੱਚ ਮਹਾਰਾਣੀ ਪ੍ਰਨੀਤ ਕੌਰ ਦੀ ਵੱਡੀ ਜਿੱਤ ਕੇਂਦਰ ਵਿੱਚ ਮੋਦੀ ਸਰਕਾਰ ਦੇ ਹੱਥ ਮਜ਼ਬੂਤ ਕਰੇਗੀ। ਚਾਰ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੀ ਮਹਾਰਾਣੀ ਪ੍ਰਨੀਤ ਕੌਰ ਨੂੰ ਇਸ ਵਾਰ ਮੋਦੀ ਸਰਕਾਰ ਆਪਣੀ ਸਰਕਾਰ ਵਿੱਚ ਕੋਈ ਵੱਡੀ ਜ਼ਿੰਮੇਵਾਰੀ ਦੇ ਕੇ ਨਵੀਂ ਪਛਾਣ ਦੇਵੇਗੀ ਅਤੇ ਇਲਾਕੇ ਦੇ ਵਿਕਾਸ ਨੂੰ ਮੁੜ ਨਵੀਂ ਗਤੀ ਮਿਲ ਸਕੇਗੀ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਹਰਦੇਵ ਸਿੰਘ ਬੱਲੀ ਵੀ ਪ੍ਰਮੁੱਖ ਤੌਰ ’ਤੇ ਹਾਜ਼ਰ ਸਨ।

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