Wednesday, September 17, 2025

Malwa

ਵੋਟਰਾਂ ਨੂੰ ਜਾਗਰੂਕ ਕਰਨ ਵਾਸਤੇ ਕਰਵਾਏ ਜਾ ਰਹੇ ਹਨ ਵੱਖ-ਵੱਖ ਮੁਕਾਬਲੇ

April 23, 2024 01:58 PM
SehajTimes

ਫ਼ਤਹਿਗੜ੍ਹ ਸਾਹਿਬ :  ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਵੋਟਿੰਗ ਦਰ ਵਧਾਉਣ ਵਾਸਤੇ ਸਵੀਪ ਪ੍ਰੋਗਰਾਮ ਅਧੀਨ ਵੱਖ-ਵੱਖ ਟੀਮਾਂ ਬਣਾ ਕੇ ਵੋਟਰਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਭਾ ਚੋਣਾਂ ਵਿੱਚ 70 ਫੀਸਦੀ ਤੋਂ ਵੱਧ ਵੋਟਿੰਗ ਕਰਵਾਈ ਜਾ ਸਕੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ-ਕਮ-ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਜੋਬਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਅਤੇ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਤਾਂ ਜੋ ਵੋਟਰਾਂ ਨੂੰ ਆਪਣੀ ਵੋਟ ਪਾਉਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜ਼ਿਲ੍ਹਾ ਸਹਾਇਕ ਸਵੀਪ ਨੋਡਲ ਅਫਸਰ ਨੇ ਦੱਸਿਆ ਕਿ ਜਿਲ੍ਹੇ ਦੇ ਸਵੀਪ ਨੋਡਲ ਅਫਸਰਾਂ ਅਤੇ ਉਹਨਾਂ ਦੀ ਟੀਮਾਂ ਰਾਹੀਂ ਰੇਲਵੇ ਸਟੇਸ਼ਨ ਸਰਹਿੰਦ, ਦਾਣਾ ਮੰਡੀ ਸਰਹਿੰਦ, ਬਾਬਾ ਬੰਦਾ ਸਿੰਘ ਬਹਾਦੁਰ ਬੱਸ ਸਟੈਂਡ ਸਰਹਿੰਦ, ਦਾਣਾ ਮੰਡੀ ਬਸੀ ਪਠਾਣਾਂ ਅਤੇ ਦਾਣਾ ਮੰਡੀ ਖਮਾਣੋਂ ਸਮੇਤ ਵੱਖ-ਵੱਖ ਜਨਤਕ ਥਾਵਾਂ ਤੇ ਜਾ ਕੇ ਹਰ ਵਰਗ ਦੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਜਿਹਨਾਂ ਪੋਲਿੰਗ ਸਟੇਸ਼ਨਾਂ ਤੇ ਪਿਛਲੀਆਂ ਚੋਣਾਂ ਦੌਰਾਨ ਵੋਟਿੰਗ ਪ੍ਰਤੀਸ਼ਤਤਾ ਘੱਟ ਪਾਈ ਗਈ ਸੀ ਉਹਨਾਂ ਪੋਲਿੰਗ ਸਟੇਸ਼ਨਾਂ ਉਤੇ ਜਾ ਕੇ ਸਵੀਪ ਟੀਮ ਦੁਆਰਾ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਅੰਦਰ ਲੋਕਾਂ ਨੂੰ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲੇਂ ਦੇ ਵੱਖ-ਵੱਖ ਸਕੂਲਾਂ ਵਿੱਚ ਬਣੇ ਇਲੈਕਟ੍ਰੋਰਲ ਲਿਟਰੇਸੀ ਕਲੱਬ ਦੇ  ਸਕੂਲੀ ਵਿਦਿਆਰਥੀਆਂ ਵੱਲੋਂ ਵੋਟਾਂ ਸਬੰਧੀ ਵੱਖ-ਵੱਖ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ ਅਤੇ  ਪੋਸਟਰ ਮੇਕਿੰਗ, ਮਹਿੰਦੀ, ਸਲੋਗਨ, ਰੈਲੀਆਂ ਆਦਿ ਦੁਆਰਾ ਵੋਟਰ ਨੂੰ ਵੋਟ ਦੀ ਮਹੱਤਤਾ ਬਾਰੇ ਦੱਸਿਆ ਜਾ ਰਿਹਾ ਹੈ।

 

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