Friday, September 19, 2025

Malwa

ਬਜ਼ੁਰਗਾਂ ਤੇ ਦਿਵਿਆਂਗਜਨ ਦੀਆਂ ਵੋਟਾਂ ਲਾਜ਼ਮੀ ਪਵਾਉਣ ਲਈ ਦਿੱਤੀਆਂ ਜਾਣਗੀਆਂ ਵਿਸ਼ੇਸ਼ ਸਹੂਲਤਾਂ

April 23, 2024 11:09 AM
SehajTimes
ਪਟਿਆਲਾ : ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਲੋਕ ਸਭਾ ਚੋਣਾਂ 2024 ਦੌਰਾਨ ਪਟਿਆਲਾ ਜ਼ਿਲ੍ਹੇ ਵਿੱਚ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਹਰੇਕ 85 ਸਾਲ ਤੋਂ ਉਪਰ ਉਮਰ ਵਰਗ ਦੇ ਬਜ਼ੁਰਗ ਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਤੱਕ ਬੀ.ਐਲ.ਓਜ਼ ਤੇ ਆਂਗਣਵਾੜੀ ਵਰਕਰ ਰਾਹੀਂ ਪਹੁੰਚ ਬਣਾਉਣੀ ਯਕੀਨੀ ਬਣਾਈ ਜਾਵੇ ਤੇ ਜਿਹੜੇ ਬਜ਼ੁਰਗ ਤੇ ਦਿਵਿਆਂਗਜਨ ਵੋਟਰ ਘਰ ਤੋ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਫਾਰਮ ਨੰ: 12 ਡੀ ਮੁਹੱਈਆ ਕਰਵਾਏ ਜਾਣ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਪਟਿਆਲਾ ਜ਼ਿਲ੍ਹੇ ਵਿੱਚ 85 ਸਾਲ ਤੋਂ ਵਧੇਰੇ ਉਮਰ ਦੇ 13 ਹਜ਼ਾਰ 79 ਵੋਟਰ ਹਨ, ਜਿਨ੍ਹਾਂ ਵਿਚੋਂ 5082 ਪੁਰਸ਼ ਵੋਟਰ ਤੇ 7997 ਮਹਿਲਾ ਵੋਟਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵੋਟਰਾਂ ਤੱਕ ਪਹੁੰਚ ਬਣਾਈ ਜਾ ਰਹੀ ਹੈ ਤੇ ਜਿਹੜੇ ਵੋਟਰ ਘਰ ਤੋਂ ਹੀ ਵੋਟ ਪਾਉਣਾ ਚਾਹੁੰਦੇ ਹਨ ਉਨ੍ਹਾਂ ਪਾਸੋਂ ਫਾਰਮ ਨੰ: 12 ਡੀ ਭਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ 15120 ਦਿਵਿਆਂਗਜਨ ਵੋਟਰ ਹਨ, ਜਿਨ੍ਹਾਂ ਵਿੱਚ 9104 ਪੁਰਸ਼ ਤੇ 6016 ਮਹਿਲਾ ਵੋਟਰ ਹਨ, ਜਿਨ੍ਹਾਂ ਨੂੰ ਸ਼ਕਸਮ ਐਪ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ। ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਸਭ ਦੀ ਪਹੁੰਚ 'ਚ ਚੋਣਾਂ ਬਣਾਉਣ ਲਈ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ 'ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੀਲ੍ਹ ਚੇਅਰ, ਸਾਰੇ ਪੋਲਿੰਗ ਸਟੇਸ਼ਨਾਂ 'ਤੇ ਰੈਂਪ, ਬਰੇਲ ਬੈਲਟ ਸ਼ੀਟ ਦੀ ਸਹੂਲਤ, ਵੱਖਰੀ ਵੋਟ ਪਾਉਣ ਲਈ ਕਤਾਰ, ਬੂਥ ਵਲੰਟੀਅਰ ਅਤੇ ਪਿਕ ਐਂਡ ਡਰਾਪ ਟਰਾਂਸਪੋਰਟ ਸਹੂਲਤ ਵੀ ਉਪਲਬੱਧ ਕਰਵਾਈ ਜਾਵੇਗੀ ਤੇ ਇਸ ਲਈ ਵਿਸ਼ੇਸ਼ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੀ.ਡਬਲਿਊ.ਡੀ. ਵੋਟਰਾਂ ਸਬੰਧੀ ਜਾਗਰੂਕ ਕਰਨ ਲਈ ਕਮੇਟੀ ਵੱਲੋਂ ਬੀ.ਐਲ.ਓਜ਼, ਪੋਲਿੰਗ ਅਫ਼ਸਰਾਂ, ਬੂਥ ਵਲੰਟੀਅਰਾਂ, ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਅਤੇ ਪੁਲਿਸ ਫੋਰਸ ਨਾਲ ਸਿਖਲਾਈ ਸੈਸ਼ਨ ਵੀ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੰਚਾਂ 'ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾ ਰਹੀ ਹੈ। ਮੀਟਿੰਗ 'ਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ -ਕਮ- ਜ਼ਿਲ੍ਹਾ ਨੋਡਲ ਅਫ਼ਸਰ (ਪੀ.ਡਬਲਿਊ.ਡੀ. ਵੋਟਰ) ਵਰਿੰਦਰ ਸਿੰਘ ਬੈਂਸ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਬਰ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਰੇਖੀ, ਕਰਨਲ ਕਰਮਿੰਦਰ ਸਿੰਘ, ਡੀ.ਡੀ.ਐਫ ਨਿਧੀ ਮਲਹੋਤਰਾ, ਜ਼ਿਲ੍ਹਾ ਆਈਕਨ ਜਗਵਿੰਦਰ ਸਿੰਘ ਸਮੇਤ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਮੌਜੂਦ ਸਨ।
 

