Friday, February 06, 2026
BREAKING NEWS
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ ਸਦਕਾ ਹਿੰਦੂਜਾ ਗਰੁੱਪ ਨੇ ਪੰਜਾਬ ਵਿੱਚ ਨਿਵੇਸ਼ ਦੀ ਦਿਖਾਈ ਡੂੰਘੀ ਦਿਲਚਸਪੀ, ਨੌਜਵਾਨਾਂ ਲਈ ਪੈਦਾ ਹੋਣਗੇ ਰੁਜ਼ਗਾਰ ਦੇ ਨਵੇਂ ਮੌਕੇਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਧਾਨ ਮੰਤਰੀ ਨੂੰ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ 'ਤੇ ਰੱਖਣ ਦੀ ਅਪੀਲਆਦਮਪੁਰ ਏਅਰਪੋਰਟ ਦਾ ਬਦਲਿਆ ਗਿਆ ਨਾਮਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾਹਲਕਾ ਰਾਜਾਸਾਂਸੀ ਤੋਂ ਬੀਜੇਪੀ ਅਤੇ ਬਸਪਾ ਨੂੰ ਲੱਗਾ ਵੱਡਾ ਝਟਕਾਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਅਤੇ ਮਿੰਨੀ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀਮੋਹਾਲੀ ਪੁਲਿਸ ਵੱਲੋਂ ਗੁਰਵਿੰਦਰ ਸਿੰਘ ਦੇ ਕਤਲ ਮਾਮਲੇ ਵਿੱਚ ਗੈਂਗਸਟਰ ਸਤਿੰਦਰਪਾਲ ਸਿੰਘ ਉਰਫ਼ ਗੋਲਡੀ ਬਰਾੜ ਖ਼ਿਲਾਫ਼ ਐਫ਼ ਆਈ ਆਰ ਦਰਜMohali ‘ਚ ਦਿਨ-ਦਿਹਾੜੇ SSP ਦਫ਼ਤਰ ਦੇ ਬਾਹਰ ਨੌਜਵਾਨ ਦਾ ਕਤਲਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਹੋਰ ਅਧਿਕਾਰੀਆਂ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾਪੰਜਾਬ ਦੇ ਸਕੂਲਾਂ ਲਈ ਆਈ ਵੱਡੀ ਖਬਰ

Chandigarh

ਭਾਗੋ ਮਾਜਰਾ ਅਤੇ ਖਰੜ ਦੀਆਂ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਦਾ ਜਾਇਜ਼ਾ ਲਿਆ

April 23, 2024 11:19 AM
SehajTimes
ਮੋਹਾਲੀ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਬਰਸਾਤ ਤੋਂ ਬਾਅਦ ਪ੍ਰਭਾਵਿਤ ਹੋਏ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ ਸੋਨਮ ਚੌਧਰੀ ਨੇ ਐਸ ਪੀ (ਟਰੈਫਿਕ) ਐਚ ਐਸ ਮਾਨ ਨੇ ਭਾਗੋ ਮਾਜਰਾ ਅਤੇ ਖਰੜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਉਹ ਅਨਾਜ ਮੰਡੀਆਂ ਵਿੱਚ ਥਾਂ ਦੀ ਕਮੀ ਤੋਂ ਬਚਣ ਲਈ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ। ਉਨ੍ਹਾਂ ਕਿਹਾ ਕਿ ਭਾਗੋਮਾਜਰਾ ਮੰਡੀ ਜਿੱਥੇ ਲਿਫਟਿੰਗ ਦਾ ਕੰਮ ਢਿੱਲਾ ਸੀ, ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਖਰੜ ਮੰਡੀ ਵਿਖੇ ਲਿਫਟਿੰਗ ਅਤੇ ਜਗ੍ਹਾ ਨਾਲ ਸਬੰਧਤ ਮਸਲਿਆਂ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ ਅਤੇ ਕਮਿਸ਼ਨ ਏਜੰਟਾਂ ਨੂੰ ਹੁਣ ਤੋਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 57823 ਮੀਟਰਿਕ ਟਨ ਦੀ ਆਮਦ ਦਰਜ ਕੀਤੀ ਗਈ ਹੈ, ਜਿਸ ਵਿੱਚੋਂ 57284 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਬਰਸਾਤ ਕਾਰਨ ਲਿਫਟਿੰਗ ਦੇ ਕੰਮ ਵਿੱਚ ਰੁਕਾਵਟ ਆਈ ਹੈ ਅਤੇ ਲਿਫਟਿੰਗ ਮੁੜ ਸ਼ੁਰੂ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਬੋਰੀਆਂ ਵਿੱਚ ਸੁੱਕਾ ਅਨਾਜ ਭਰਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 17400 ਮੀਟਰਿਕ ਟਨ ਅਨਾਜ ਦੀ ਲਿਫਟਿੰਗ ਹੋ ਚੁੱਕੀ ਹੈ। ਕਿਸਾਨਾਂ ਨੂੰ 111.05 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ ਭੁਗਤਾਨ ਕਰਨ ਦੀ 48 ਘੰਟਿਆਂ ਦੀ ਸ਼ਰਤ ਦੇ ਮੁਕਾਬਲੇ 121 ਫੀਸਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਣਕ ਦੇ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
 

