Friday, May 03, 2024

Chandigarh

ਏ ਡੀ ਸੀ ਨੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਨਿਰੀਖਣ ਕੀਤਾ

April 23, 2024 02:33 PM
SehajTimes
ਮੋਹਾਲੀ : ਜ਼ਿਲ੍ਹਾ ਪ੍ਰਸ਼ਾਸਨ ਵੱਲੋ ਏ.ਡੀ. ਸੀ. (ਦਿਹਾਤੀ ਵਿਕਾਸ) ਸੋਨਮ ਚੌਧਰੀ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਐਸ.ਏ.ਐਸ ਨਗਰ ਦੇ ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਵੱਲੋਂ ਕਿਸਾਨ ਭੁਪਿੰਦਰ ਸਿੰਘ ਪਿੰਡ ਬਦਨਪੁਰ, ਬਲਾਕ ਖਰੜ ਵਿਖੇ ਸਰਫੇਸ ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦਾ ਸਰਵੇਖਣ ਕੀਤਾ ਗਿਆ । ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸਰਫੇਸ ਸੀਡਰ ਮਸ਼ੀਨ ਇਕ ਨਵੀਨਤਮ ਤਕਨੀਕ ਹੈ, ਜਿਸ ਨਾਲ ਪਰਾਲੀ ਨੂੰ ਖੇਤ ਵਿੱਚ ਸੰਭਾਲਣ ਦੀਆ ਹੋਰ ਸਾਰੀਆ ਵਿਧੀਆਂ ਨਾਲੋਂ ਘੱਟ ਖਰਚੇ ਵਿੱਚ ਕਣਕ ਦੀ ਬਿਜਾਈ ਹੋ ਜਾਂਦੀ ਹੈ,ਜਮੀਨ ਵਿੱਚ ਮੱਲੜ੍ਹ ਅਤੇ ਜੈਵਿਕ ਮਾਦੇ ਦੀ ਮਾਤਰਾ ਵਿੱਚ ਵਾਧਾ ਹੁੰਦਾ ਹੈ, ਨਦੀਨ ਘੱਟ ਉਗਦੇ ਹਨ ਅਤੇ ਇਸ ਵਿਧੀ ਨਾਲ ਘੱਟ ਹਾਰਸ ਪਾਵਰ ਵਾਲੇ ਟ੍ਰੈਕਟਰ ਨਾਲ ਅਸਾਨੀ ਨਾਲ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਅਧਿਕਾਰੀਆ ਨੇ ਇਸ ਤਕਨੀਕ ਹੇਠ ਵੱਧ ਤੋ ਵੱਧ ਰਕਬਾ ਅਗਾਮੀ ਹਾੜ੍ਹੀ ਦੇ ਸੀਜਨ ਦੌਰਾਨ ਕਣਕ ਦੀ ਬਿਜਾਈ ਹੇਠ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨ ਭੁਪਿੰਦਰ ਸਿੰਘ ਨੇ ਸਰਫੇਸ  ਸੀਡਰ ਮਸ਼ੀਨ ਨਾਲ ਬੀਜੀ ਕਣਕ ਦੀ ਫਸਲ ਦੇ ਲਾਭ ਅਤੇ ਹਾਨੀਆ ਬਾਰੇ ਅਪਣੇ ਤਜਰਬੇ ਸਾਂਝੇ ਕੀਤੇ ਅਤੇ ਦੱਸਿਆ ਕਿ ਕੁਝ ਤਬਦੀਲੀਆ ਕਰਕੇ ਇਸ ਮਸ਼ੀਨ ਨਾਲ ਬੀਜੀ ਕਣਕ ਦੇ ਹੋਰ ਚੰਗੇ ਨਤੀਜੇ ਆ ਸਕਦੇ ਹਨ। ਇਸ ਮੌਕੇ ਖੇਤੀਬਾੜੀ ਅਫਸਰ ਡਾ. ਸ਼ੁਭਕਰਨ ਸਿੰਘ,ਖੇਤੀਬਾੜੀ ਵਿਸਥਾਰ ਅਫਸਰ ਸੁੱਚਾ ਸਿੰਘ,ਬੀ.ਟੀ.ਐਮ ਜਗਦੀਪ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ।
 

Have something to say? Post your comment

 

More in Chandigarh

ਚੋਣ ਡਿਊਟੀ ਉਪਰ ਤਾਇਨਾਤ ਸਟਾਫ ਲਈ ਸੈਲਫੀ ਪੁਆਇੰਟ, ਸ਼ੇਰਾ ਮਸਕਟ ਬਣੇ ਖਿੱਚ ਦਾ ਕੇਂਦਰ 

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਪਾਰਲੀਮੈਂਟ ਚੋਣਾਂ ਸੁਖਬੀਰ ਸਿੰਘ ਬਾਦਲ ਦੀ ਆਖਰੀ ਪਾਰੀ ਹੈ : ਹਰਚੰਦ ਸਿੰਘ ਬਰਸਟ 

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ 15 ਖਰਚਾ ਨਿਗਰਾਨ ਨਿਯੁਕਤ : ਸਿਬਿਨ ਸੀ

ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ EVMs ਦੀ ਰੈਂਡਮਾਈਜ਼ੇਸ਼ਨ ਕੀਤੀ ਗਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਹੁਣ ਪਤੀ, ਭਰਾ ਜਾਂ ਪੁੱਤਰ ਔਰਤਾਂ ਦੀਆਂ ਵੋਟਾਂ ਲਈ ਸੌਦੇਬਾਜ਼ੀ ਨਹੀਂ ਕਰਨਗੇ

ਮਜ਼ਦੂਰ ਦਿਵਸ ਮੌਕੇ ਮੋਹਾਲੀ ਪ੍ਰਸ਼ਾਸਨ ਨੇ ਰਾਜ ਮਿਸਤਰੀਆਂ ਅਤੇ ਕਾਮਿਆਂ ਨੂੰ ਵੋਟ ਦੀ ਅਪੀਲ ਵਾਲੀਆਂ ਟੋਪੀਆਂ ਵੰਡੀਆਂ

ਕਾਂਗਰਸ ਨੂੰ ਇੱਕ ਹੋਰ ਝਟਕਾ ਮਹਿਲਾ ਕਮੇਟੀ ਦੀ ਜਨਰਲ ਸੈਕਟਰੀ ਜੋਤੀ ਹੰਸ ਨੇ ਛੱਡੀ ਪਾਰਟੀ

ਆਪ ‘ਚ ਸ਼ਾਮਲ ਹੋਏ ਕਾਂਗਰਸੀ ਵਿਧਾਇਕ ਦਲਵੀਰ ਗੋਲਡੀ