Wednesday, September 17, 2025

Malwa

ਪ੍ਰਭੂ ਸ਼੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ: ਐਨ ਕੇ ਸ਼ਰਮਾ

April 23, 2024 05:10 PM
SehajTimes

ਪਟਿਆਲਾ : ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਮੰਦਿਰ ਬਣਵਾਉਣ ਦੀ ਸੇਵਾ ਮੇਰੀ ਜ਼ਿੰਦਗੀ ਦਾ ਸਭ ਤੋਂ ਅਹਿਮ ਫੈਸਲਾ ਹੈ। ਇਹ ਪ੍ਰਗਟਾਵਾ ਅਕਾਲੀ ਦਲ ਦੇ ਲੋਕ ਸਭਾ ਹਲਕਾ ਪਟਿਆਲਾ ਤੋਂ ਉਮੀਦਵਾਰ ਐਨ ਕੇ ਸ਼ਰਮਾ ਨੇ ਕੀਤਾ ਹੈ। ਇਥੇ ਰਾਘੋ ਮਾਜਰਾ ਵਿਖੇ ਸ੍ਰੀ ਹਨੂਮਾਨ ਜੀ ਮੰਦਿਰ ਵਿਚ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਐਨ ਕੇ ਸ਼ਰਮਾ ਨੇ ਕਿਹਾ ਕਿ ਇਹ ਉਹਨਾਂ ਦਾ ਸੁਭਾਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਉਹਨਾਂ ਨੂੰ ਉਸ ਪਟਿਆਲਾ ਹਲਕੇ ਤੋਂ ਉਮੀਦਵਾਰ ਬਣਾਇਆ ਹੈ

ਜਿਸ ਹਲਕੇ ਵਿਚ ਭਗਵਾਨ ਰਾਮ ਦਾ ਨਾਨਕਾ ਪਿੰਡ ਘੜਾਮ ਪੈਂਦਾ ਹੈ।ਉਹਨਾਂ ਕਿਹਾ ਕਿ ਉਹਨਾਂ ਪ੍ਰਭੂ ਸ੍ਰੀ ਰਾਮ ਤੇ ਮਾਤਾ ਕੌਸ਼ਲਿਆ ਜੀ ਅੱਗੇ ਸੀਸ ਨਿਵਾ ਕੇ ਇਹ ਪ੍ਰਣ ਕੀਤਾ ਹੈ ਕਿ ਇਸ ਅਸਥਾਨ ’ਤੇ ਪ੍ਰਭੂ ਸ੍ਰੀਰਾਮ ਤੇ ਮਾਤਾ ਕੌਸ਼ਲਿਆ ਜੀ ਦਾ ਵਿਸ਼ਾਲ ਮੰਦਿਰ ਬਣਵਾਇਆ ਜਾਵੇਗਾ ਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਉਹਨਾਂ ਦੀ ਬੇਨਤੀ ਪ੍ਰਵਾਨ ਕਰਦਿਆਂ ਰਾਮ ਨੌਮੀ ਵਾਲੇ ਦਿਨ ਜਨਤਕ ਤੌਰ ’ਤੇ ਇਹ ਐਲਾਨ ਕੀਤਾ ਹੈ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਘੜਾਮ ਵਿਚ ਵਿਸ਼ਾਲ ਮੰਦਿਰ ਦਾ ਨਿਰਮਾਣ ਕਰਵਾਇਆ ਜਾਵੇਗਾ।

ਉਹਨਾਂ ਕਿਹਾ ਕਿ ਪ੍ਰਭੂ ਸ੍ਰੀਰਾਮ ਅਤੇ ਮਾਤਾ ਕੌਸ਼ਲਿਆ ਜੀ ਦੀ ਸੇਵਾ ਨਾਲ ਉਹਨਾਂ ਦਾ ਜੀਵਨ ਸਫਲ ਹੋ ਜਾਵੇਗਾ। ਉਹਨਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਤੇ ਸਭ ਨੂੰ ਨਾਲ ਲੈ ਕੇ ਉਹ ਚੋਣਾਂ ਦਾ ਕੰਮ ਖਤਮ ਹੋਣ ਮਗਰੋਂ ਇਹ ਮੰਦਿਰ ਨਿਰਮਾਣ ਦੀ ਰੂਪ ਰੇਖਾ ਉਲੀਕਣਗੇ ਅਤੇ ਇਸ ਲਈ ਸਭ ਦਾ ਸਹਿਯੋਗ ਲੈ ਕੇ ਚੱਲਣਗੇ। ਉਹਨਾਂ ਕਿਹਾ ਕਿ ਅਯੁੱਧਿਆ ਵਾਂਗੂ ਘੜਾਮ ਨੂੰ ਵੀ ਕੌਮਾਂਤਰੀ ਪੱਧਰ ’ਤੇ ਉਭਾਰਿਆ ਜਾਵੇਗਾ ਤਾਂ ਜੋ ਦੇਸ਼ ਅਤੇ ਦੁਨੀਆਂ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਭੂ ਸ਼੍ਰੀਰਾਮ ਜੀ ਦੇ ਭਗਤ ਇਸ ਪਵਿੱਤਰ ਅਸਥਾਨ ਦੇ ਵੀ ਦਰਸ਼ਨ ਕਰਨ ਵਾਸਤੇ ਆ ਸਕਣ।

