Saturday, December 13, 2025

Malwa

ਐਨ ਕੇ ਸ਼ਰਮਾ ਪਟਿਆਲਾ ਲੋਕ ਸਭਾ ਸੀਟ ਤੋਂ ਵੱਡੇ ਫਰਕ ਨਾਲ ਜਿੱਤਣਗੇ: ਜੌਨੀ ਕੋਹਲੀ

April 23, 2024 11:27 AM
SehajTimes

ਪਟਿਆਲਾ : ਅਕਾਲੀ ਦਲ ਦੇ ਸੀਨੀਅਰ ਆਗੂ ਰਵਿੰਦਰ ਸਿੰਘ ਜੌਨੀ ਕੋਹਲੀ ਅਤੇ ਸਾਬਕਾ ਕੌਂਸਲਰ ਰਮਨਪ੍ਰੀਤ ਕੌਰ ਕੋਹਲੀ ਨੇ ਕਿਹਾ ਹੈ ਕਿ ਪਟਿਆਲਾ ਲੋਕ ਸਭਾ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ੍ਰੀ ਐਨ ਕੇ ਸ਼ਰਮਾ ਵੱਡੇ ਫਰਕ ਨਾਲ ਜਿੱਤਣਗੇ ਤੇ ਇਥੇ ਅਕਾਲੀ ਦਲ ਦਾ ਪਰਚਮ ਲਹਿਰਾਏਗਾ। ਅੱਜ ਆਪਣੀ ਰਿਹਾਇਸ਼ ’ਤੇ ਸਮਰਥਕਾਂ ਸਮੇਤ ਸ੍ਰੀ ਐਨ ਕੇ ਸ਼ਰਮਾ ਦਾ ਸਨਮਾਨ ਕਰਨ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜੌਨੀ ਕੋਹਲੀ ਨੇ ਕਿਹਾ ਕਿ ਐਨ ਕੇ ਸ਼ਰਮਾ ਇਕ ਸਾਫ ਸੁਥਰੇ ਅਕਸ ਵਾਲੇ ਨਿਮਰਤਾ ਤੇ ਸਾਦਗੀ ਨਾਲ ਭਰਪੂਰ ਆਗੂ ਹਨ ਜਿਹਨਾਂ ਵੱਲੋਂ ਪਹਿਲਾਂ ਜ਼ੀਰਕਪੁਰ ਨਗਰ ਕੌਂਸਲ ਦੇ ਦੋ ਵਾਰ ਪ੍ਰਧਾਨ, ਮੁਹਾਲੀ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਅਤੇ ਦੋ ਵਾਰ ਹਲਕਾ ਡੇਰਾਬੱਸੀ ਤੋਂ ਐਮ ਐਲ ਏ ਬਣ ਕੇ ਕਰਵਾਏ ਰਿਕਾਰਡ ਕੰਮ ਬੋਲਦੇ ਹਨ। ਉਹਨਾਂ ਕਿਹਾ ਕਿ ਲੋਕਾਂ ਨੇ ਐਨ ਕੇ ਸ਼ਰਮਾ ਦੀ ਕਾਰਗੁਜ਼ਾਰੀ ਵੇਖੀ ਹੈ ਤੇ ਉਹ ਜਾਣਦੇ ਹਨ ਕਿ ਉਹ ਦੂਰਅੰਦੇਸ਼ੀ ਸੋਚ ਦੇ ਮਾਲਕ ਆਗੂ ਹਨ।