Have something to say? Post your comment

 

More in Chandigarh

ਬਲਜਿੰਦਰ ਸਿੰਘ ਬੰਟੀ ਨੇ ਪੰਜਾਬ ਰਾਜ ਜੰਗਲਾਤ ਵਿਕਾਸ ਨਿਗਮ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ’ ਦਾ 17ਵਾਂ ਦਿਨ: ਪੰਜਾਬ ਪੁਲਿਸ ਨੇ 681ਥਾਵਾਂ 'ਤੇ ਕੀਤੀ ਛਾਪੇਮਾਰੀ; 274 ਕਾਬੂ

ਭਗਵੰਤ ਮਾਨ ਸਰਕਾਰ ਨੇ ਤਕਨੀਕੀ ਸਿੱਖਿਆ ਵਿੱਚ ਅਨਾਥ ਅਤੇ ਨੇਤਰਹੀਣ ਨੌਜਵਾਨਾਂ ਲਈ ਵਿੱਤੀ ਰੁਕਾਵਟਾਂ ਨੂੰ ਕੀਤਾ ਦੂਰ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅਲਬਰਟਾ-ਪੰਜਾਬ ਆਰਥਿਕ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਕੈਨੇਡਾ ਦੇ ਉੱਚ ਪੱਧਰੀ ਵਫ਼ਦ ਦੀ ਮੇਜ਼ਬਾਨੀ

ਮੋਹਾਲੀ ਕਾਰਨੀਵਾਲ: ਪੰਜਾਬ ਸਖੀ ਸ਼ਕਤੀ ਮੇਲੇ ਵਿੱਚ ਸੂਫੀ ਗਾਇਕੀ ਨਾਲ ਸੰਗੀਤਕ ਸ਼ਾਮ

ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਨਿਵੇਸ਼ ਮੁਹਿੰਮ ਕੀਤੀ ਤੇਜ਼

ਗੈਂਗਸਟਰਾਂ ’ਤੇ ਵਾਰ ਦਾ 16ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਵਾਂ ’ਤੇ ਕੀਤੀ ਛਾਪੇਮਾਰੀ; 232 ਗ੍ਰਿਫ਼ਤਾਰ

ਸੈਂਟ ਜਾਨ ਐਂਬੂਲੈਂਸ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫਸਟ ਏਡ ਟ੍ਰੇਨਿੰਗ ਕੈਂਪ ਦਾ ਆਯੋਜਨ

ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਵੱਡੀ ਸਫ਼ਲਤਾ, 02 ਦੋਸ਼ੀ ਗ੍ਰਿਫ਼ਤਾਰ

ਰਤਨ ਇੰਸਟੀਚਿਊਟ ਵਿੱਚ 7 ਦਿਨਾਂ ਦਾ ਸਿਵਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