Sunday, August 03, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Entertainment

ਰਾਸ਼ਟਰਪਤੀ ਤੋਂ ਨਿਰਮਲ ਰਿਸ਼ੀ ਨੂੰ ਮਿਲਿਆ ਪਦਮਸ਼੍ਰੀ ਐਵਾਰਡ

April 23, 2024 12:15 PM
SehajTimes

ਨਿਰਮਲ ਰਿਸ਼ੀ ਨੂੰ ਰਾਸ਼ਟਰਪਤੀ ਭਵਨ ਵਿਖੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ। 80 ਸਾਲ ਦੀ ਉਮਰ ਵਿੱਚ ਵੀ ਪੰਜਾਬੀ ਫਿਲਮ ਇੰਡਸਟਰੀ ਦੀ ਰੌਣਕ ਅਦਾਕਾਰਾ ਨਿਰਮਲ ਰਿਸ਼ੀ ਨੂੰ 41 ਸਾਲਾਂ ਦੀ ਸਖਤ ਮਿਹਨਤ ਤੋਂ ਬਾਅਦ ਇਹ ਐਵਾਰਡ ਮਿਲਿਆ ਹੈ। ਇਨ੍ਹਾਂ 41 ਸਾਲਾਂ ਵਿੱਚ ਨਿਰਮਲ ਰਿਸ਼ੀ ਨੇ 80 ਤੋਂ ਵੱਧ ਫ਼ਿਲਮਾਂ ਵਿੱਚ ਕੰਮ ਕੀਤਾ। ਇਸ ਐਵਾਰਡ ਐਵਾਰਡ ਨਾਲ ਉਨ੍ਹਾਂ ਪੂਰਾ ਪੰਜਾਬ ਦਾ ਮਾਣ ਵਧਾਇਆ ਹੈ। ਨਿਰਮਲ ਰਿਸ਼ੀ ਦਾ ਜਨਮ 28 ਅਗਸਤ 1946 ਨੂੰ ਬਠਿੰਡਾ ਦੇ ਪਿੰਡ ਖੀਵਾ ਕਲਾਂ ਵਿੱਚ ਹੋਇਆ। ਆਜ਼ਾਦੀ ਤੋਂ ਬਾਅਦ ਇਹ ਇਲਾਕਾ ਹੁਣ ਮਾਨਸਾ ਜ਼ਿਲ੍ਹੇ ਦਾ ਹਿੱਸਾ ਹੈ। ਉਸ ਦੇ ਪਿਤਾ ਬਲਦੇਵ ਕ੍ਰਿਸ਼ਨ ਰਿਸ਼ੀ ਪਿੰਡ ਦੇ ਸਰਪੰਚ ਸਨ। ਕਿਹਾ ਜਾਂਦਾ ਹੈ ਕਿ ਨਿਰਮਲ ਰਿਸ਼ੀ ਨੂੰ ਰੰਗਮੰਚ ਅਤੇ ਭੰਗੜੇ ਦਾ ਬਹੁਤ ਸ਼ੌਕ ਸੀ। ਉਸ ਨੇ ਸਕੂਲ ਤੋਂ ਹੀ ਥੀਏਟਰ ਕਰਨਾ ਸ਼ੁਰੂ ਕਰ ਦਿੱਤਾ ਸੀ। ਨਿਰਮਲ ਰਿਸ਼ੀ ਨੂੰ ਉਸ ਦੀ ਭੂਆ ਨੇ ਪਾਲਿਆ ਸੀ। ਉਸ ਨੇ ਸ਼੍ਰੀਗੰਗਾਨਗਰ ਤੋਂ 10ਵੀਂ ਪਾਸ ਕੀਤੀ ਅਤੇ ਜੈਪੁਰ ਤੋਂ ਬੀ.