ਉਹਨਾਂ ਕਿਹਾ ਕਿ ਪਹਿਲਾਂ ਵੀ ਅਕਾਲੀ ਦਲ ਦੀ ਸਰਕਾਰ ਨੇ ਅੰਮ੍ਰਿਤਸਰ ਵਿਚ ਪ੍ਰਭੂ ਸ਼੍ਰੀਰਾਮ ਤੇ ਮਾਤਾ ਸੀਤਾ ਜੀ ਦੇ ਅਸਥਾਨ ਰਾਮ ਤੀਰਥ ਦਾ ਨਿਰਮਾਣ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਰਵਾਇਆ ਸੀ ਤੇ ਹੁਣ ਘੜਾਮ ਵਿਚ ਵੀ ਇਹ ਸੇਵਾ ਅਕਾਲੀ ਦਲ ਹੀ ਕਰੇਗਾ।

Have something to say? Post your comment

 

More in Malwa

ਅਮਨ ਅਰੋੜਾ ਵੱਲੋਂ ਚੀਮਾ ਮੰਡੀ ਵਿਖੇ ਖੇਡ ਸਹੂਲਤਾਂ ਨਾਲ ਲੈਸ ਪੰਜਾਬ ਦਾ ਪਹਿਲਾ ਵਿਲੱਖਣ ਬੱਸ ਅੱਡਾ ਲੋਕਾਂ ਨੂੰ ਸਮਰਪਿਤ

ਰਾਜਪਾਲ ਦੀ ਫੇਰੀ ਦੌਰਾਨ ਦਾਮਨ ਬਾਜਵਾ ਨੇ ਦੱਸੀਆਂ ਮੁਸ਼ਕਿਲਾਂ 

ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਟਵਿੱਟਰ ਹੈਂਡਲ ਮਾਮਲਾ

ਕਿਸਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਢੀ ਲਾਮਬੰਦੀ 

ਪੰਜਾਬ ਪਬਲਿਕ ਸਰਵਿਸ ਕਮਿਸ਼ਨ ਵੱਲੋਂ ਪੀਸੀਐਸ (ਪ੍ਰੀਲਿਮਿਨਰੀ) ਪ੍ਰੀਖਿਆ 7 ਦਸੰਬਰ, 2025 ਨੂੰ ਕਰਵਾਉਣ ਦਾ ਫ਼ੈਸਲਾ

ਨੌਜਵਾਨਾਂ ਨੇ ਹੜ੍ਹ ਪੀੜਤਾਂ ਦੀ ਮਦਦ ਦਾ ਚੁਕਿਆ ਬੀੜਾ 

ਨਰੇਸ਼ ਜਿੰਦਲ ਦੀ ਅਗਵਾਈ ਕੈਮਿਸਟਾਂ ਦਾ ਵਫ਼ਦ ਡੀਸੀ ਨੂੰ ਮਿਲਿਆ 

ਹੜਾਂ ਨਾਲ ਹੋਏ ਨੁਕਸਾਨ ਦਾ ਮਿਲ਼ੇ ਪੂਰਾ ਮੁਆਵਜ਼ਾ 

ਸੁਨਾਮ ਦਾ ਅਰਸ਼ਜੀਤ ਕੈਨੇਡਾ ਪੁਲਿਸ 'ਚ ਹੋਇਆ ਭਰਤੀ 

ਹੜਾਂ ਦੀ ਮਾਰ ਝੱਲ ਰਹੇ ਲੋਕਾਂ ਤੇ ਚਿਕਨ ਗੁਨੀਆ ਤੇ ਡੇਂਗੂ ਦੀ ਮਾਰ