ਉਹਨਾਂ ਕਿਹਾ ਕਿ ਇਸ ਵੇਲੇ ਲੋਕਾਂ ਦਾ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਤੋਂ ਮੋਹ ਭੰਗ ਹੋ ਚੁੱਕਾ ਹੈ ਤੇ ਲੋਕ ਮੁੜ ਅਕਾਲੀ ਦਲ ਦੀ ਸਰਕਾਰ ਨੂੰ ਯਾਦ ਕਰਨ ਲੱਗ ਪਏ ਹਨ ਜਦੋਂ ਪਟਿਆਲਾ ਦਾ ਵੀ ਰਿਕਾਰਡ ਵਿਕਾਸ ਹੋਇਆ ਸੀ। ਉਹਨਾਂ ਕਿਹਾ ਕਿ ਹੁਣ ਇਸ ਵਾਰ ਲੋਕ ਸਭਾ ਚੋਣਾਂ ਵਿਚ ਜਿੱਤ ਮਗਰੋਂ 2027 ਵਿਚ ਫਿਰ ਤੋਂ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਸਥਾਪਿਤ ਹੋਵੇਗੀ ਤੇ ਕਾਂਗਰਸ ਤੇ ਆਪ ਵੱਲੋਂ ਕੀਤੇ ਬੇੜੇ ਗਰਕ ਤੋਂ ਬਾਅਦ ਫਿਰ ਤੋਂ ਵਿਕਾਸ, ਤਰੱਕੀ ਤੇ ਖੁਸ਼ਹਾਲੀ ਦੀ ਲੀਹ ’ਤੇ ਪੰਜਾਬ ਪਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੰਵਲਜੀਤ ਸਿੰਘ ਗੋਨਾ, ਗੁਰਪਿਆਰ ਜੱਗੀ, ਸ਼ਾਮਲਾਲ ਖੱਤਰੀ, ਹਰਜੋਤ ਸਿੰਘ, ਬਿੱਟੂ ਅਵਲ, ਸਵਿੰਦਰ ਸਿੰਘ ਸੋਨੂੰ ਚੱਢਾ, ਵਿਜੇ ਕੁਮਾਰ ਜਿੰਦਲ, ਸਤਨਾਮ ਸਿੰਘ ਗਿੰਨੀ, ਰਾਜਨ ਗਾਂਧੀ, ਭੁਪਿੰਦਰ ਸਿੰਘ, ਰਮਨ ਕੋਹਲੀ, ਭਵਖੰਡਨ ਸਿੰਘ ਅਮਨ, ਜਸਪਾਲ ਸਿੰਘ ਹਨੀ, ਮਨਪ੍ਰੀਤ ਸਿੰਘ, ਅਮਰਿੰਦਰ ਸਿੰਘ, ਗੁਰਕੀਰਤ ਸਿੰਘ, ਸੁਰਿੰਦਰ ਸਿੰਘ ਓਬਰਾਏ, ਕੁਲਜਿੰਦਰ ਸਿੰਘ, ਰਮਨਦੀਪ ਸਿੰਘ ਸੇਠੀ, ਉਪਦੇਸ਼ ਸਿੰਘ, ‌ਸਿਮਰ ਸਰਨਾ, ਕੁਲਵਿੰਦਰ ਸਿੰਘ ਤੇ ਹੈਪੀ ਆਦਿ ਆਗੂ ਮੌਜੂਦ ਸਨ।

Have something to say? Post your comment

 

More in Malwa

ਮਾਲੇਰਕੋਟਲਾ ਹਲਕਾ ਦੇ ਬਲਾਕ ਸੰਮਤੀ ਤੇ ਜ਼ਿਲਾ ਪ੍ਰੀਸ਼ਦ ਚੋਣਾਂ 'ਚ ਕਾਂਗਰਸ ਪਾਰਟੀ ਦੇ ਉਮੀਦਵਾਰ ਭਾਰੀ ਬਹੁਮਤ ਜਿੱਤ ਪ੍ਰਾਪਤ ਕਰਨਗੇ : ਤਰਸੇਮ ਕਲਿਆਣ

ਚੋਣ ਅਮਲਾ ਚੋਣ ਸਮਗਰੀ ਲੈਕੇ ਪੋਲਿੰਗ ਬੂਥਾਂ ਲਈ ਰਵਾਨਾ 

ਸ਼ਰਾਬ ਦੇ ਠੇਕੇ 13 ਅਤੇ 14 ਦਸੰਬਰ ਦੀ ਦਰਮਿਆਨੀ ਰਾਤ ਤੋਂ 15 ਦਸੰਬਰ ਤੱਕ ਬੰਦ ਰੱਖਣ ਦੇ ਹੁਕਮ

ਸੁਨਾਮ 'ਚ ਪੁਲਿਸ ਨੇ ਨਸ਼ਾ ਤਸਕਰ ਦਾ ਘਰ ਢਾਹਿਆ 

ਸੁਨਾਮ ਨਗਰ ਕੌਂਸਲ ਦੀ ਮਿਆਦ ਚਾਰ ਮਹੀਨੇ ਬਾਕੀ

ਰਾਜਾ ਬੀਰਕਲਾਂ ਨੇ ਕਾਂਗਰਸੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ 

ਲੌਂਗੋਵਾਲ 'ਚ ਕਿਸਾਨਾਂ ਨੇ ਬਿਜਲੀ ਦੇ ਮੀਟਰ ਪਾਵਰਕਾਮ ਦਫ਼ਤਰ ਜਮਾਂ ਕਰਵਾਏ

ਕਿਸਾਨਾਂ ਨੇ ਬਿਜਲੀ ਮੀਟਰ ਐਸਡੀਓ ਦੇ ਦਫ਼ਤਰ ਮੂਹਰੇ ਕੀਤੇ ਢੇਰੀ 

ਮਨਦੀਪ ਸੁਨਾਮ ਦੀਆਂ ਖੇਡ ਕਿਤਾਬਾਂ ਸਕੂਲ ਲਾਇਬ੍ਰੇਰੀਆਂ ਦੀ ਕਿਤਾਬ ਲਿਸਟ 'ਚ ਸ਼ਾਮਲ

ਰਾਜ ਸਭਾ ਮੈਂਬਰ ਪਦਮ ਸ਼੍ਰੀ ਰਜਿੰਦਰ ਗੁਪਤਾ ਦੀ ਰੱਖਿਆ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ, ਸਸ਼ਸਤ੍ਰ ਬਲਾਂ ਦੀ ਭੂਮਿਕਾ ’ਤੇ ਏਹਮ ਚਰਚਾ