Saturday, May 04, 2024

Malwa

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 77470 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ : ਡਿਪਟੀ ਕਮਿਸ਼ਨਰ

April 23, 2024 01:09 PM
SehajTimes

ਖਰੀਦ ਏਜੰਸੀਆਂ ਵੱਲੋਂ 22768 ਮੀਟਰਕ ਟਨ ਕਣਕ ਦੀ ਕਰਵਾਈ ਗਈ ਲਿਫਟਿੰਗ

ਖਰੀਦੀ ਗਈ ਕਣਕ ਦੀ 132.38 ਕਰੋੜ ਦੀ ਕੀਤੀ ਗਈ ਅਦਾਇਗੀ

ਫ਼ਤਹਿਗੜ੍ਹ ਸਾਹਿਬ : ਕਣਕ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ ਗਏ 32 ਖਰੀਦ ਕੇਂਦਰਾਂ ਵਿੱਚ ਹੁਣ ਤੱਕ 83,800 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਸਰਕਾਰੀ ਖਰੀਦ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 77,470 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਖਰੀਦੀ ਗਈ ਕਣਕ ਦੀ ਅਦਾਇਗੀ 132.38 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਈ ਗਈ ਹੈ ਅਤੇ ਖਰੀਦ ਏਜੰਸੀਆਂ ਵੱਲੋਂ 22,768 ਮੀਟਰਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਹੋਰ ਦੱਸਿਆ ਕਿ ਖਰੀਦੀ ਗਈ ਕਣਕ ਵਿੱਚੋਂ ਪਨਗ੍ਰੇਨ ਵੱਲੋਂ 20,176 ਮੀਟਰਿਕ ਟਨ, ਮਾਰਕਫੈੱਡ ਵੱਲੋਂ 19498 ਮੀਟਰਿਕ ਟਨ, ਪਨਸਪ ਵੱਲੋਂ 9443 ਮੀਟਰਿਕ ਟਨ, ਵੇਅਰ ਹਾਊਸ ਵੱਲੋਂ 18926 ਮੀਟਰਿਕ ਟਨ, ਐਫ.ਸੀ.ਆਈ. ਵੱਲੋਂ 5025 ਮੀਟਰਿਕ ਟਨ ਅਤੇ ਵਪਾਰੀਆਂ ਵੱਲੋਂ 4402 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਕਣਕ ਲਿਆਉਣ ਤੋਂ ਪਹਿਲਾਂ ਉਸ ਨੂੰ ਚੰਗੀ ਤਰ੍ਹਾਂ ਸੁੱਕਾ ਕੇ ਹੀ ਲਿਆਉਣ ਤਾਂ ਜੋ ਕਣਕ ਦੀ ਖਰੀਦ ਪ੍ਰਕ੍ਰਿਆ ਨਿਰਵਿਘਨ ਚਲਦੀ ਰਹੇ। ਉਨ੍ਹਾਂ ਇਹ ਵੀ ਕਿਹਾ ਕਿ ਰਾਤ ਸਮੇਂ ਕੰਬਾਇਨਾਂ ਨਾਲ ਕਣਕ ਦੀ ਵਾਢੀ ਨਾ ਕਰਵਾਈ ਜਾਵੇ। 

Have something to say? Post your comment

 

More in Malwa

ਪੁਲਿਸ ਨੇ 02 ਵਿਅਕਤੀਆ ਨੂੰ ਅਫੀਮ ਅਤੇ ਭੁੱਕੀ ਸਮੇਤ ਟਰੱਕ ਬਰਾਮਦ

ਆਲ ਇੰਡੀਆ ਬ੍ਰਹਮਨ ਫਰੰਟ ਵੱਲੋਂ 12 ਮਈ ਨੂੰ ਭਗਵਾਨ ਪਰਸ਼ੂਰਾਮ‌ ਜੀ ਦਾ ਜਨਮ ਦਿਵਸ ਧੂਮਧਾਮ ਨਾਲ ਮਨਾਇਆ ਜਾਵੇਗਾ

ਭਾਕਿਯੂ ਏਕਤਾ ਉਗਰਾਹਾਂ ਮੀਤ ਹੇਅਰ ਦੀ ਕੋਠੀ ਦਾ ਕਰੇਗੀ ਘਿਰਾਓ

ਕੌਮਾਂਤਰੀ ਮਜ਼ਦੂਰ ਦਿਵਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਵਿਸ਼ੇਸ਼ ਕੈਪ ਲਗਾਇਆ

ਝੋਨੇ ਦੇ ਬੀਜਾਂ ਦੀ ਵਿਕਰੀ ਸਬੰਧੀ ਵਿਸ਼ੇਸ਼ ਟੀਮਾਂ ਦਾ ਗਠਨ: ਮੁੱਖ ਖੇਤੀਬਾੜੀ ਅਫ਼ਸਰ

ਜ਼ਿਲ੍ਹਾ ਚੋਣ ਅਫਸਰ ਦੀ ਪ੍ਰਧਾਨਗੀ ਤੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਈ ਵੀ ਐਮਜ਼ ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਸਕੂਲ ਫਾਰ ਬਲਾਇੰਡ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਤ ਪ੍ਰਤੀਸ਼ਤ ਰਿਹਾ 

PSPCL ਇੰਪਲਾਈਜ ਫੈਡਰੇਸ਼ਨ ਵੱਲੋਂ ਮਜ਼ਦੂਰ ਦਿਵਸ ਮੌਕੇ ਝੰਡਾ ਲਹਿਰਾਇਆ

ਸੁਨਾਮ ਦੀ ਬਖਸ਼ੀਵਾਲਾ ਰੋਡ ਤੇ ਟੁੱਟੀ ਸੜਕ ਤੇ ਧਸੀ ਬੱਸ 

ਇਲਾਜ ਲਈ ਪਟਿਆਲਾ ਦੇ ਲੋਕਾਂ ਨੂੰ ਜਾਣਾ ਪੈਂਦਾ ਹੈ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ : ਐਨ.ਕੇ. ਸ਼ਰਮਾ