ਐੱਡ ਦੀ ਡਿਗਰੀ ਹਾਸਲ ਕੀਤੀ। ਉੱਥੇ ਉਸ ਨੇ ਥੀਏਟਰ, ਐਨਸੀਸੀ ਅਤੇ ਖੇਡਾਂ ਵਿੱਚ ਹਿੱਸਾ ਲਿਆ। ਉਸ ਨੂੰ ਬੈਸਟ ਕੈਡੇਟ ਦਾ ਸਨਮਾਨ ਵੀ ਮਿਲਿਆ। ਇੰਨਾ ਹੀ ਨਹੀਂ ਉਹ ਰਾਜਸਥਾਨ ਲਈ ਖੇਡਦੀ ਰਹੀ। ਉਹ ਮਾਸਟਰ ਕਰਨ ਲਈ ਰਾਜਸਥਾਨ ਤੋਂ ਪਟਿਆਲਾ ਆਈ ਅਤੇ ਸਰਕਾਰੀ ਕਾਲਜ ਤੋਂ ਸਰੀਰਕ ਸਿੱਖਿਆ ਵਿੱਚ ਐਮ.ਏ. ਕੀਤੀ।
ਨਿਰਮਲ ਰਿਸ਼ੀ ਨੇ ਆਪਣਾ ਪਹਿਲਾ ਨਾਟਕ ਹਰਪਾਲ ਟਿਵਾਣਾ ਦੀ ਨਿਰਦੇਸ਼ਨਾ ਹੇਠ 1966 ਵਿੱਚ ਅਧੂਰੇ ਸਪਨੇ ਦਾ ਮੰਚਨ ਕੀਤਾ। ਇਹ ਉਸ ਦੀ ਜ਼ਿੰਦਗੀ ਦਾ ਪਹਿਲਾ ਨਾਟਕ ਸੀ। ਇਸ ਦੌਰਾਨ ਉਸ ਨੂੰ ਮਰਹੂਮ ਬਾਲੀਵੁੱਡ ਅਭਿਨੇਤਾ ਓਮ ਪੁਰੀ ਨਾਲ ਥੀਏਟਰ ਕਰਨ ਦਾ ਮੌਕਾ ਵੀ ਮਿਲਿਆ। ਥੀਏਟਰ ਤੋਂ, ਉਹ 1984 ਵਿੱਚ ਵੱਡੇ ਪਰਦੇ ‘ਤੇ ਆਈ ਅਤੇ ਫਿਲਮ ‘ਲੌਂਗ ਦਾ ਲਸ਼ਕਾਰਾ’ ਵਿੱਚ ਗੁਲਾਬੋ ਮਾਸੀ ਦੀ ਭੂਮਿਕਾ ਨਿਭਾਈ। ਉਹ ਇਸ ਕਿਰਦਾਰ ਨਾਲ ਇੰਨੀ ਹਿੱਟ ਹੋਈ ਕਿ ਉਸ ਕੋਲ ਨਿਰਮਾਤਾਵਾਂ ਦੀ ਲਾਈਨ ਲੱਗ ਗਈ। ਹਰ ਕੋਈ ਉਸ ਨੂੰ ਗੁਲਾਬੋ ਮਾਸੀ ਦਾ ਕਿਰਦਾਰ ਦੁਬਾਰਾ ਨਿਭਾਉਣ ਲਈ ਕਹਿ ਰਿਹਾ ਸੀ ਭਾਰਤ ਸਰਕਾਰ ਵੱਲੋਂ 26 ਜਨਵਰੀ ਨੂੰ ਨਿਰਮਲ ਰਿਸ਼ੀ ਦੇ ਨਾਮ ਦਾ ਪ੍ਰਸਤਾਵ ਕੀਤਾ ਗਿਆ ਸੀ। ਪਦਮਸ਼੍ਰੀ ਵਿੱਚ ਉਸਦਾ ਨਾਂ ਆਉਣ ਤੋਂ ਬਾਅਦ ਪੂਰੀ ਪੰਜਾਬੀ ਇੰਡਸਟਰੀ ਨੇ ਉਸਨੂੰ ਸ਼ੁਭਕਾਮਨਾਵਾਂ ਦਿੱਤੀਆਂ। ਆਖਰਕਾਰ 41 ਸਾਲਾਂ ਦੀ ਮਿਹਨਤ ਤੋਂ ਬਾਅਦ ਉਸ ਦੀ ਮਿਹਨਤ ਨੂੰ ਫਲ ਮਿਲਿਆ।

Have something to say? Post your comment