Have something to say? Post your comment

 

More in Malwa

ਐਸ.ਡੀ.ਐਮ. ਮਾਲੇਰਕੋਟਲਾ ਵੱਲੋਂ ਪਟਵਾਰੀਆਂ ਅਤੇ ਨੰਬਰਦਾਰਾਂ ਨਾਲ ਕੀਤੀਆਂ ਮੀਟਿੰਗਾਂ

ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈਕੇ ਕੀਤੀ ਵਿਚਾਰ ਚਰਚਾ 

ਆਂਗਣਵਾੜੀ ਵਰਕਰਾਂ ਹੈਲਪਰਾਂ ਮਾਣ ਭੱਤਾ ਕੇਂਦਰ ਸਰਕਾਰ ਨੇ 6 ਮਹੀਨਿਆਂ ਤੋਂ ਲਟਕਾਇਆ : ਸਿੰਦਰ ਕੌਰ ਬੜੀ

ਪੰਜਾਬ ਤੇ ਕਿਸਾਨੀ ਦੀਆਂ ਮੰਗਾਂ ਨੂੰ ਲੈ ਕੇ ਬੀਕੇਯੂ ਲੱਖੋਵਾਲ ਦੇ ਵਫਦ ਨੇ ਕੇਂਦਰੀ ਮੰਤਰੀ ਐਸ.ਪੀ.ਸਿੰਘ ਬਗੇਲ ਨਾਲ ਕੀਤੀ ਮੁਲਾਕਾਤ : ਦੌਲਤਪੁਰਾ

ਡੀ.ਸੀ. ਦਫ਼ਤਰ ਇੰਪਲਾਇਜ਼ ਯੂਨੀਅਨ, ਮਾਲੇਰਕੋਟਲਾ ਨੇ 100 ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਗੱਦੇ ਅਤੇ ਕੰਬਲ ਭੇਜੇ

ਸੰਦੀਪ ਕੌੜਾ ਦਾ ਸੁਨਾਮ ਪੁੱਜਣ ਮੌਕੇ ਕੀਤਾ ਸਨਮਾਨ

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